Amritpal Singh Latest News: ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ, ਹੁਣ ਤੱਕ 78 ਗ੍ਰਿਫਤਾਰ
Advertisement

Amritpal Singh Latest News: ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ, ਹੁਣ ਤੱਕ 78 ਗ੍ਰਿਫਤਾਰ

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ 24 ਫਰਵਰੀ 2022 ਨੂੰ ਇੱਕ ਐਫਆਈਆਰ ਦਰਜ਼ ਕੀਤੀ ਗਈ ਸੀ। ਹਾਲਾਂਕਿ ਪੁਲਿਸ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਖੁਦ ਸਰੰਡਰ ਕਰੇ।

Amritpal Singh Latest News: ਅੰਮ੍ਰਿਤਪਾਲ ਸਿੰਘ ਅਜੇ ਵੀ ਫਰਾਰ, ਹੁਣ ਤੱਕ 78 ਗ੍ਰਿਫਤਾਰ

Amritpal Singh Arrest Latest News: 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਹੁਣ ਇੱਕ ਅਧਿਕਾਰਿਤ ਬਿਆਨ ਦਿੱਤਾ ਗਿਆ ਹੈ ਜਿਸ ਵਿੱਚ ਇਹ ਦੱਸਿਆ ਗਿਆ ਹੈ ਕਿ ਅਮ੍ਰਿਤਪਾਲ ਅਜੇ ਵੀ ਫਰਾਰ ਹੈ ਅਤੇ ਹੁਣ ਤੱਕ ਇਸ ਮਾਮਲੇ ਵਿੱਚ 78 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  

ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ (Amritpal Singh Arrest Latest News) ਹਾਲਾਂਕਿ ਹੁਣ ਤੱਕ ਉਸ ਦੇ 78 ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਵੱਲੋਂ ਅੱਠ ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਿਸ ਦੀਆਂ ਟੀਮਾਂ ਅਜੇ ਵੀ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀਆਂ ਹਨ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ 24 ਫਰਵਰੀ 2022 ਨੂੰ ਇੱਕ ਐਫਆਈਆਰ ਦਰਜ਼ ਕੀਤੀ ਗਈ ਸੀ। ਹਾਲਾਂਕਿ ਪੁਲਿਸ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਖੁਦ ਸਰੰਡਰ ਕਰੇ।

ਜਿਵੇਂ ਹੀ ਪੰਜਾਬ ਪੁਲਿਸ ਵੱਲੋਂ ਅਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਤਾਂ ਪੂਰੇ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮੋਬਾਇਲ ਇੰਟਰਨੈੱਟ ਸੇਵਾਵਾਂ ਭਲਕੇ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਰਹਿਣਗੀਆਂ। ਇੱਥੇ ਇਹ ਦੱਸਣਾ ਜਰੂਰੀ ਹੈ ਕਿ ਇਸ ਦੌਰਾਨ ਬ੍ਰਾਡਬੈੰਡ ਅਤੇ ਵਾਈਫਾਈ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। 

ਇਹ ਵੀ ਪੜ੍ਹੋ : Lawrence Bishnoi Interview: 'ਮੇਰੀ ਜ਼ਿੰਦਗੀ ਦਾ ਇੱਕ ਹੀ ਮਕਸਦ-ਸਲਮਾਨ ਖਾਨ ਨੂੰ ਮਾਰਨਾ', ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੱਡਾ ਬਿਆਨ

fallback

ਜਿੱਥੇ ਸਮੁਚੇ ਪੰਜਾਬ ਵਿੱਚ ਇੰਨਰਨੈੱਟ ਅਤੇ SMS ਦੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਉੱਥੇ ਦੂਜੇ ਪਾਸੇ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਅਤੇ ਫਰੀਦਕੋਟ ਵਿਖੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। 

ਇਨ੍ਹਾਂ ਹੀ ਨਹੀਂ ਪੰਜਾਬ ਦੇ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਅਤੇ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਨੇੜੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਲੋਕਾਂ ਦਾ ਇਕੱਠ ਨਾ ਹੋ ਸਕੇ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਖ਼ਰਾਬ ਨਾ ਹੋਵੇ। 

ਇਹ ਵੀ ਪੜ੍ਹੋ: Amritpal Singh Arrest News LIVE Updates: अमृतपाल सिंह अभी भी फरार, अब तक 78 लोग गिरफ्तार

(For more latest news on Amritpal Singh, stay tuned to Zee PHH) 

Trending news