Amritsar Weather News: ਉੱਤਰੀ ਭਾਰਤ ਵਿੱਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਇਸ ਦਰਮਿਆਨ ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਸ਼ਹਿਰ ਭਰ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
Trending Photos
Amritsar Weather News (ਭਰਤ ਸ਼ਰਮਾ): ਉੱਤਰੀ ਭਾਰਤ ਵਿੱਚ ਸ਼ੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਇਸ ਦਰਮਿਆਨ ਅੱਜ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਸ਼ਹਿਰ ਭਰ ਵਿੱਚ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਕੀਰਤਨ ਵਾਲੇ ਦਿਨ ਕੋਹਰਾ ਵਧਣਾ ਸ਼ੁਰੂ ਹੋ ਗਿਆ ਹੈ।
ਅੰਮ੍ਰਿਤਸਰ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ ਅਸਰ ਵੇਖਣ ਨੂੰ ਮਿਲਿਆ। ਦੂਰ-ਦੂਰ ਤੱਕ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਥੋਂ ਤੱਕ ਹੀ ਰੇਲਵੇ ਲਾਈਨਾਂ ਤੱਕ ਵੀ ਨਜ਼ਰ ਨਹੀਂ ਆ ਰਹੀਆਂਸਨ। ਸੰਘਣੀ ਧੁੰਦ ਦੀ ਚਿੱਟੀ ਚਾਦਰ ਕਾਰਨ ਸੜਕਾਂ ਉਤੇ ਵਿਜ਼ੀਬਿਲਟੀ ਨਾ ਮਾਤਰ ਰਹੀ ਤੇ ਸੜਕੀ ਆਵਾਜਾਈ ਦੀ ਰਫ਼ਤਾਰ ਕਾਫੀ ਮੱਠੀ ਰਹੀ। ਇਸ ਤੋਂ ਇਲਾਵਾ ਰੇਲ ਆਵਾਜਾਈ ਦੀ ਰਫ਼ਤਾਰ ਵੀ ਸੁਸਤ ਹੋਈ ਹੈ ਤੇ ਅਨੇਕਾਂ ਗੱਡੀਆਂ ਤੈਅ ਸਮੇ ਤੋਂ ਪਛੜ ਕੇ ਚੱਲ ਰਹੀਆਂ ਹਨ। ਲੋਕ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਚੱਲਣ ਲਈ ਮਜਬੂਰ ਹੋ ਰਹੇ ਹਨ।
ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੇ ਕੇਸਾਂ ਨੂੰ ਲੈ ਕੇ ਸੁਪਰੀਮ 'ਚ ਸੁਣਵਾਈ ਅੱਜ; ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ
ਉਧਰ ਕੜਾਕੇ ਦੀ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ ਤੇ ਲੋਕ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ ਤੇ ਠੰਢ ਤੋਂ ਬਚਣ ਲਈ ਆਪਣੇ ਆਪ ਨੂੰ ਗਰਮ ਕੱਪੜਿਆਂ ਨਾਲ ਢੱਖ ਕੇ ਘਰੋਂ ਨਿਕਲ ਰਹੇ ਹਨ। ਸਕੂਲੀ ਬੱਚੇ ਸਕੂਲ ਜਾਣ ਉਤੇ ਲੋਕ ਦਫਤਰ ਜਾਂ ਕੰਮਕਾਰ ਲਈ ਲੇਟ ਹੋ ਰਹੇ ਹਨ। ਅੰਮ੍ਰਿਤਸਰ ਸ਼ਹਿਰ ਦੀ ਹਵਾ ਗੁਣਵੱਤਾ ਸੂਚਕਾਂਕ 319 ਉਤੇ ਪੁੱਜ ਗਿਆ। ਇਸ ਕਾਰਨ ਸ਼ਹਿਰ ਉਪਰ ਧੂੰਏਂ ਦੀ ਚਾਦਰ ਵਿਛੀ ਹੋਈ ਨਜ਼ਰ ਆਈ।
ਅੰਮ੍ਰਿਤਸਰ 319, ਮੰਡੀ ਗੋਬਿੰਦਗੜ੍ਹ 236, ਖੰਨਾ 204, ਲੁਧਿਆਣਾ 176, ਬਠਿੰਡਾ 181, ਲੁਧਿਆਣਾ ਵਿੱਚ 176, ਪਟਿਆਲਾ ਵਿੱਚ 147 ਹਵਾ ਗੁਣਵੱਤਾ ਦਰਜ ਕੀਤੀ ਗਈ ਹੈ। ਹਵਾ ਦੀ ਮਾੜੀ ਗੁਣਵੱਤਾ ਲਈ ਉਦਯੋਗਿਕ ਨਿਕਾਸ, ਵਾਹਨਾਂ ਦਾ ਪ੍ਰਦੂਸ਼ਣ, ਅਤੇ ਖੇਤੀਬਾੜੀ ਖੇਤਰਾਂ ਵਿੱਚ ਪਰਾਲੀ ਸਾੜਨ ਸਮੇਤ ਕਈ ਕਾਰਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ।
ਅਧਿਕਾਰੀ ਅਤੇ ਵਾਤਾਵਰਣ ਏਜੰਸੀਆਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਅਧਿਕਾਰੀਆਂ ਦੇ ਅਨੁਸਾਰ, ਨਿਵਾਸੀਆਂ ਲਈ ਜ਼ਰੂਰੀ ਸਾਵਧਾਨੀ ਵਰਤਣਾ ਮਹੱਤਵਪੂਰਨ ਹੈ, ਜਿਵੇਂ ਕਿ ਬਾਹਰੀ ਗਤੀਵਿਧੀਆਂ ਨੂੰ ਸੀਮਤ ਕਰਨਾ, ਏਅਰ ਪਿਊਰੀਫਾਇਰ ਦੀ ਵਰਤੋਂ ਕਰਨਾ, ਅਤੇ ਮਾੜੀ ਹਵਾ ਦੀ ਗੁਣਵੱਤਾ ਦੇ ਮਾੜੇ ਸਿਹਤ ਪ੍ਰਭਾਵਾਂ ਨੂੰ ਘੱਟ ਕਰਨ ਲਈ ਸਲਾਹਾਂ ਦਾ ਪਾਲਣ ਕਰਨਾ।
ਇਹ ਵੀ ਪੜ੍ਹੋ : Faridkot News: ਐਨਆਈਏ ਟੀਮ ਗੁਰਪ੍ਰੀਤ ਹਰੀਨੋਂ ਕਤਲ ਕਾਂਡ 'ਚ ਗ੍ਰਿਫ਼ਤਾਰ ਸ਼ੂਟਰਾਂ ਕੋਲੋਂ ਪੁੱਛਗਿੱਛ ਲਈ ਪੁੱਜੀ