ਪੰਜਾਬ ਸਰਕਾਰ ਵੱਲੋ 75 ਤੋਂ ਬਾਅਦ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਸਾਡੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ‘ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ।
Trending Photos
ਚੰਡੀਗੜ੍ਹ- ਬੀਤੇ ਦਿਨੀ 15 ਅਗਸਤ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ 75 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਬਣੇ ਆਮ ਆਦਮੀ ਕਲੀਨਕ ਦਾ ਉਦਘਾਟਨ ਕੀਤਾ ਗਿਆ ਸੀ। ਉੱਧਰ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ 25 ਹੋਰ ਆਮ ਆਦਮੀ ਕਲੀਨਿਕ ਬਣ ਕੇ ਤਿਆਰ ਹਨ। ਜਿੰਨਾਂ ਨੂੰ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤਾ ਗਿਆ ਹੈ।
ਮੁੱਖ ਮੰਤਰੀ ਵੱਲੋਂ ਟਵੀਟ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਸਾਡੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ‘ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ। ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ, ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ, ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ। ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ।
ਪੰਜਾਬੀਆਂ ਲਈ ਇੱਕ ਹੋਰ ਖੁਸ਼ਖ਼ਬਰੀ…
ਮੇਰੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਜਿਹੜੇ ਹੋਰ 25 ਆਮ ਆਦਮੀ ਕਲੀਨਿਕ ਬਣਕੇ ਤਿਆਰ ਨੇ…ਉਹ ਵੀ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ…ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ…ਸਾਡੇ ਕੌਮੀ ਕਨਵੀਨਰ ਸ਼੍ਰੀ @ArvindKejriwal ਜੀ ਦੀ ਅਗਵਾਈ 'ਚ ਸਿਹਤ ਕ੍ਰਾਂਤੀ ਪੰਜਾਬ ‘ਚ ਜਾਰੀ ਹੈ… pic.twitter.com/D7pRoUIXz0— Bhagwant Mann (@BhagwantMann) August 16, 2022
ਆਮ ਆਦਮੀ ਕਲੀਨਿਕ ‘ਚ ਸੁਵਿਧਾਵਾਂ
ਦੱਸਦੇਈਏ ਕਿ ਆਮ ਆਦਮੀ ਕਲੀਨਿਕ 'ਚ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ ਅਤੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਲਾਜ ਦੇ ਨਾਲ ਲੋਕਾਂ ਨੂੰ ਮੁਫਤ ਦਵਾਈਆਂ ਦੀ ਸਹੂਲਤ ਵੀ ਮਿਲੇਗੀ। ਆਮ ਆਦਮੀ ਕਲੀਨਿਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਣਗੇ। ਇਨ੍ਹਾਂ ਮੁਹੱਲਾ ਕਲੀਨਿਕਾਂ 'ਚ 4 ਮੈਂਬਰਾਂ ਦੇ ਸਟਾਫ਼ ਨਾਲ ਇਕ ਐੱਮ. ਬੀ. ਬੀ. ਐੱਸ. ਡਾਕਟਰ ਮੌਜੂਦ ਰਹੇਗਾ। ਹਾਲਾਂਕਿ ਇਹਨਾਂ ਕਲੀਨਿਕਾਂ ਵਿਚ ਮਰੀਜਾਂ ਨੂੰ ਦਾਖਲ ਕਰਨ ਜਾਂ ਆਪ੍ਰੇਸ਼ਨ ਦੀ ਕੋਈ ਸਹੂਲਤ ਨਹੀਂ ਹੋਵੇਗੀ।
WATCH LIVE TV