Mohali News: ਮੋਹਾਲੀ ਡੰਪਿੰਗ ਗਰਾਊਂਡ ਵਿੱਚ ਕੂੜਾ ਡੰਪ ਕਰਨ ਉਤੇ ਲੱਗੀ ਪਾਬੰਦੀ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ।
Trending Photos
Mohali News (ਮਨੀਸ਼ ਸ਼ੰਕਰ): ਐਨਜੀਟੀ ਦੀ ਸਖ਼ਤ ਹੁਕਮਾਂ ਤੋਂ ਬਾਅਦ ਮੋਹਾਲੀ ਡੰਪਿੰਗ ਗਰਾਊਂਡ ਵਿੱਚ ਕੂੜਾ ਡੰਪ ਕਰਨ ਉਤੇ ਲੱਗੀ ਪਾਬੰਦੀ ਕਾਰਨ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ। ਸ਼ਹਿਰ ਵਿੱਚ ਸਫ਼ਾਈ ਨਾ ਹੋਣ ਕਾਰਨ ਜਿਥੇ ਜਗ੍ਹਾ-ਜਗ੍ਹਾ ਕੂੜੇ ਦੇ ਢੇਰ ਲੱਗਣ ਕਾਰਨ ਸ਼ਹਿਰ ਵਾਸੀ ਪਰੇਸ਼ਾਨ ਹਨ ਉਤੇ ਹੀ ਸਫ਼ਾਈ ਕਰਮਚਾਰੀ ਵੀ ਸੜਕਾਂ ਉਪਰ ਉੱਤਰ ਆਏ ਹਨ।
ਕਰਮਚਾਰੀਆਂ ਨੇ ਮੋਹਾਲੀ ਨਗਰ ਨਿਗਮ ਦਫ਼ਤਰ ਦੇ ਬਾਹਰ ਕੂੜਾ ਸੁੱਟ ਕੇ ਰੋਸ ਪ੍ਰਦਰਸ਼ਨ ਕੀਤਾ। ਉਧਰ ਕੂੜੇ ਦੀ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਦੇ ਕੁਲਵੰਤ ਸਿੰਘ ਨੇ ਅਧਿਕਾਰੀਆਂ ਦੇ ਨਾਲ ਮੀਟਿਗ ਕਰਕੇ ਜਲਦ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਥੇ ਸੱਤਾ ਧਿਰ ਨੇ ਮੇਅਰ ਅਮਰਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਐਫ ਐਂਡ ਸੀਸੀ ਦੀ ਮੀਟਿੰਗ ਕਰਕੇ ਕੂੜਾ ਦਾ ਇੱਕ ਹਫ਼ਤੇ ਵਿੱਚ ਹੱਲ ਕਰਨ ਦਾ ਦਾਅਵਾ ਕੀਤਾ ਹੈ।
ਸ਼ਹਿਰ ਦੀ ਹਾਲਤ ਇਹ ਬਣ ਗਈ ਹੈ ਕਿ ਕਈ ਥਾਵਾਂ ਉਤੇ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ। ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਤੋਂ ਇਲਾਵਾ ਬਾਜ਼ਾਰਾਂ ਦੀਆਂ ਪਾਰਕਿੰਗਾਂ, ਪਾਰਕਾਂ ਦੇ ਬਾਹਰ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਜਿੱਥੇ ਵੀ ਨਜ਼ਰ ਜਾਂਗੀ ਹੈ, ਕੂੜੇ ਦੇ ਢੇਰ ਲੱਗੇ ਹੋਏ ਹਨ। ਗੰਦਗੀ ਤੋਂ ਆ ਰਹੀ ਬਦਬੂ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਇਸ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ। ਇਸ ਕਾਰਨ ਮੁਹਾਲੀ ਸ਼ਹਿਰ ਦੀ ਸੁੰਦਰਤਾ ਨੂੰ ਵੀ ਗ੍ਰਹਿਣ ਲੱਗ ਗਿਆ ਹੈ।
ਜਾਣਕਾਰੀ ਅਨੁਸਾਰ ਨਗਰ ਨਿਗਮ ਨੇ ਇੰਡਸਟਰੀਅਲ ਏਰੀਆ-8ਬੀ ਸਥਿਤ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦਾ ਸਿੱਧਾ ਅਸਰ ਸ਼ਹਿਰ ਦੀ ਸਫਾਈ ਵਿਵਸਥਾ 'ਤੇ ਪੈ ਰਿਹਾ ਹੈ। ਲੋਕਾਂ ਦੇ ਘਰਾਂ ਤੋਂ ਕੂੜਾ ਇਕੱਠਾ ਕਰਨ ਤੋਂ ਬਾਅਦ ਸਫਾਈ ਕਰਮਚਾਰੀ ਇਸ ਨੂੰ ਕਿਤੇ ਨਾ ਕਿਤੇ ਸੁੱਟਣ ਲਈ ਮਜਬੂਰ ਹਨ।
ਇੱਥੇ ਹੀ ਬੱਸ ਨਹੀਂ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਕਈ ਥਾਵਾਂ ’ਤੇ ਆਰਐਮਸੀ ਪਲਾਂਟ ਵੀ ਬਣਾਏ ਗਏ ਹਨ ਜਿੱਥੇ ਵੱਖ-ਵੱਖ ਇਲਾਕਿਆਂ ਦਾ ਕੂੜਾ ਸੁੱਟਿਆ ਜਾਂਦਾ ਹੈ। ਪਰ ਉਥੇ ਸਥਿਤੀ ਇਹ ਬਣ ਗਈ ਹੈ ਕਿ ਕੂੜਾ ਸੜਕਾਂ 'ਤੇ ਪਹੁੰਚ ਗਿਆ ਹੈ ਅਤੇ ਪਹਾੜ ਦਾ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਜਾਰੀ ਰਹੇ ਤਾਂ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਹਾਲਤ ਹੋਰ ਵੀ ਬਦਤਰ ਹੋਵੇਗੀ। ਮੋਹਾਲੀ ਸ਼ਹਿਰ ਜਿਸ ਨੂੰ ਸਾਫ-ਸੁਥਰਾ ਸ਼ਹਿਰ ਕਿਹਾ ਜਾਂਦਾ ਸੀ ਹੁਣ ਕੂੜੇ ਦਾ ਸ਼ਹਿਰ ਬਣ ਜਾਵੇਗਾ।