Dasuya Accident News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਤੜਕੇ 3 ਵਜੇ ਦੇ ਕਰੀਬ ਐਂਬੂਲੈਂਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਐਂਬੂਲੈਂਸ 'ਚ ਸਵਾਰ ਇਕ ਔਰਤ ਦੀ ਮੌਤ ਹੋ ਗਈ।
Trending Photos
Dasuya Accident News: ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਤੜਕੇ 3 ਵਜੇ ਦੇ ਕਰੀਬ ਐਂਬੂਲੈਂਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਐਂਬੂਲੈਂਸ 'ਚ ਸਵਾਰ ਇਕ ਔਰਤ ਦੀ ਮੌਤ ਹੋ ਗਈ। ਜਦਕਿ 5 ਹੋਰ ਜ਼ਖਮੀਆਂ ਨੂੰ ਮੁਕੇਰੀਆ ਦਸੂਹਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਅਮਿਤ ਅਤੇ 2 ਹੋਰਾਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਐਂਬੂਲੈਂਸ ਚਾਲਕ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਅਤੇ ਉਹ ਮੁਕੇਰੀਆਂ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਹ ਹਾਦਸਾ ਰਾਸ਼ਟਰੀ ਰਾਜ ਮਾਰਗ 'ਤੇ ਅੱਡਾ ਟੱਕਰ ਸਾਹਿਬ ਦਸੂਹਾ ਨੇੜੇ ਵਾਪਰਿਆ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਐਂਬੂਲੈਂਸ ਵਿੱਚ ਸਵਾਰ ਡਰਾਈਵਰ ਸੁਨੀਲ ਅਤੇ ਡਰਾਈਵਰ ਅਰੁਣ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 9 ਵਜੇ ਜੰਮੂ ਦੇ ਬਖਸ਼ੀ ਨਗਰ ਹਸਪਤਾਲ ਤੋਂ ਮਰੀਜ਼ ਨੂੰ ਲੈ ਕੇ ਲੁਧਿਆਣਾ ਲਈ ਰਵਾਨਾ ਹੋਏ ਸਨ। ਜਦੋਂ ਉਹ ਸਵੇਰੇ 3 ਵਜੇ ਦੇ ਕਰੀਬ ਅੱਡਾ ਟੱਕਰ ਸਾਹਿਬ ਨੇੜੇ ਪਹੁੰਚੇ ਤਾਂ ਐਂਬੂਲੈਂਸ ਬੇਕਾਬੂ ਹੋ ਕੇ ਖੜ੍ਹੇ ਟਰੱਕ ਦੇ ਪਿੱਛੇ ਜਾ ਟਕਰਾਈ।
ਇਸ ਹਾਦਸੇ ਵਿੱਚ ਡਰਾਈਵਰ ਸਮੇਤ ਸਾਹਮਣੇ ਬੈਠਾ ਅਮਿਤ ਕੁਮਾਰ ਬੁਰੀ ਤਰ੍ਹਾਂ ਫਸ ਗਿਆ ਅਤੇ ਪਿੱਛੇ ਬੈਠੇ ਵਿਅਕਤੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਬੰਧਤ ਇਲਾਕੇ ਦੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ। ਜਿਸ ਵੱਲੋਂ ਗੰਭੀਰ ਜ਼ਖਮੀ ਅਮਿਤ ਅਤੇ ਹੋਰਨਾਂ ਨੂੰ ਐਂਬੂਲੈਂਸ ਰਾਹੀਂ ਬਾਹਰ ਕੱਢ ਕੇ ਦਸੂਹਾ ਅਤੇ ਮੁਕੇਰੀਆਂ ਦੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : Haryana Assembly Election result 2024 Live Updates: ਹਰਿਆਣਾ ਵਿੱਚ ਸ਼ੁਰੂਆਤੀ ਰੁਝਾਨ ਆਏ ਸਾਹਮਣੇ, ਕਾਂਗਰਸ ਤੇ ਭਾਜਪਾ ਵਿਚਾਲੇ ਕੜੀ ਟੱਕਰ
ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਦਸੂਹਾ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਬੰਧਤ ਇਲਾਕੇ ਦੀ ਐਂਬੂਲੈਂਸ ਮੌਕੇ 'ਤੇ ਪਹੁੰਚ ਗਈ। ਜਿਸ ਵੱਲੋਂ ਗੰਭੀਰ ਜ਼ਖ਼ਮੀ ਅਮਿਤ ਤੇ ਹੋਰਨਾਂ ਨੂੰ ਐਂਬੂਲੈਂਸ ਰਾਹੀਂ ਬਾਹਰ ਕੱਢ ਕੇ ਦਸੂਹਾ ਅਤੇ ਮੁਕੇਰੀਆਂ ਦੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਦਸੂਹਾ ਪੁਲਿਸ ਵੱਲੋਂ ਉਕਤ ਸਾਰੇ ਮਾਮਲੇ 'ਚ ਦੋਵੇਂ ਵਾਹਨ ਜ਼ਬਤ ਕਰ ਲਏ ਗਏ ਹਨ। ਇਸ ਦੌਰਾਨ ਘਟਨਾ 'ਚ ਮਾਰੀ ਗੀ ਔਰਤ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਇਹ ਵੀ ਪੜ੍ਹੋ : Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ