Ambedkar Death Anniversary 2024: ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਅੰਬੇਡਕਰ ਜੀ ਦੀ ਬਰਸੀ ਅੱਜ, CM ਭਗਵੰਤ ਮਾਨ ਨੇ ਕੀਤਾ ਟਵੀਟ
Advertisement
Article Detail0/zeephh/zeephh2546315

Ambedkar Death Anniversary 2024: ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਅੰਬੇਡਕਰ ਜੀ ਦੀ ਬਰਸੀ ਅੱਜ, CM ਭਗਵੰਤ ਮਾਨ ਨੇ ਕੀਤਾ ਟਵੀਟ

Ambedkar Death Anniversary 2024: ਅੱਜ ਪੂਰਾ ਦੇਸ਼ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ.ਬੀ.ਆਰ.ਅੰਬੇਦਕਰ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰ ਰਿਹਾ ਹੈ। ਉਨ੍ਹਾਂ ਦੀ ਬਰਸੀ 'ਤੇ 68ਵਾਂ ਮਹਾਪਰਿਨਿਰਵਾਨ ਦਿਵਸ ਮਨਾਇਆ ਜਾ ਰਿਹਾ ਹੈ। 6 ਦਸੰਬਰ ਨੂੰ ਸੰਵਿਧਾਨ ਨਿਰਮਾਤਾ  ਡਾ: ਭੀਮ ਰਾਓ ਅੰਬੇਡਕਰ ਦੀ ਨੀਂਦ ਵਿਚ ਹੀ ਮੌਤ ਹੋ ਗਈ। 

 

Ambedkar Death Anniversary 2024: ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਡਾ. ਅੰਬੇਡਕਰ ਜੀ ਦੀ ਬਰਸੀ ਅੱਜ, CM ਭਗਵੰਤ ਮਾਨ ਨੇ ਕੀਤਾ ਟਵੀਟ

Ambedkar Death Anniversary 2024: ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਅੱਜ ਬਰਸੀ ਹੈ। ਅੰਬੇਡਕਰ ਦੀ ਬਰਸੀ ਵਾਲੇ ਦਿਨ ਲੋਕ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਚੜ੍ਹਾਉਂਦੇ ਹਨ। ਉਨ੍ਹਾਂ ਨੇ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਰਾਮਜੀ ਅੰਬੇਦਕਰ ਦਾ ਜਨਮ 14 ਅਪ੍ਰੈਲ ਨੂੰ ਹੋਇਆ ਸੀ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਅਛੂਤਾਂ, ਦੱਬੇ ਕੁਚਲੇ, ਔਰਤਾਂ ਅਤੇ ਮਜ਼ਦੂਰਾਂ ਦੀ ਬਿਹਤਰੀ ਨੂੰ ਸਮਰਪਿਤ ਕਰ ਦਿੱਤਾ। ਦੇਸ਼ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਤੋਂ ਇਲਾਵਾ ਡਾ. ਬੀ.ਆਰ. ਅੰਬੇਡਕਰ ਨੇ ਭਾਰਤ ਦੇ ਰਿਜ਼ਰਵ ਬੈਂਕ ਆਫ ਇੰਡੀਆ ਦੀ ਸਥਾਪਨਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਇੱਕ ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਵਕੀਲ ਵਜੋਂ ਉਨ੍ਹਾਂ ਨੇ ਭਾਰਤ ਦੇ ਸਭ ਤੋਂ ਮਹੱਤਵਪੂਰਨ ਅੰਦੋਲਨਾਂ ਵਿੱਚੋਂ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਦਲਿਤ ਬੋਧੀ ਅੰਦੋਲਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਡਾ. ਭੀਮ ਰਾਮ ਰਾਓ ਅੰਬੇਦਕਰ ਨੇ ਸਦੀਆਂ ਤੋਂ ਦਬੇ-ਕੁਚਲੇ ਲੋਕਾਂ ਦਾ ਜੀਵਨ ਸੰਵਾਰਨ ਲਈ ਆਪਣਾ ਪੂਰਾ ਜੀਵਨ ਲਗਾ ਦਿੱਤਾ।

ਦਰਅਸਲ ਦਲਿਤਾਂ ਅਤੇ ਪੱਛੜੇ ਹੋਏ ਲੋਕਾਂ ਲਈ ਜੋ ਨੌਕਰੀਆਂ ਲਈ ਰਾਖ਼ਵਾਕਰਨ ਦੀ ਵਿਵਸਥਾ ਕੀਤੀ ਗਈ ਹੈ, ਉਸ ਪਿੱਛੇ ਬਾਬਾ ਸਹਿਬ ਦਾ ਜੋ ਯੋਗਦਾਨ ਹੈ। ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ 6 ਦਸੰਬਰ 1956 ਨੂੰ (65 ਸਾਲ ਦੀ ਉਮਰ ਵਿੱਚ) ਆਪਣੇ ਦਿੱਲੀ ਵਾਲੇ ਨਿਵਾਸ ਸਥਾਨ ਉਪਰ ਸਵਰਗ ਸਿਧਾਰ ਗਏ। ਬਾਬਾ ਸਾਹਿਬ ਨੇ ਭਾਰਤੀ ਸਮਾਜ ਲਈ ਜੋ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਸਮਾਜ ਭਲਾਈ ਦੇ ਲੇਖੇ ਲਾ ਦਿੱਤਾ।  1990 ਵਿਚ ਬਾਬਾ ਸਾਹਿਬ ਨੂੰ ਮਰਨ ਉਪਰੰਤ ਭਾਰਤ ਦਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ ਭਾਰਤ ਰਤਨ ਦਿੱਤਾ ਗਿਆ। ਅੰਬੇਦਕਰ ਦੀ ਵਿਰਾਸਤ ਵਿੱਚ ਪ੍ਰਸਿੱਧ ਸਭਿਆਚਾਰ ਵਿੱਚ ਕਈ ਯਾਦਗਾਰਾਂ ਤੇ ਸਮਾਰਕ ਸ਼ਾਮਲ ਹਨ।

ਇਹ ਵੀ ਪੜ੍ਹੋ: Guru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸ

ਸੀਐਮ ਭਗਵੰਤ ਮਾਨ ਦਾ ਟਵੀਟ

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਮੌਕੇ ਉਹਨਾਂ ਨੂੰ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ। ਗਰੀਬ ਤੇ ਪੱਛੜੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਬਾਬਾ ਸਾਹਿਬ ਜੀ ਨੇ ਜੋ ਪਹਿਰਾ ਦਿੱਤਾ ਉਸ ਨੂੰ ਇਹ ਸਮਾਜ ਕਦੀਂ ਵੀ ਅੱਖੋਂ ਓਹਲੇ ਨਹੀਂ ਕਰ ਸਕਦਾ।

Trending news