Amritsar News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਬੰਧੀ ਕੀਤੀ ਗਈ ਟਿੱਪਣੀ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਵਾਜ਼ ਚੁੱਕਦੇ ਹੋਏ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ।
Trending Photos
Amritsar News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਬੰਧੀ ਕੀਤੀ ਗਈ ਟਿੱਪਣੀ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਆਵਾਜ਼ ਚੁੱਕਦੇ ਹੋਏ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਜਿਸ ਤਰ੍ਹਾਂ ਦੀ ਭੱਦੀ ਸ਼ਬਦਾਵਦੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਰਤੀ ਗਈ ਹੈ ਉਸ ਨੂੰ ਲੈ ਕੇ ਉਨ੍ਹਾਂ ਨੂੰ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦੀ ਹੈ।
ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਵਾਰ-ਵਾਰ ਬਾਬਾ ਸਾਹਿਬ ਅੰਬੇਦਕਰ ਨੂੰ ਲੈ ਕੇ ਟਿੱਪਣੀ ਕੀਤੀ ਜਾਂਦੀ ਰਹੀ ਹੈ ਤੇ ਜੇਕਰ ਉਨ੍ਹਾਂ ਦੀ ਸਰਕਾਰ ਪੂਰਨ ਬਹੁਮਤ ਨਾਲ ਦੇਸ਼ ਵਿੱਚ ਆਉਂਦੀ ਤਾਂ ਅੱਜ ਸੰਵਿਧਾਨ ਪੂਰੀ ਤਰ੍ਹਾਂ ਨਾਲ ਬਦਲ ਜਾਣਾ ਸੀ। ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਅੰਬਾਨੀਆਂ ਨੂੰ ਅਡਾਨੀਆਂ ਨੂੰ ਲੈ ਕੇ ਜੋ ਰਾਹੁਲ ਗਾਂਧੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹ ਬਿਲਕੁਲ ਸਹੀ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀ ਸ਼ਬਦਾਵਲੀ ਉਨ੍ਹਾਂ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਲੈ ਕੇ ਚੁੱਕੀ ਗਈ ਹੈ ਉਸ ਨੂੰ ਲੈ ਕੇ ਉਨ੍ਹਾਂ ਨੂੰ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਇਲਜ਼ਾਮ ਰਾਹੁਲ ਗਾਂਧੀ ਦੇ ਉੱਤੇ ਲਗਾਉਣ ਦੀ ਕੋਸ਼ਿਸ਼ ਇਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ ਉਹ ਸਰਾਸਰ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਹੀ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੇ ਸਨ ਤੇ ਜੇ ਭਾਰਤੀ ਜਨਤਾ ਪਾਰਟੀ ਦੀ ਬਹੁਮਤ ਦੀ ਸਰਕਾਰ ਕੇਂਦਰ ਵਿੱਚ ਆ ਜਾਂਦੀ ਤੇ ਸ਼ਾਇਦ ਅੱਜ ਸੰਵਿਧਾਨ ਵੀ ਬਦਲ ਜਾਣਾ ਸੀ।
ਉਨ੍ਹਾਂ ਨੇ ਕਿਹਾ ਕਿ ਅਡਾਨੀਆਂ ਅੰਬਾਨੀਆਂ ਨੂੰ ਹਰ ਇੱਕ ਦੇਸ਼ ਨੇ ਫੇਲ੍ਹ ਕਰ ਦਿੱਤਾ ਹੈ ਪਰ ਭਾਰਤ ਦੀ ਸਰਕਾਰ ਉਨ੍ਹਾਂ ਨੂੰ ਆਪਣੇ ਸਿਰ ਉਤੇ ਬਿਠਾ ਕੇ ਰੱਖਣਾ ਚਾਹੁੰਦੀ ਹੈ। ਇਸ ਦਾ ਖਮਿਆਜਾ ਜਲਦ ਹੀ ਇਸ ਸਰਕਾਰ ਨੂੰ ਭੁਗਤਣਾ ਪਵੇਗਾ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੰਸਦ ਦੇ ਬਾਹਰ ਹੋਈ ਛੋਟੀ ਜਿਹੀ ਘਟਨਾ ਤੋਂ ਬਾਅਦ ਜਿੰਨੇ ਵੀ ਮੰਤਰੀ ਅਤੇ ਸੰਤਰੀ ਹਨ ਉਹ ਮੈਂਬਰ ਪਾਰਲੀਮੈਂਟ ਦਾ ਹਾਲ ਜਾਣਨ ਵਾਸਤੇ ਪਹੁੰਚ ਰਹੇ ਹਨ ਅਤੇ ਅਫਸੋਸ ਦੀ ਗੱਲ ਇਹ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੋ ਕਿ ਲੰਮੇ ਚਿਰ ਤੋਂ ਕਿਸਾਨੀ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।
ਕਿਸੇ ਦਾ ਉਸ ਪਾਸੇ ਧਿਆਨ ਨਹੀਂ ਗਿਆ। ਇਸ ਤੋਂ ਭਾਜਪਾ ਦੀ ਦੋਹਰੀ ਨੀਤੀ ਸਾਹਮਣੇ ਆਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਬੀਜੇਪੀ ਹਮੇਸ਼ਾ ਹੀ ਪਾੜ੍ਹੋ ਅਤੇ ਰਾਜਨੀਤੀ ਕਰਨ ਦੀ ਹਮੇਸ਼ਾ ਗੱਲ ਕਰਦੀ ਹੈ।