Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?
Advertisement
Article Detail0/zeephh/zeephh1664308

Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?

Amritpal Singh Arrested: ਅੰਮ੍ਰਿਤਪਾਲ ਦੀ ਭਾਲ ਪੰਜਾਬ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਉਤਰਾਖੰਡ ਦੇ ਨਾਲ-ਨਾਲ ਭਾਰਤ ਦੀਆਂ ਸਰਹੱਦਾਂ ਨਾਲ ਵੀ ਚੱਲ ਰਹੀ ਸੀ। ਸ਼ਨੀਵਾਰ ਦੇਰ ਰਾਤ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਗੁਰਦੁਆਰਾ ਸਾਹਿਬ ਤੋਂ ਹਿਰਾਸਤ ਵਿੱਚ ਲਿਆ ਗਿਆ। ਅੰਮ੍ਰਿਤਪਾਲ ਸਿੰਘ ਨੂੰ ਕਰੀਬ 36 ਦਿਨਾਂ ਬਾਅਦ ਪੁਲਿਸ ਨੇ ਫੜ ਲਿਆ ਸੀ।

 

Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?

Amritpal Singh Arrested:  18 ਮਾਰਚ ਤੋਂ ਪੰਜਾਬ ਤੋਂ ਫਰਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh Arrested) ਆਖਰਕਾਰ ਫੜਿਆ ਗਿਆ ਹੈ। ਕਈ ਦਿਨਾਂ ਤੋਂ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਉਸ ਦੇ ਸਮਰਥਕਾਂ ਅਤੇ ਨਜ਼ਦੀਕੀਆਂ 'ਤੇ ਸ਼ਿਕੰਜਾ ਕੱਸਦਾ ਰਿਹਾ। ਉਦੋਂ ਤੋਂ ਪੰਜਾਬ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਉਤਰਾਖੰਡ ਦੇ ਨਾਲ-ਨਾਲ ਭਾਰਤ ਦੀਆਂ ਸਰਹੱਦਾਂ 'ਤੇ ਵੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਅੰਮ੍ਰਿਤਪਾਲ ਸਿੰਘ (Amritpal Singh Arrested)  ਨੂੰ ਐਤਵਾਰ ਤੜਕੇ ਮੋਗਾ ਦੇ ਗੁਰਦੁਆਰੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਕਰੀਬ 36 ਦਿਨਾਂ ਬਾਅਦ ਪੁਲਿਸ ਨੇ ਫੜ ਲਿਆ ਸੀ। 

ਆਓ ਜਾਣਦੇ ਹਾਂ ਅੰਮ੍ਰਿਤਪਾਲ ਦੀ ਕਹਾਣੀ 'ਚ ਹੁਣ ਤੱਕ ਕੀ-ਕੀ ਹੋਇਆ---Amritpal Singh Arrested

ਅੰਮ੍ਰਿਤਪਾਲ ਸਿੰਘ ਦੇ ਚਾਚੇ ਨੂੰ 19 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ
ਕੱਟੜਪੰਥੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ਦੇਹਾਤ ਦੇ ਮਹਿਤਪੁਰ ਇਲਾਕੇ ਵਿੱਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਉਸ ਦੇ ਚਾਚੇ ਨੂੰ ਅਸਾਮ ਭੇਜ ਦਿੱਤਾ ਗਿਆ। ਅੰਮ੍ਰਿਤਸਰ ਪੁਲਿਸ ਨੇ 19 ਮਾਰਚ (ਐਤਵਾਰ) ਦੀ ਅੱਧੀ ਰਾਤ ਨੂੰ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਮਰਸਡੀਜ਼ ਕਾਰ ਬਰਾਮਦ ਕਰ ਲਈ ਹੈ।

-ਅੰਮ੍ਰਿਤਪਾਲ 'ਤੇ ਸ਼ਿਕੰਜਾ ਕੱਸਣ ਲਈ ਪੁਲਿਸ ਨੇ ਕਾਨੂੰਨੀ ਕਾਰਵਾਈ ਕਰਨ ਦੇ ਨਾਲ-ਨਾਲ ਉਸ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਕਰਨ ਦਾ ਕੰਮ ਕੀਤਾ। ਇੱਕ ਪਾਸੇ ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਐਲਾਨ ਦਿੱਤਾ ਹੈ। ਦੂਜੇ ਪਾਸੇ 19 ਮਾਰਚ ਨੂੰ ਅਜਨਾਲਾ ਥਾਣੇ 'ਤੇ ਹਮਲੇ ਦੇ ਮੁਲਜ਼ਮ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਖਿਲਾਫ ਤਿੰਨ ਹੋਰ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ।

ਜਲੰਧਰ ਦੇ ਪਿੰਡ ਸਲੇਮਾ ਤੋਂ ਮਿਲੀ ਉਸ ਦੀ ਕਾਲੇ ਰੰਗ ਦੀ ਇਸੂਜ਼ੂ ਗੱਡੀ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ। ਇਸ ਦੇ ਨਾਲ ਹੀ ਪੁਲਿਸ ਨੇ ਅੰਮ੍ਰਿਤਪਾਲ ਦੇ ਫਾਈਨਾਂਸਰ ਦਲਜੀਤ ਸਿੰਘ ਕਲਸੀ ਅਤੇ ਉਸ ਦੇ ਗੰਨਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Amritpal Singh Arrested: ਮੋਗਾ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ, ਪੁਲਿਸ ਨੇ ਅਮਨ-ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਮਾਹੌਲ ਖ਼ਰਾਬ ਹੋਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਅਜਿਹਾ ਅੰਦੋਲਨਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਦੇ ਇਕੱਠ ਨੂੰ ਰੋਕਣ ਲਈ ਕੀਤਾ।

-ਅੰਮ੍ਰਿਤਪਾਲ ਨੇ 29 ਮਾਰਚ ਨੂੰ ਇੱਕ ਵੀਡੀਓ ਜਾਰੀ ਕੀਤੀ ਸੀ, ਜਿਸ ਵਿੱਚ ਉਸਨੇ ਦਾਅਵਾ ਕੀਤਾ ਸੀ ਕਿ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ ਅਤੇ ਸੁਰੱਖਿਅਤ ਸੀ। ਅੰਮ੍ਰਿਤਪਾਲ ਨੇ ਸ਼ਰਤ ਸਮਰਪਣ ਦੀ ਗੱਲ ਵੀ ਕੀਤੀ ਪਰ ਇਸ ਸਬੰੰਧੀ ਵੀ ਪੁਲਿਸ ਦੀਆਂ ਸਾਰੀਆਂ ਕਿਆਸਅਰਾਈਆਂ ਗਲਤ ਸਾਬਤ ਹੋਈਆਂ।

-ਪੁਲਿਸ ਦਾ ਅੰਦਾਜ਼ਾ ਹੈ ਕਿ ਅੰਮ੍ਰਿਤਪਾਲ ਨੇ ਵੀਡੀਓ ਵਿੱਚ ਸਰਬੱਤ ਖਾਲਸਾ ਬੁਲਾਉਣ ਲਈ ਕਿਹਾ ਸੀ ਤਾਂ ਜੋ ਉਹ ਕਿਸੇ ਵੱਡੇ ਗੁਰਦੁਆਰੇ ਵਿੱਚ ਸੰਗਤਾਂ ਦੀ ਹਾਜ਼ਰੀ ਵਿੱਚ ਆਤਮ ਸਮਰਪਣ ਕਰ ਦੇਵੇ। ਇਸ ਦੇ ਆਧਾਰ 'ਤੇ ਪੁਲਿਸ ਨੇ ਵਿਸਾਖੀ ਮੌਕੇ ਸੂਬੇ ਦੇ ਸਾਰੇ ਵੱਡੇ ਗੁਰਦੁਆਰਿਆਂ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਅਤੇ ਬੈਰੀਕੇਡਿੰਗ ਕਰ ਦਿੱਤੀ ਸੀ ਪਰ ਅੰਮ੍ਰਿਤਪਾਲ ਕਿਤੇ ਵੀ ਨਹੀਂ ਪਹੁੰਚਿਆ। ਹੁਣ ਪੁਲਿਸ ਨੂੰ ਸ਼ੱਕ ਸੀ ਕਿ ਅੰਮ੍ਰਿਤਪਾਲ ਪੰਜਾਬ-ਹਰਿਆਣਾ ਜਾਂ ਪੰਜਾਬ-ਰਾਜਸਥਾਨ ਦੇ ਸਰਹੱਦੀ ਪਿੰਡਾਂ ਵਿੱਚ ਲੁਕਿਆ ਹੋ ਸਕਦਾ ਹੈ।

-ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਸੰਘਰਸ਼ ਦੇ ਸਬੰਧ ਵਿੱਚ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਪਾਲ ਦੋ ਵਾਰ ਚਕਮਾ ਦੇ ਕੇ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ ਪਰ ਪੁਲਿਸ ਦੀ ਨਾਕਾਮੀ 'ਤੇ ਵੀ ਸਵਾਲ ਉੱਠ ਰਹੇ ਹਨ । 

Trending news