ਸਾਲ 2019 ਤੋਂ ਬਾਅਦ ਪਾਕਿਸਤਾਨ 'ਚ ਵਿਦੇਸ਼ੀ ਮੁਦਰਾ ਦਾ ਇਹ ਸਭ ਤੋਂ ਘੱਟ ਪੱਧਰ ਹੈ। ਸਥਿਤੀ ਇਹ ਹੈ ਕਿ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ 3 ਤੋਂ 4 ਹਫ਼ਤਿਆਂ ਦੇ ਦਰਾਮਦ ਬਿੱਲ ਦੇ ਬਰਾਬਰ ਹੈ।
Trending Photos
ਚੰਡੀਗੜ: ਸ਼੍ਰੀਲੰਕਾ ਤੋਂ ਬਾਅਦ ਹੁਣ ਭਾਰਤ ਦੇ ਇਕ ਹੋਰ ਗੁਆਂਢੀ ਦੇਸ਼ ਦੀ ਅਰਥਵਿਵਸਥਾ ਡੁੱਬਣ ਦੇ ਨੇੜੇ ਪਹੁੰਚ ਗਈ ਹੈ। ਦਰਅਸਲ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ 'ਚ ਕੋਈ ਗਿਰਾਵਟ ਨਾ ਆਉਣ ਦੇ ਸੰਕੇਤ ਮਿਲ ਰਹੇ ਹਨ। ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ ਕਾਫੀ ਘੱਟ ਕੇ 7.83 ਅਰਬ ਡਾਲਰ 'ਤੇ ਆ ਗਿਆ ਹੈ। ਸਾਲ 2019 ਤੋਂ ਬਾਅਦ ਪਾਕਿਸਤਾਨ 'ਚ ਵਿਦੇਸ਼ੀ ਮੁਦਰਾ ਦਾ ਇਹ ਸਭ ਤੋਂ ਘੱਟ ਪੱਧਰ ਹੈ। ਸਥਿਤੀ ਇਹ ਹੈ ਕਿ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ 3 ਤੋਂ 4 ਹਫ਼ਤਿਆਂ ਦੇ ਦਰਾਮਦ ਬਿੱਲ ਦੇ ਬਰਾਬਰ ਹੈ। ਕਰੀਬ ਇੱਕ ਮਹੀਨਾ ਪਹਿਲਾਂ ਪਾਕਿਸਤਾਨ ਦਾ ਵਿਦੇਸ਼ੀ ਮੁਦਰਾ ਭੰਡਾਰ 5 ਤੋਂ 6 ਹਫ਼ਤਿਆਂ ਦੇ ਦਰਾਮਦ ਬਿੱਲ ਦੇ ਬਰਾਬਰ ਸੀ। ਯਾਨੀ ਪਾਕਿਸਤਾਨ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ।
ਵਿਦੇਸ਼ੀ ਮੁਦਰਾ ਭੰਡਾਰ ਕਿਉਂ ਘਟਿਆ?
ਪਾਕਿਸਤਾਨ ਦੇ ਕੇਂਦਰੀ ਬੈਂਕ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕਰਜ਼ੇ ਦੀ ਅਦਾਇਗੀ ਵਧਣ ਅਤੇ ਬਾਹਰੀ ਵਿੱਤ ਦੀ ਕਮੀ ਕਾਰਨ ਇਸ ਮਹੀਨੇ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਕਮੀ ਆਈ ਹੈ। ਸਟੇਟ ਬੈਂਕ ਆਫ ਪਾਕਿਸਤਾਨ (ਐੱਸ. ਬੀ. ਪੀ.) ਦੇ ਇਹ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਵਿਦੇਸ਼ੀ ਭੰਡਾਰ 'ਚ ਹਫਤਾਵਾਰੀ ਆਧਾਰ 'ਤੇ 55.5 ਕਰੋੜ ਡਾਲਰ ਭਾਵ 6.6 ਫੀਸਦੀ ਦੀ ਗਿਰਾਵਟ ਆਈ ਹੈ। ਇਸ ਮਹੀਨੇ ਕਰਜ਼ੇ ਦੀ ਅਦਾਇਗੀ ਵਧਣ ਅਤੇ ਬਾਹਰੀ ਵਿੱਤ ਦੀ ਘਾਟ ਕਾਰਨ ਅਜਿਹਾ ਹੋਇਆ ਹੈ।
'ਪਾਕਿਸਤਾਨ ਦੇ ਮਾੜੇ ਦਿਨ ਆਉਣ ਵਾਲੇ ਹਨ'
ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਹਾਲ ਹੀ ਵਿਚ ਕਿਹਾ ਸੀ ਕਿ ਆਉਣ ਵਾਲੇ ਦਿਨ ਨਕਦੀ ਦੀ ਤੰਗੀ ਵਾਲੇ ਦੇਸ਼ ਲਈ ਬੁਰੇ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਗਲੇ ਤਿੰਨ ਮਹੀਨਿਆਂ ਤੱਕ ਦਰਾਮਦ ਨੂੰ ਕੰਟਰੋਲ ਕਰਨਾ ਜਾਰੀ ਰੱਖੇਗੀ। ਪਾਕਿਸਤਾਨ ਸ਼ੇਅਰ ਬਾਜ਼ਾਰ 'ਚ ਇਕ ਸਮਾਗਮ 'ਚ ਇਸਮਾਈਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਪਿਛਲੀ ਇਮਰਾਨ ਖਾਨ ਸਰਕਾਰ ਦੀਆਂ ਆਰਥਿਕ ਨੀਤੀਆਂ ਦਾ ਖਮਿਆਜ਼ਾ ਭੁਗਤ ਰਹੀ ਹੈ।
WATCH LIVE TV