Amarnath Yatra 2023: ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਯਾਤਰਾ 1 ਜੁਲਾਈ 2023 ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ 62 ਦਿਨਾਂ ਤੱਕ ਚੱਲੇਗੀ।
Trending Photos
Amarnath Yatra 2023: ਬਾਬਾ ਬਰਫਾਨੀ ਦੀ ਪਵਿੱਤਰ ਅਮਰਨਾਥ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਪ੍ਰਸ਼ਾਸਨ ਇਸ ਯਾਤਰਾ ਨੂੰ ਸਫ਼ਲ ਬਣਾਉਣ ਲਈ ਪੂਰੀ ਵਾਹ ਲਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਅਮਰਨਾਥ ਯਾਤਰਾ ਵਿੱਚ ਵਿਘਨ ਪਾਉਣ ਦੀਆਂ ਸਾਜ਼ਿਸ਼ਾਂ ਰਚ ਰਹੇ ਹਨ।
ਸੁਰੱਖਿਆ ਬਲਾਂ ਨੂੰ ਅਜਿਹੇ ਇਨਪੁਟ ਮਿਲੇ ਹਨ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅੱਤਵਾਦੀ ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ-ਕਸ਼ਮੀਰ 'ਚ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਇਸਦੀ ਜਿੰਮੇਵਾਰੀ ਪੀਓਕੇ ਵਿੱਚ ਬੈਠੇ ਰਫੀਕ ਨਈ ਅਤੇ ਅਬੂ ਖੂਬੈਬ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Punjab News: ਕੈਨੇਡਾ 'ਚੋਂ 700 ਭਾਰਤੀ ਵਿਦਿਆਰਥੀਆਂ ਨੂੰ ਕੱਢਿਆ ਜਾਵੇਗਾ; ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰ ਨੂੰ ਲਿਖਿਆ ਪੱਤਰ
ਦੱਸ ਦੇਈਏ ਕਿ ਰਫੀਕ ਨਈ ਅਤੇ ਅਬੂ ਖੁਬੈਬ ਪਿਛਲੇ ਇੱਕ ਸਾਲ ਤੋਂ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਹੋਏ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਦੱਸੇ ਜਾਂਦੇ ਹਨ। ਰਫੀਕ ਨਾਈ ਪੁੰਛ ਦੇ ਮੇਂਢਰ ਦਾ ਰਹਿਣ ਵਾਲਾ ਹੈ ਜਦਕਿ ਅੱਬੂ ਖੂਬੈਬ ਡੋਡਾ ਜ਼ਿਲ੍ਹੇ ਦਾ ਨਿਵਾਸੀ ਹੈ ਅਤੇ ਲੰਬੇ ਸਮੇਂ ਤੋਂ ਪੁੰਛ ਰਾਜੋਰੀ ਅਤੇ ਡੋਡਾ ਕਿਸ਼ਤਵਾੜ ਰਾਮਬਨ ਜ਼ਿਲਿਆਂ 'ਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚ ਰਿਹਾ ਸੀ।
ਪਰ ਪਾਕਿਸਤਾਨ 'ਚ ਬੈਠੇ ਇਨ੍ਹਾਂ ਅੱਤਵਾਦੀਆਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ 'ਤੇ ਹਨ। ਜੰਮੂ ਦੇ ਸਰਹੱਦੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਤੱਕ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕਰ ਰਹੀ ਹੈ ਅਤੇ ਕਿਸੇ ਵੀ ਸ਼ੱਕੀ ਪਲ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।
(ਰਜਤ ਵੋਹਰਾ ਦੀ ਰਿਪੋਰਟ)