Amritpal Singh Arrest Operation: ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਅਜੇ ਵੀ ਕੋਟਫਤੂਹੀ ਇਲਾਕੇ ਵਿੱਚ ਲੁਕੇ ਹੋਏ ਹਨ। ਦੂਜੇ ਪਾਸੇ ਅੰਮ੍ਰਿਤਪਾਲ ਦੇ ਕਿਸੇ ਧਾਰਮਿਕ ਸਥਾਨ 'ਤੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੰਜਾਬ ਅਤੇ ਗੁਆਂਢੀ ਰਾਜਾਂ ਦੇ 340 ਤੋਂ ਵੱਧ ਡੇਰਿਆਂ ਅਤੇ ਧਾਰਮਿਕ ਸਥਾਨਾਂ 'ਤੇ ਨਜ਼ਰ ਰੱਖ ਰਹੀਆਂ ਹਨ।
Trending Photos
Amritpal Singh Arrest Operation: ਪੰਜਾਬ ਪੁਲਿਸ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ (Amritpal Sing) ਦੀ ਭਾਲ ਵਿੱਚ ਦਿਨ-ਰਾਤ ਇੱਕ ਕਰ ਰਹੀ ਹੈ ਪਰ ਉਸ ਦਾ ਕਿਤੇ ਵੀ ਪਤਾ ਨਹੀਂ ਲੱਗ ਸਕਿਆ ਹੈ। ਦੂਜੇ ਪਾਸੇ ਅੰਮ੍ਰਿਤਪਾਲ ਵੀਡਿਓ ਅਤੇ ਆਡੀਓਜ਼ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਖੁੱਲ੍ਹੀ ਚੁਣੌਤੀ ਦੇ ਰਿਹਾ ਹੈ। ਇਸ ਸਭ ਦੇ ਵਿਚਕਾਰ ਅੰਮ੍ਰਿਤਪਾਲ ਦੇ ਭਗੌੜੇ ਸਾਥੀ ਪੱਪਲਪ੍ਰੀਤ ਬਾਰੇ ਇੱਕ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ, ਪੱਪਲਪ੍ਰੀਤ ਦੀ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਹ ਵੀਡੀਓ 29 ਮਾਰਚ ਦੀ ਹੁਸ਼ਿਆਰਪੁਰ ਦੇ ਪਿੰਡ ਨਡਾਲੋ ਦੀ ਹੈ। ਜਿਸ ਵਿੱਚ ਪੱਪਲਪ੍ਰੀਤ ਸਵੇਰੇ 6.42 ਵਜੇ ਪਾਰਕ ਵਿੱਚ ਜਾਂਦਾ ਨਜ਼ਰ ਆ ਰਿਹਾ ਹੈ।
ਇਸ ਦੌਰਾਨ ਅੰਮ੍ਰਿਤਪਾਲ ਉਸ ਨਾਲ ਨਜ਼ਰ ਨਹੀਂ ਆ ਰਿਹਾ। ਮੰਨਿਆ ਜਾ ਰਿਹਾ ਹੈ ਕਿ ਉਹ ਅੰਮ੍ਰਿਤਪਾਲ ਤੋਂ ਵੱਖ ਹੋ ਗਿਆ ਹੈ। ਯਾਨੀ ਦੋਵੇਂ ਹੁਣ ਵੱਖ-ਵੱਖ ਥਾਵਾਂ 'ਤੇ ਲੁਕੇ ਹੋਏ ਹਨ। ਹਾਲਾਂਕਿ ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਪਾਲ ਦੇ ਨਾਲ ਫਰਾਰ ਹੋਏ ਡਰਾਈਵਰ ਅਤੇ ਇਕ ਹੋਰ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜੋਗਾ ਸਿੰਘ ਉਹੀ ਵਿਅਕਤੀ ਹੈ ਜੋ ਅੰਮ੍ਰਿਤਪਾਲ ਅਤੇ ਪੱਪਲਪ੍ਰੀਤ ਸਮੇਤ ਹੁਸ਼ਿਆਰਪੁਰ ਤੋਂ ਫਰਾਰ ਹੋ ਗਿਆ ਸੀ।
ਇਹ ਵੀ ਪੜ੍ਹੋ: Wedding News: ਲਾੜੇ ਦੇ ਪਰਿਵਾਰ ਨੇ ਇੱਕ ਰੁਪਏ ਦਾ ਸਿੱਕਾ ਲੈ ਕੇ ਕਰਵਾਇਆ ਵਿਆਹ, ਮਿਸਾਲ ਕੀਤੀ ਕਾਇਮ!
ਅੰਮ੍ਰਿਤਪਾਲ ਦੀ ਭਾਲ ਲਈ ਪੁਲਿਸ ਦਿਨ ਭਰ ਛਾਪੇਮਾਰੀ ਕਰ ਰਹੀ ਹੈ ਪਰ ਕੋਈ ਸਫਲਤਾ ਨਹੀਂ ਮਿਲੀ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਸ਼ਿਆਰਪੁਰ ਦੇ ਧਾਰਮਿਕ ਸਥਾਨ ਤੋਂ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤਸਿੰਘ ਬਾਰੇ ਨਵੀਂ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਏਜੰਸੀਆਂ ਦੀ ਜਾਂਚ ਦੀ ਦਿਸ਼ਾ ਬਦਲ ਗਈ ਹੈ।
ਹੁਣ ਪੱਪਲਪ੍ਰੀਤ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਵੱਖ ਹੋ ਗਏ ਹਨ। ਅੰਮ੍ਰਿਤਪਾਲ ਸਿੰਘ ਨਾਲ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਪਰ ਇਕ ਐਪ ਰਾਹੀਂ ਇਕ ਦੂਜੇ ਦੇ ਸੰਪਰਕ ਵਿਚ ਹਨ। ਦੋਵੇਂ 29 ਮਾਰਚ ਦੀ ਦੁਪਹਿਰ ਤੋਂ ਬਾਅਦ ਇਕ ਦੂਜੇ ਨੂੰ ਛੱਡ ਗਏ। ਏਜੰਸੀਆਂ ਖੁਦ ਇਸ ਗੱਲ ਨੂੰ ਲੈ ਕੇ ਪਰੇਸ਼ਾਨ ਹਨ ਕਿ ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤ ਸਿੰਘ ਕਿਉਂ ਵੱਖ ਹੋ ਗਏ। ਉਸ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਜੋਗਾ ਨੂੰ ਲੁਧਿਆਣਾ ਦੇ ਨਾਲ ਲੱਗਦੇ ਸੋਨੇਵਾਲ ਇਲਾਕੇ ਵਿੱਚ ਫੜਿਆ ਗਿਆ ਹੈ।
ਦੇਖੋ ਪੱਪਲਪ੍ਰੀਤ ਦੀ ਨਵੀਂ ਸੀਸੀਟੀਵੀ ਫੁਟੇਜ-