Amritpal Singh Latest News: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਕਣ ਦੀ ਖਬਰ ਸਾਹਮਣੇ ਆ ਰਹੀ ਹੈ।
Trending Photos
Amritpal Singh Latest News: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਕਣ ਦੀ ਖਬਰ ਸਾਹਮਣੇ ਆ ਰਹੀ ਹੈ। ਚਰਚਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਦੋਹਾ ਕਤਰ ਜਾ ਰਹੇ ਸਨ ਤਾਂ ਜਾਂਚ ਏਜੰਸੀ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ ਗਿਆ। ਅੰਮ੍ਰਿਤਪਾਲ ਸਿੰਘ ਦੇ ਪਿਤਾ ਦੋਹਾ ਕਤਰ ਜਾ ਰਹੇ ਸਨ। ਤਰਸੇਮ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ ਪੁੱਜੇ ਸਨ।
ਉਨ੍ਹਾਂ ਨੂੰ ਏਅਰਪੋਰਟ ਉਤੇ ਪੁੱਛਗਿੱਛ ਕਰਨ ਤੋਂ ਬਾਅਦ ਵਾਪਸ ਘਰ ਭੇਜ ਦਿੱਤਾ ਗਿਆ। ਤਰਸੇਮ ਕਤਰ ਜਾ ਰਿਹਾ ਸੀ। ਇਸ ਸਬੰਧੀ ਸੂਚਨਾ ਮਿਲਣ 'ਤੇ ਅਧਿਕਾਰੀਆਂ ਨੇ ਉਸ ਨੂੰ ਰੋਕ ਕੇ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਸੂਤਰਾਂ ਅਨੁਸਾਰ ਤਰਸੇਮ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਕੰਮ ਲਈ ਕਤਰ ਜਾ ਰਿਹਾ ਹੈ, ਪਰ ਉਸ ਨੂੰ ਕਤਰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਜਿਸ ਤੋਂ ਬਾਅਦ ਉਹ ਘਰ ਵਾਪਸ ਆ ਗਿਆ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਵੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕ ਲਿਆ ਸੀ।
ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰੇ ਤੋਂ 36 ਦਿਨ ਭੱਜਣ ਤੋਂ ਬਾਅਦ ਫੜ ਲਿਆ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਲੈ ਗਈ। ਉਥੋਂ ਉਸ ਨੂੰ ਆਸਾਮ ਲਿਜਾਇਆ ਗਿਆ, ਜਿੱਥੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਅਥਾਰਟੀ ਦੇ ਹਵਾਲੇ ਕਰ ਦਿੱਤਾ। ਉਦੋਂ ਤੋਂ ਉਹ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ : Jalandhar Firing News: 2 ਧਿਰਾਂ ਵਿਚਾਲੇ ਆਹਮੋ-ਸਾਹਮਣੇ ਹੋਈ ਫਾਇਰਿੰਗ, ਇੱਕ ਦੇ ਸਿਰ 'ਚ ਲੱਗੀ ਗੋਲੀ
ਗੌਰਤਲਬ ਹੈ ਕਿ ਅੰਮ੍ਰਿਤਪਾਲ ਦੀ ਐਨਆਰਆਈ ਪਤਨੀ ਕਿਰਨਦੀਪ ਕੌਰ ਨੂੰ 20 ਅਪ੍ਰੈਲ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ ਸੀ। ਉਹ ਲੰਡਨ ਜਾ ਰਹੀ ਸੀ। ਅੰਮ੍ਰਿਤਸਰ ਦੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਿਰਨਦੀਪ ਕੌਰ ਤੋਂ 3 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਕਿਰਨਦੀਪ ਕੌਰ ਨੂੰ ਵਾਪਸ ਜੱਲੂਪੁਰ ਖੇੜਾ ਪਿੰਡ ਭੇਜ ਦਿੱਤਾ ਗਿਆ ਜੋ ਕਿ ਅੰਮ੍ਰਿਤਪਾਲ ਦਾ ਜੱਦੀ ਪਿੰਡ ਹੈ।
ਇਸ ਘਟਨਾ ਦੇ ਅਗਲੇ ਹੀ ਦਿਨ ਅੰਮ੍ਰਿਤਪਾਲ ਸਾਹਮਣੇ ਆਇਆ। ਇਸ ਤੋਂ ਇਲਾਵਾ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਨੂੰ ਵੀ ਪੁਲਿਸ ਨੇ ਫੜ ਲਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਲੁਕਣ ਲਈ ਥਾਂ ਨਹੀਂ ਮਿਲ ਰਹੀ ਸੀ। ਜਿਸ ਤੋਂ ਬਾਅਦ ਉਹ ਆਤਮ ਸਮਰਪਣ ਕਰਨ ਲਈ ਅੱਗੇ ਆਇਆ ਪਰ ਪੁਲਿਸ ਨੇ ਉਸ ਨੂੰ ਮੋਗਾ ਤੋਂ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : Ludhiana News: ਨਸ਼ਾ ਵੇਚਣ ਵਾਲੀ ਔਰਤ ਬਿਨਾਂ ਕਿਸੇ ਡਰ ਦੇ ਸਪਲਾਈ ਕਰ ਰਹੀ ਨਸ਼ਾ, ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ