Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2023
Advertisement
Article Detail0/zeephh/zeephh1585497

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2023

ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ 

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2023
Ajj da Hukamnama Sri Darbar Sahib today (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਫਰਵਰੀ 2023): ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥
 
ਦੇਵਗੰਧਾਰੀ ਮਹਲਾ ੫ ॥ ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥
 

Trending news