Barnala Murder: ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
Advertisement
Article Detail0/zeephh/zeephh2437332

Barnala Murder: ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

  Barnala Murder:  ਬਰਨਾਲਾ ਜ਼ਿਲ੍ਹੇ ਵਿੱਚ ਸਬ ਡਵੀਜ਼ਨ ਮਹਿਲ ਕਲਾਂ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿੱਚ ਨਵਵਿਆਹੁਤਾ ਦਾ ਪਤੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

Barnala Murder: ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

Barnala Murder:  ਬਰਨਾਲਾ ਜ਼ਿਲ੍ਹੇ ਵਿੱਚ ਸਬ ਡਵੀਜ਼ਨ ਮਹਿਲ ਕਲਾਂ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿੱਚ ਨਵਵਿਆਹੁਤਾ ਦਾ ਪਤੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਜਸਪ੍ਰੀਤ ਕੌਰ (19) ਵਜੋਂ ਹੋਈ ਹੈ। ਜਸਪ੍ਰੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਦਾ 24 ਦਿਨ ਪਹਿਲਾਂ ਵਿਆਹ ਹੋਇਆ ਸੀ।

ਇਹ ਵੀ ਪੜ੍ਹੋ : Machhiwara News: ਮਾਛੀਵਾੜਾ ਦੇ ਨੌਜਵਾਨ ਦੀ ਅਮਰੀਕਾ ਸੜਕ ਹਾਦਸੇ 'ਚ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਜਾਣਕਾਰੀ ਮੁਤਾਬਕ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਆਇਆ ਹੋਇਆ ਸੀ। ਕੁਝ ਦਿਨਾਂ ਤੱਕ ਹੀ ਜਸਪ੍ਰੀਤ ਕੌਰ ਕੈਨੇਡਾ ਜਾਣਾ ਸੀ ਪਰ ਰਾਤ ਕਰੀਬ 3 ਵਜੇ ਹਰਮਨਪ੍ਰੀਤ ਸਿੰਘ ਨੇ ਆਪਣੀ ਪਤਨੀ ਜਸਪ੍ਰੀਤ ਕੌਰ ਦੀ ਗਲਾ ਦਬਾ ਕੇ ਹੱਤਿਆ ਕਰ ਦਿੱਤੀ। ਜਸਪ੍ਰੀਤ ਕੌਰ ਦੇ ਭਰਾ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਹੀ ਥੋੜ੍ਹਾ-ਬਹੁਤ ਝਗੜਾ ਰਹਿੰਦਾ ਹੈ। ਉੱਧਰ ਪੁਲਿਸ ਵੱਲੋਂ ਜਸਪ੍ਰੀਤ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਪੜਤਾਲ ਆਰੰਭ ਦਿੱਤੀ ਹੈ। ਥਾਣਾ ਟੱਲੇਵਾਲ ਦੇ ਐਸਐਚਓ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ ਦੇ ਬਿਆਨ ਦਰਜ ਕਰਕੇ ਮੁਲਜ਼ਮ ਪਤੀ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : IND vs BAN 1st Test Match: ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਚੇਨਈ 'ਚ ਪਹਿਲੇ ਟੈਸਟ ਮੈਚ, ਜਾਣੋ ਪਿੱਚ ਰਿਪੋਰਟ

Trending news