Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
Advertisement
Article Detail0/zeephh/zeephh2248335

Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Sri Anandpur Sahib:  ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 100 ਦਿਨ ਪੂਰੇ ਕਰ ਅੱਜ ਆਪਣੇ ਆਖਰੀ ਪੜਾਅ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਈ।

Sri Anandpur Sahib: ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਸਮਾਪਤ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

Sri Anandpur Sahib (ਬਿਮਲ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ 100 ਦਿਨ ਪੂਰੇ ਕਰ ਅੱਜ ਆਪਣੇ ਆਖਰੀ ਪੜਾਅ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ। ਜਿੱਥੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕ ਅਰਦਾਸ ਕਰ ਇਸ ਯਾਤਰਾ ਦੀ ਸਮਾਪਤੀ ਕੀਤੀ ਤੇ ਯਾਤਰਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਨੇ ਇਸਦਾ ਸਵਾਗਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਨਾਲ ਸਨ। ਤੁਹਾਨੂੰ ਦੱਸ ਦੇਈਏ ਕਿ 80 ਹਲਕਿਆਂ ਵਿਚ ਉਨ੍ਹਾਂ 3200 ਕਿਲੋਮੀਟਰ ਦਾ ਸਫਰ ਤੈਅ ਕਰ ਅੱਜ ਸ਼੍ਰੀ ਅਨੰਦਪੁਰ ਸਾਹਿਬ ਪਹੁੰਚੀ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਪੰਜਾਬ ਬਚਾਓ ਯਾਤਰਾ ਸਮਾਪਤ ਕੀਤੀ। ਉਨ੍ਹਾਂ ਨੇ 1 ਫਰਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਕੇ ਇਹ ਯਾਤਰਾ ਸ਼ੁਰੂ ਕੀਤੀ ਸੀ ਜਿਸ ਦੌਰਾਨ 80 ਹਲਕਿਆਂ ਵਿਚ ਉਨ੍ਹਾਂ ਨੇ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੇਰੇ ਚੰਗੇ ਭਾਗ ਹਨ ਕਿ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਤੇ ਆਪਣੀਆਂ ਤਕਲੀਫਾਂ ਤੇ ਸ਼ਿਕਾਇਤਾਂ ਸਾਨੂੰ ਦੱਸੀਆਂ। ਉਨ੍ਹਾਂ ਕਿਹਾ ਕਿ ਮੈਂ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਉਹ ਮੈਨੂੰ ਅਤੇ ਮੇਰੀ ਪਾਰਟੀ ਨੂੰ ਤਾਕਤ ਦੇਣ ਤਾਂ ਜੋ ਅਸੀਂ ਗੁਰੂ ਸਾਹਿਬ ਦੇ ਦੱਸੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਪੰਜਾਬੀਆਂ ਦੇ ਹਾਲਾਤ ਸੁਧਾਰਨ ਵਾਸਤੇ ਕੰਮ ਕਰ ਸਕਣ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਪੰਜਾਬ ਬਚਾਓ ਯਾਤਰਾ ਦੀ ਅਗਵਾਈ ਕਰਦਿਆਂ ਚਮਕੌਰ ਸਾਹਿਬ ਤੇ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾਨ ਕੀਤਾ ਜਿਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਤੇ ਸੜਕਾਂ ਉਤੇ ਹਜ਼ਾਰਾਂ ਲੋਕਾਂ ਨੇ ਨਿਤਰ ਕੇ ਉਨ੍ਹਾਂ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਅਤੇ ਇਹਨਾਂ ਦੇ ਅਨੈਤਿਕ ਗਠਜੋੜ ਨੂੰ ਬੇਨਕਾਬ ਕਰਨ ਵਿਚ ਸਫਲ ਹੋਏ ਹਾਂ ਤੇ ਲੋਕ ਇਹ ਮੰਨ ਰਹੇ ਹਨ ਕਿ ਅਸੀਂ ਭਾਜਪਾ ਜਿਸਦੀ ਕੇਂਦਰ ਸਰਕਾਰ ਕਿਸਾਨਾਂ ਨਾਲ ਵਿਤਕਰਾ ਕਰ ਰਹੀ ਹੈ। ਬਾਦਲ ਨੇ ਕਿਹਾ ਕਿ ਸੂਬੇ ਨੂੰ ਮੁੜ ਵਿਕਾਸ ਦੀ ਲੀਹ ਉਤੇ ਲਿਆਉਣ ਵਾਸਤੇ ਅਕਾਲੀ ਦਲ ਲਈ ਵੋਟਾਂ ਪਾਉਣੀਆਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸੱਤ ਸਾਲਾਂ ਦੌਰਾਨ ਕਾਂਗਰਸ ਤੇ 'ਆਪ' ਦੇ ਰਾਜ ਵਿਚ ਸਾਰੇ ਵਿਕਾਸ ਕਾਰਜ ਠੱਪ ਹੋ ਗਏ ਹਨ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news