ਵੋਟਰਾਂ ਤੋਂ ਬਾਅਦ ਹੁਣ ਰੱਬ ਦਾ ਆਸਰਾ- ਚੋਣ ਨਤੀਜਿਆਂ ਤੋਂ ਪਹਿਲਾਂ ਮੰਦਰਾਂ ਗੁਰਦੁਆਰਿਆਂ 'ਚ ਲੀਡਰਾਂ ਦੀਆਂ ਅਰਦਾਸਾਂ
Advertisement

ਵੋਟਰਾਂ ਤੋਂ ਬਾਅਦ ਹੁਣ ਰੱਬ ਦਾ ਆਸਰਾ- ਚੋਣ ਨਤੀਜਿਆਂ ਤੋਂ ਪਹਿਲਾਂ ਮੰਦਰਾਂ ਗੁਰਦੁਆਰਿਆਂ 'ਚ ਲੀਡਰਾਂ ਦੀਆਂ ਅਰਦਾਸਾਂ

 ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਨਤਮਸਤਕ ਹੋਣ ਪਹੁੰਚੇ ਤੇ ਆਪਣੀ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ।

ਵੋਟਰਾਂ ਤੋਂ ਬਾਅਦ ਹੁਣ ਰੱਬ ਦਾ ਆਸਰਾ- ਚੋਣ ਨਤੀਜਿਆਂ ਤੋਂ ਪਹਿਲਾਂ ਮੰਦਰਾਂ ਗੁਰਦੁਆਰਿਆਂ 'ਚ ਲੀਡਰਾਂ ਦੀਆਂ ਅਰਦਾਸਾਂ

ਬਿਮਲ ਸ਼ਰਮਾ/ਸ੍ਰੀ ਆਨੰਦਪੁਰ ਸਾਹਿਬ: ਚੋਣਾਂ ਤੋਂ ਬਾਅਦ ਹਰ ਸਿਆਸੀ ਆਗੂ ਤੇ ਹਰ ਸਿਆਸੀ ਪਾਰਟੀ ਦਾ ਨੁਮਾਇੰਦਾ ਧਾਰਮਿਕ ਸਥਾਨਾਂ ਤੇ ਨਤਮਸਤਕ ਹੋਣ ਲਈ ਪਹੁੰਚ ਕਰ ਰਿਹਾ ਹੈ ਤੇ ਆਪਣੇ ਤੇ ਆਪਣੀ ਪਾਰਟੀ ਦੀ ਜਿੱਤ ਲਈ ਅਰਦਾਸ ਕਰ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਨਤਮਸਤਕ ਹੋਣ ਪਹੁੰਚੇ ਤੇ ਆਪਣੀ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ ।

fallback

ਹਾਲਾਂਕਿ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਤੋਂ ਬਾਅਦ ਹੁਣ 10 ਮਾਰਚ ਨੂੰ ਚੋਣ ਨਤੀਜੇ ਪੰਜਾਬ ਦੇ ਸਿਆਸੀ ਸਮੀਕਰਨ ਬਣਾਉਣਗੇ। ਪਰ ਨਤੀਜਿਆਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੇ ਆਗੂ ਇਕ ਦੂਜੇ ਤੋਂ ਮੂਹਰੇ ਹੋ ਕੇ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ। ਸੁਖਬੀਰ ਬਾਦਲ ਵੀ ਵਿਧਾਨ ਸਭਾ ਚੋਣਾਂ 2022 ਦੇ ਨਤੀਜਿਆਂ ਨੂੰ ਲੈ ਕੇ ਉਤਸ਼ਾਹਿਤ ਹਨ ਅਤੇ ਦਾਅਵਾ ਕਰ ਰਹੇ ਹਨ, ਕਿ ਵੱਡੇ ਫ਼ਰਕ ਨਾਲ ਜਿੱਤ ਕੇ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣੇਗੀ। ਚਰਚਾਵਾਂ ਇਹ ਵੀ ਹਨ ਕਿ ਚੋਣ ਨਤੀਜਿਆਂ ਦਾ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਮੁੜ ਤੋਂ ਗੱਠਜੋੜ ਵੀ ਹੋ ਸਕਦਾ ਹੈ।

 

WATCH LIVE TV 

Trending news