Amloh News: ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਨਗਰ ਕੌਂਸਲ ਅਮਲੋਹ ਦੇ ਸਾਬਕਾ ਪ੍ਰਧਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
Trending Photos
Amloh News (ਜਗਮੀਤ ਸਿੰਘ): ਵਿਧਾਨ ਸਭਾ ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਨਗਰ ਕੌਂਸਲ ਅਮਲੋਹ ਦੇ ਸਾਬਕਾ ਪ੍ਰਧਾਨ ਸਿੰਦਰਪਾਲ ਵਿੱਕੀ ਮਿੱਤਲ ਅਕਾਲੀ ਦਲ ਨੂੰ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਵਿੱਕੀ ਮਿੱਤਲ ਨੂੰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ 'ਆਪ' ਵਿੱਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਜਿਸ ਦੇ ਨਾਲ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਲੋਕਾਂ ਦੇ ਰੁਝਾਨ ਤੋਂ ਪਤਾ ਲੱਗ ਰਿਹਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 13-0 ਦਾ ਟੀਚਾ ਜ਼ਰੂਰ ਪੂਰਾ ਕਰੇਗੀ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉੱਥੇ ਹੀ ਪਾਰਟੀ ਵਿੱਚ ਸ਼ਾਮਿਲ ਹੋਏ ਵਿੱਕੀ ਮਿੱਤਲ ਨੇ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਚੰਗੀਆਂ ਲੱਗੀਆਂ, ਜਿਸ ਕਾਰਨ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ 'ਆਪ' ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨਗੇ ਤੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।
ਫ਼ਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਦਾ ਇਤਿਹਾਸ
ਇਸ ਦੇ ਨਾਲ ਹੀ ਇੱਥੇ ਪਹਿਲੀ ਵਾਰ 2009 ਵਿੱਚ ਲੋਕ ਸਭਾ ਚੋਣਾਂ ਹੋਈਆਂ ਸਨ। ਫਤਿਹਗੜ੍ਹ ਸਾਹਿਬ ਵਿੱਚ ਪਹਿਲੀ ਵਾਰ ਕਾਂਗਰਸ ਨੇ ਚੋਣ ਜਿੱਤੀ ਸੀ। ਇਸ ਲਈ ਕਾਂਗਰਸੀ ਆਗੂ ਸੁਖਦੇਵ ਸਿੰਘ ਫਤਹਿਗੜ੍ਹ ਸਾਹਿਬ ਦੇ ਪਹਿਲੇ ਐਮ.ਪੀ. ਉਨ੍ਹਾਂ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਨੂੰ ਹਰਾਇਆ। ਹੁਣ ਤੱਕ ਇਸ ਸੀਟ ਤੋਂ ਕੁੱਲ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ।
ਦੋ ਵਾਰ ਇਹ ਸੀਟ ਇੰਡੀਅਨ ਨੈਸ਼ਨਲ ਕਾਂਗਰਸ ਦੇ ਹਿੱਸੇ ਗਈ। 2009 ਵਿੱਚ ਕਾਂਗਰਸ ਦੇ ਸੁਖਦੇਵ ਸਿੰਘ ਲਿਬੜਾ ਤੇ 2019 ਵਿੱਚ ਅਮਰ ਸਿੰਘ ਇਸ ਸੀਟ ਤੋਂ ਚੋਣ ਜਿੱਤ ਕੇ ਸਦਨ ਵਿੱਚ ਪੁੱਜੇ ਸਨ। ਇਸ ਦੇ ਨਾਲ ਹੀ 2014 ਦੀਆਂ ਆਮ ਚੋਣਾਂ ਵਿਚ ਹਰਿੰਦਰ ਸਿੰਘ ਖਾਲਸਾ ਇੱਕ ਵਾਰ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਇਸ ਸੀਟ ਤੋਂ ਲੋਕ ਸਭਾ ਵਿਚ ਪਹੁੰਚੇ ਸਨ।
ਫ਼ਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਰਾਖਵੀਂ
ਜਲੰਧਰ, ਹੁਸ਼ਿਆਰਪੁਰ ਤੇ ਫਰੀਦਕੋਟ ਵਾਂਗ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਰਾਖਵੀਂ ਸੀਟ ਹੈ। ਇਹ ਸੀਟ 2008 ਵਿੱਚ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਦੀ ਹੱਦਬੰਦੀ ਤੋਂ ਬਾਅਦ ਹੋਂਦ ਵਿੱਚ ਆਈ ਸੀ। ਫ਼ਤਹਿਗੜ੍ਹ ਸਾਹਿਬ (ਰਿਜ਼ਰਵ) ਦੇ ਅੰਦਰ ਕੁੱਲ 13,96,957 ਵੋਟਰ ਹਨ, ਜਿਨ੍ਹਾਂ ਵਿੱਚ ਮਰਦ ਵੋਟਰਾਂ ਦੀ ਗਿਣਤੀ 7,40,390 ਤੇ ਮਹਿਲਾ ਵੋਟਰਾਂ ਦੀ ਗਿਣਤੀ 6,56,554 ਹੈ। 2014 ਦੀਆਂ ਚੋਣਾਂ ਵਿੱਚ ਇੱਥੇ ਕੁੱਲ 1330 ਪੋਲਿੰਗ ਸਟੇਸ਼ਨ ਬਣਾਏ ਗਏ ਸਨ।
ਇਹ ਵੀ ਪੜ੍ਹੋ : Zirakpur Fire News: ਬਲਟਾਣਾ ਦੀ ਫਰਨੀਚਰ ਮਾਰਕੀਟ 'ਚ ਲੱਗੀ ਭਿਆਨਕ ਅੱਗ; ਭਾਰੀ ਨੁਕਸਾਨ ਦਾ ਖ਼ਦਸ਼ਾ