ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਰਾਹੀਂ ਧਮਕੀਆਂ ਮਿਲੀਆਂ ਹਨ। ਅਣਪਛਾਤੇ ਵਿਅਕਤੀ ਨੇ ਵਿਦੇਸ਼ ਤੋਂ ਗਰੁੱਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ।
Trending Photos
ਚੰਡੀਗੜ੍ਹ: ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਵਿਦੇਸ਼ੀ ਫੋਨ ਨੰਬਰਾਂ ਰਾਹੀਂ ਧਮਕੀਆਂ ਮਿਲੀਆਂ ਹਨ। ਅਣਪਛਾਤੇ ਵਿਅਕਤੀ ਨੇ ਵਿਦੇਸ਼ ਤੋਂ ਗਰੁੱਪ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਗਰੁੱਪ ਕਾਲ ਵਿੱਚ ਕਿਸਾਨ ਆਗੂ ਰੁਲਦੂ ਸਿੰਘ ਵੀ ਸ਼ਾਮਲ ਸੀ। ਰਵਨੀਤ ਸਿੰਘ ਬਿੱਟੂ ਨੇ ਇਸ ਧਮਕੀ ਭਰੀ ਫੋਨ ਕਾਲ ਬਾਰੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸੂਚਿਤ ਕੀਤਾ ਹੈ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਧਮਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਕੱਲ੍ਹ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਲੱਗੀ ਮਾਨਸਾ ਪੁਲਿਸ ਨੂੰ ਧਮਕੀ ਮਿਲੀ ਸੀ ਕਿ ਉਹ ਕੇਸ ਦੀ ਜਾਂਚ-ਪੜਤਾਲ ਛੱਡ ਦੇਵੇ ਅਤੇ ਜ਼ਿਆਦਾ ਭੱਜ-ਨੱਠ ਨਾ ਕਰੇ। ਅਜਿਹਾ ਨਾ ਕਰਨ 'ਤੇ ਅੰਜਾਮ ਭੁਗਤਣ ਲਈ ਕਿਹਾ ਗਿਆ ਹੈ। ਇਹ ਧਮਕੀ ਮਾਨਸਾ ਪੁਲਿਸ ਦੇ ਐਸਐਚਓ ਨੂੰ ਫੋਨ ਰਾਹੀਂ ਵਿਦੇਸ਼ ਤੋਂ ਆਈ ਫੋਨ ਕਾਲ ਰਾਹੀਂ ਦਿੱਤੀ ਗਈ ਹੈ।