Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2023
Advertisement

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2023

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2023

Ajj da Hukamnama Sri Darbar Sahib Today (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਮਈ 2023): ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥

ਪਦਅਰਥ:- ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ। ਪੀਜੈ—ਪੀ ਸਕੀਦਾ ਹੈ। ਜੀਉ—ਜਿੰਦ। ਨਾ ਮਰੈ—ਆਤਮਕ ਮੌਤੇ ਨਹੀਂ ਮਰਦੀ। ਨ ਛੀਜੈ—ਆਤਮਕ ਜੀਵਨ ਵਿਚ ਕਮਜ਼ੋਰ ਨਹੀਂ ਹੁੰਦੀ।1। ਤੇ—ਤੋਂ, ਨਾਲ।1। ਰਹਾਉ। ਮਾਣਕ—ਮੋਤੀ। ਸਿਮਰਿ—ਸਿਮਰ ਕੇ। ਨਿਹਾਲਾ—ਪ੍ਰਸੰਨ, ਖ਼ੁਸ਼।2। ਜਤ ਕਤ—ਜਿਧਰ ਕਿਧਰ। ਪੇਖਉ—ਮੈਂ ਵੇਖਦਾ ਹਾਂ। ਸਾਧੂ—ਗੁਰੂ। ਗਾਇ—ਗਾ ਕੇ। ਨਿਰਮਲ—ਪਵਿਤ੍ਰ।3। ਘਟ—ਸਰੀਰ। ਵੂਠਾ—ਵੱਸਦਾ ਹੈ। ਤੂਠਾ—ਪ੍ਰਸੰਨ ਹੁੰਦਾ ਹੈ।4।

ਅਰਥ:- ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ।1। ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਹ ਆਤਮਕ ਮੌਤੇ ਮਰਦੀ ਹੈ, ਨਾਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ।1। ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬਚਨ (ਮਾਨੋ) ਰਤਨ ਹਨ, ਜਵਾਹਰ ਹਨ, ਮੋਤੀ ਹਨ, ਲਾਲ ਹਨ। ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ ਖਿੜੇ ਰਹੀਦਾ ਹੈ।2। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ ਥਾਂ ਹੈ ਜਿਥੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ ਕੀਤਾ ਜਾ ਸਕਦਾ ਹੈ।3। ਹੇ ਨਾਨਕ! (ਆਖ—) ਮੇਰਾ ਮਾਲਕ-ਪ੍ਰਭੂ (ਉਂਞ ਤਾਂ) ਹਰੇਕ ਸਰੀਰ ਵਿਚ ਵੱਸਦਾ ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ (-ਸਿਮਰਨ) ਪ੍ਰਾਪਤ ਕਰਦਾ ਹੈ।4।6।

Ajj da Hukamnama Sri Darbar Sahib (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਮਈ 2023)

Trending news