Air Pollution: ਪੰਜਾਬ 'ਚ ਵੀ ਪ੍ਰਦੂਸ਼ਣ ਨੇ ਮਚਾਇਆ ਹੜਕੰਪ, ਸਾਹ ਦੇ ਮਰੀਜ਼ਾਂ ਦੀ ਗਿਣਤੀ ਵਧੀ
Advertisement
Article Detail0/zeephh/zeephh1429249

Air Pollution: ਪੰਜਾਬ 'ਚ ਵੀ ਪ੍ਰਦੂਸ਼ਣ ਨੇ ਮਚਾਇਆ ਹੜਕੰਪ, ਸਾਹ ਦੇ ਮਰੀਜ਼ਾਂ ਦੀ ਗਿਣਤੀ ਵਧੀ

ਪੰਜਾਬ 'ਚ ਪਰਾਲੀ ਸਾੜਨ ਕਰਕੇ ਨਾ ਸਿਰਫ਼ ਦਿੱਲੀ 'ਚ ਸਗੋਂ ਇੱਥੇ ਪੰਜਾਬ 'ਚ ਵੀ ਪ੍ਰਦੂਸ਼ਣ ਵਧਦਾ ਨਜ਼ਰ ਆ ਰਿਹਾ ਹੈ।  ਇਸ ਦੇ ਨਾਲ ਹੀ ਸੂਬੇ 'ਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ। 

 

Air Pollution: ਪੰਜਾਬ 'ਚ ਵੀ ਪ੍ਰਦੂਸ਼ਣ ਨੇ ਮਚਾਇਆ ਹੜਕੰਪ, ਸਾਹ ਦੇ ਮਰੀਜ਼ਾਂ ਦੀ ਗਿਣਤੀ ਵਧੀ

Punjab Air Pollution News: ਜਿੱਥੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਇੱਕ ਦੂਜੇ 'ਤੇ ਇਲਜ਼ਾਮ ਲਗਾਏ ਜਾ ਰਹੇ ਹਨ ਉੱਥੇ ਹੀ ਪੰਜਾਬ ਦੇ ਲੋਕਾਂ ਨੂੰ ਵੀ ਪ੍ਰਦੂਸ਼ਣ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਕਿਸਾਨ ਬਿਨ੍ਹਾਂ ਡਰੇ ਪਰਾਲੀ ਨੂੰ ਅੱਗ ਲਗਾ ਰਹੇ ਹਨ। ਰਿਪੋਰਟਾਂ ਦੀ ਮੰਨੀਏ ਤਾਂ ਐਤਵਾਰ ਨੂੰ ਪੰਜਾਬ ਵਿੱਚ 599 ਥਾਵਾਂ 'ਤੇ ਪਰਾਲੀ ਨੂੰ ਅੱਗ ਲਗਾਈ ਗਈ ਤੇ ਇਸ ਸੀਜ਼ਨ 'ਚ ਸੂਬੇ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ 29,999 ਹੋ ਗਏ ਹਨ। 

ਮਿਲੀ ਜਾਣਕਾਰੀ ਮੁਤਾਬਕ ਲਗਾਤਾਰ ਪ੍ਰਦੂਸ਼ਣ ਕਰਕੇ ਪਿਛਲੇ ਕੁਝ ਦਿਨਾਂ ਤੋਂ ਏਅਰ ਕੁਆਲਿਟੀ ਇੰਡੈਕਸ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਹਸਪਤਾਲਾਂ ਵਿੱਚ  ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਜਿਨਾਂ ਵਿਚ ਸਭ ਤੋਂ ਜਿਆਦਾ ਸਾਹ ਦੀ ਸਮੱਸਿਆ ਵਾਲੇ ਮਰੀਜ ਹਨ। 

ਇੱਥੇ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹੀ ਸਥਿਤੀ ਬਣੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਸਥਿਤੀ ਖ਼ਤਰਨਾਕ ਹੋ ਸਕਦੀ ਹੈ। ਹਰ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਜਦੋਂ ਘਟਨਾਵਾਂ ਵਧਣ ਲੱਗਦੀਆਂ ਹਨ ਤਾਂ ਪੰਜਾਬ ਸਰਕਾਰ ਤੇ ਕੇਂਦਰ ਇੱਕ ਦੂਜੇ ਖ਼ਿਲਾਫ਼ ਇਲਜ਼ਾਮ ਲਗਾਉਣ ਲੱਗ ਜਾਂਦੇ ਹਨ। 
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ ਤੇ ਸਭ ਤੋਂ ਵੱਧ 130 ਮਾਮਲੇ ਮਾਨਸਾ ਤੋਂ ਸਾਹਮਣੇ ਆਏ ਹਨ, ਜਦਕਿ 108 ਮਾਮਲੇ ਸੰਗਰੂਰ ਤੋਂ, 54 ਪਟਿਆਲਾ ਤੋਂ, 41 ਬਰਨਾਲਾ, 36 ਬਠਿੰਡਾ, 18 ਫਤਿਹਗੜ੍ਹ ਸਾਹਿਬ, 40 ਫਾਜ਼ਿਲਕਾ, 29 ਫਿਰੋਜ਼ਪੁਰ, 27 ਲੁਧਿਆਣਾ, 31 ਮਲੇਰਕੋਟਲਾ, ਤੇ 12 ਮਾਮਲੇ ਮੋਗਾ ਤੋਂ ਸਾਹਮਣੇ ਆਏ ਹਨ। 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਦੇ ਚੇਅਰਮੈਨ ਨੇ ਦੱਸਿਆ ਕਿ ਐਤਵਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਦੇਖੀ ਗਈ ਤੇ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਘੱਟ ਹੋ ਜਾਣਗੇ।

ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਾਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਅਗਲੇ ਸਾਲ ਤੱਕ ਪਰਾਲੀ ਲਈ ਕੋਈ ਨਾ ਕੋਈ ਹੱਲ ਜਰੂਰ ਕੱਢਣਗੇ।

(For more updates on news related to air pollution or the latest development in Punjab, stay tuned to Zee News PHH)

Trending news