Agniveer Amritpal Singh: ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਭਾਰਤੀ ਫ਼ੌਜ ਨੂੰ ਪੁੱਤਰ ਨੂੰ ਸ਼ਹੀਦ ਐਲਾਨਣ ਦੀ ਕੀਤੀ ਅਪੀਲ
Advertisement
Article Detail0/zeephh/zeephh1916570

Agniveer Amritpal Singh: ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਭਾਰਤੀ ਫ਼ੌਜ ਨੂੰ ਪੁੱਤਰ ਨੂੰ ਸ਼ਹੀਦ ਐਲਾਨਣ ਦੀ ਕੀਤੀ ਅਪੀਲ

Agniveer Amritpal Singh: ਭਾਰਤੀ ਫ਼ੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦੇ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫੌਜ ਵੱਲੋਂ ਸਲਾਮੀ ਨਾ ਦੇਣ ਦੇ ਕਾਰਨ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ।

Agniveer Amritpal Singh: ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਭਾਰਤੀ ਫ਼ੌਜ ਨੂੰ ਪੁੱਤਰ ਨੂੰ ਸ਼ਹੀਦ ਐਲਾਨਣ ਦੀ ਕੀਤੀ ਅਪੀਲ

Agniveer Amritpal Singh: ਭਾਰਤੀ ਫ਼ੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦੇ ਅੰਮ੍ਰਿਤਪਾਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫੌਜ ਵੱਲੋਂ ਸਲਾਮੀ ਨਾ ਦੇਣ ਦੇ ਕਾਰਨ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ। ਉਧਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਮੰਨਦੇ ਹੋਏ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ ਹੈ ਜਿਸ ਤੋਂ ਬਾਅਦ ਪਰਿਵਾਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਜੰਮੂ-ਕਸ਼ਮੀਰ ਵਿੱਚ ਗੋਲੀ ਲੱਗਣ ਦੇ ਕਾਰਨ ਸ਼ਹੀਦ ਹੋਏ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਪੁੱਤਰ ਨੂੰ ਫ਼ੌਜ ਵਿੱਚ ਭਰਤੀ ਕਰਵਾ ਕੇ ਫ਼ੌਜ ਨੂੰ ਸੌਂਪ ਦਿੱਤਾ ਸੀ ਜਦੋਂ ਉਸ ਨੇ ਫ਼ੌਜ ਦੀ ਵਰਦੀ ਪਾ ਲਈ ਸੀ ਤਾਂ ਫ਼ੌਜ ਦਾ ਬੇਟਾ ਹੋ ਗਿਆ ਸੀ ਪਰ ਹੁਣ ਫ਼ੌਜ ਉਸ ਨੂੰ ਸ਼ਹੀਦ ਨਾ ਮੰਨਣ ਦੀ ਜੋ ਗੱਲ ਕਹਿ ਰਹੀ ਹੈ।

ਇਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਦੁੱਖ ਲੱਗਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਸ਼ਹੀਦ ਮੰਨਦਾ ਹਨ ਕਿਉਂਕਿ ਉਸ ਨੇ ਦੇਸ਼ ਦੀ ਸਰਹੱਦ ਉਤੇ ਆਪਣੀ ਜਾਨ ਕੁਰਬਾਨ ਕੀਤੀ ਹੈ ਉਥੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਮੰਨੇ ਜਾਣ ਉਤੇ ਬੋਲਦਿਆਂ ਕਿਹਾ ਕਿ ਉਹ ਸਰਕਾਰ ਦਾ ਧੰਨਵਾਦ ਕਰਦੇ ਨੇ ਜਿਨ੍ਹਾਂ ਨੇ ਉਨ੍ਹਾਂ ਦੇ ਬੇਟੇ ਨੂੰ ਸ਼ਹੀਦ ਮੰਨਿਆ ਹੈ ਅਤੇ ਦੂਜੇ ਸ਼ਹੀਦਾਂ ਦੀ ਤਰ੍ਹਾਂ ਪਰਿਵਾਰ ਦੀ ਆਰਥਿਕ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਜੀਤ ਸਿੰਘ ਨੇ ਭਾਰਤੀ ਫੌਜ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਪੁੱਤਰ ਨੂੰ ਸ਼ਹੀਦ ਮੰਨਣ ਅਤੇ ਉਸ ਉਤੇ ਬਿਆਨਬਾਜ਼ੀ ਨਾ ਕਰਨ ਅਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਵੀ ਅੰਮ੍ਰਿਤਪਾਲ ਨੂੰ ਸ਼ਹੀਦ ਮੰਨੇ ਜਾਣ ਉਤੇ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ

ਉਧਰ ਸ਼ਹੀਦ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਕਿਰਨਜੀਤ ਸਿੰਘ ਗਹਿਰੀ ਨੇ ਵੀ ਅਗਨੀਵੀਰ ਦਾ ਅੰਤਿਮ ਸਸਕਾਰ ਮੌਕੇ ਸਨਮਾਨ ਨਾ ਕੀਤੇ ਜਾਣ ਉਤੇ ਰੋਸ ਜ਼ਾਹਿਰ ਕੀਤਾ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਸ਼ਹੀਦ ਮੰਨਿਆ ਜਾਵੇ ਕਿਉਂਕਿ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋਈ ਹੈ। ਉੱਥੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਵੀ ਅੰਮ੍ਰਿਤਪਾਲ ਨੂੰ ਸ਼ਹੀਦ ਮੰਨੇ ਜਾਣ ਉਤੇ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ

Trending news