Punjab News: ਪ੍ਰੇਮਿਕਾ ਨਾਲ ਵਿਆਹ ਕਰਵਾ ਕੇ ਇੱਕ ਸਖ਼ਸ਼ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਰੱਖਿਆ ਮੰਗਣ ਲਈ ਪੁੱਜ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ ਤਿੰਨ ਸਾਲ ਦੀ ਸਜ਼ਾ ਸੁਣਾ ਦਿੱਤੀ।
Trending Photos
Punjab News: ਪ੍ਰੇਮਿਕਾ ਨਾਲ ਵਿਆਹ ਕਰਵਾ ਕੇ ਇੱਕ ਸਖ਼ਸ਼ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਰੱਖਿਆ ਮੰਗਣ ਲਈ ਪੁੱਜ ਗਿਆ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਝੂਠਾ ਹਲਫ਼ਨਾਮਾ ਦੇਣ ਦੇ ਮਾਮਲੇ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ ਦੇ ਇੱਕ ਨੌਜਵਾਨ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਉਸ 'ਤੇ 4 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਦੋਸ਼ੀ ਨੌਜਵਾਨ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਵਾਉਣ ਤੋਂ ਬਾਅਦ ਸੁਰੱਖਿਆ ਮੰਗਣ ਲਈ ਹਾਈ ਕੋਰਟ ਵਿੱਚ ਪੁੱਜ ਗਿਆ ਸੀ। ਉਸ ਨੇ ਅਦਾਲਤ ਵਿੱਚ ਹਲਫ਼ਨਾਮਾ ਦਿੱਤਾ ਸੀ ਕਿ ਇਹ ਉਸ ਦਾ ਪਹਿਲਾ ਵਿਆਹ ਹੈ। ਇਸ ਤੋਂ ਬਾਅਦ ਅਦਾਲਤ ਨੇ ਜਾਂਚ ਕਰਨ ਦੇ ਹੁਕਮ ਦਿੱਤੇ।
ਅਦਾਲਤ 'ਚ ਕੇਸ ਚੱਲਣ ਦੌਰਾਨ ਉਸ ਦੀ ਪਹਿਲੀ ਪਤਨੀ ਆਪਣੇ ਬੱਚੇ ਸਮੇਤ ਨੌਜਵਾਨ ਖਿਲਾਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕੋਲ ਪਹੁੰਚ ਗਈ। ਔਰਤ ਨੇ ਆਪਣੇ ਪਤੀ ਦੀ ਅਸਲੀਅਤ ਅਦਾਲਤ ਨੂੰ ਦੱਸ ਦਿੱਤੀ। ਇਸ ਤੋਂ ਬਾਅਦ ਕੋਰਟ ਨੇ ਉਸ ਨੌਜਵਾਨ ਦੇ ਖਿਲਾਫ਼ ਇਨਕੁਆਰੀ ਦੇ ਆਰਡਰ ਕੀਤੇ। ਫਿਰ ਉਸ ਖਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਚਲਾ ਗਿਆ।
ਪੰਜ ਸਾਲ ਕੇਸ ਚੱਲਣ ਤੋਂ ਬਾਅਦ ਜੁਡੀਸ਼ੀਅਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਮਿਨਹਾਸ ਦੀ ਅਦਾਲਤ ਨੇ ਨੌਜਵਾਨ ਨੂੰ ਆਈਪੀਸੀ ਦੀ ਧਾਰਾ 193, 199 ਅਤੇ 209 ਤਹਿਤ ਦੋਸ਼ੀ ਕਰਾਰ ਦਿੱਤਾ ਹੈ ਤੇ ਉਸ ਨੂੰ ਸਜ਼ਾ ਸੁਣਾਈ। ਅਦਾਲਤ ਨੇ ਉਸ ਨੂੰ ਅਪੀਲ ਦਾਇਰ ਕਰਨ ਦਾ ਸਮਾਂ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।
ਪ੍ਰੇਮਿਕਾ ਖਿਲਾਫ਼ ਕੋਈ ਸਬੂਤ ਨਹੀਂ ਮਿਲਿਆ
ਨੌਜਵਾਨ ਦੀ ਪ੍ਰੇਮਿਕਾ ਖ਼ਿਲਾਫ਼ ਵੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਗਿਆ ਸੀ ਪਰ ਸਬੂਤਾਂ ਦੀ ਘਾਟ ਕਾਰਨ ਅਦਾਲਤ ਵੱਲੋਂ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ। ਉਸ ਦਾ ਕੇਸ ਲੜਨ ਵਾਲੇ ਅੰਕੁਰ ਚੌਸੀ ਨੇ ਬਹਿਸ ਦੌਰਾਨ ਕਿਹਾ ਕਿ ਲੜਕੀ ਨੂੰ ਨਹੀਂ ਪਤਾ ਸੀ ਕਿ ਮੁਲਜ਼ਮ ਪਹਿਲਾਂ ਹੀ ਵਿਆਹਿਆ ਹੋਇਆ ਹੈ। ਇਸ ਤੋਂ ਇਲਾਵਾ ਅਜੇ ਤੱਕ ਅਜਿਹਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਹੈ ਜਿਸ ਤੋਂ ਇਹ ਸਾਬਤ ਹੋ ਸਕਿਆ ਕਿ ਲੜਕੀ ਨੂੰ ਨੌਜਵਾਨ ਦੇ ਪਹਿਲੇ ਵਿਆਹ ਬਾਰੇ ਪਤਾ ਹੋਵੇ।
ਇਹ ਵੀ ਪੜ੍ਹੋ : Gaganyaan Mission: ISRO ਦੇ ਮਿਸ਼ਨ ਗਗਨਯਾਨ ਦੀ ਹੋਈ ਟੈਸਟ ਲਾਂਚਿੰਗ ! 17 ਕਿਲੋਮੀਟਰ ਦੀ ਉਚਾਈ ਤੱਕ ਜਾਵੇਗਾ