Amritsar News: 24 ਸਾਲਾ ਨੌਜਵਾਨ 'ਤੇ ਅਣਪਛਾਤਿਆਂ ਵੱਲੋਂ ਚੱਲੀਆਂ ਗੋਲੀਆਂ, ਘਟਨਾ CCTV ਵਿੱਚ ਕੈਦ
Advertisement
Article Detail0/zeephh/zeephh1961675

Amritsar News: 24 ਸਾਲਾ ਨੌਜਵਾਨ 'ਤੇ ਅਣਪਛਾਤਿਆਂ ਵੱਲੋਂ ਚੱਲੀਆਂ ਗੋਲੀਆਂ, ਘਟਨਾ CCTV ਵਿੱਚ ਕੈਦ

Amritsar News:  ਪੁਲਿਸ ਵੱਲੋਂ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Amritsar News: 24 ਸਾਲਾ ਨੌਜਵਾਨ 'ਤੇ ਅਣਪਛਾਤਿਆਂ ਵੱਲੋਂ ਚੱਲੀਆਂ ਗੋਲੀਆਂ, ਘਟਨਾ CCTV ਵਿੱਚ ਕੈਦ
Amritsar News: ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵੇਨਿਊ ਵਿੱਚ ਤੜਕਸਾਰ 24 ਸਾਲਾ ਨੌਜਵਾਨ ਉੱਤੇ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹੈ। ਇਸ ਦੌਰਾਨ ਉਸਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਸੀ ਸੀ ਟੀ ਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬਲਾਕ-ਡੀ 'ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਕੈਬ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਕੈਬ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ 'ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਹੋ ਗਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਚਾਲਕ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ। ਫਿਰ ਰਣਜੀਤ ਐਵੀਨਿਊ 'ਤੇ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ 3 ਤੋਂ 4 ਗੋਲੀਆਂ ਚਲਾ ਦਿੱਤੀਆਂ ਜਿਨ੍ਹਾਂ ਵਿਚੋਂ ਕੁਝ ਨੀਰਜ ਨੂੰ ਲੱਗੀਆਂ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਵਰਿੰਦਰ ਖੋਸਾ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਇਹ ਵੀ ਪੜ੍ਹੋ: Stubble Burning Cases: ਫਰੀਦਕੋਟ 'ਚ ਪਰਾਲੀ ਸਾੜਨ ਨੂੰ ਲੈ ਕੇ ਹੁਣ ਤੱਕ 195 ਚਲਾਣ, ਕਰੀਬ 4 ਲੱਖ 90 ਹਜ਼ਾਰ ਜੁਰਮਾਨਾ

(ਪਰਮਬੀਰ ਸਿੰਘ ਔਲਖ ਦੀ ਰਿਪੋਰਟ)

 

Trending news