Amritsar News: ਦੁਬਈ ਤੋਂ ਪਰਤਿਆ ਸ਼ਖਸ ਆਇਆ ਕਸਟਮ ਵਿਭਾਗ ਅੜਿੱਕੇ, ਗੁਪਤ ਅੰਗਾਂ 'ਚੋਂ ਨਿਕਲਿਆ ਲੱਖਾਂ ਦਾ ਸੋਨਾ
trendingNow,recommendedStories0/zeephh/zeephh1826842

Amritsar News: ਦੁਬਈ ਤੋਂ ਪਰਤਿਆ ਸ਼ਖਸ ਆਇਆ ਕਸਟਮ ਵਿਭਾਗ ਅੜਿੱਕੇ, ਗੁਪਤ ਅੰਗਾਂ 'ਚੋਂ ਨਿਕਲਿਆ ਲੱਖਾਂ ਦਾ ਸੋਨਾ

Amritsar News: ਮੁਲਜ਼ਮ ਤਸਕਰ ਏਅਰ ਇੰਡੀਆ ਦੀ ਫਲਾਈਟ ਵਿੱਚ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਿਆ ਸੀ। ਮੁਲਜ਼ਮਾਂ ਕੋਲੋਂ 45.22 ਲੱਖ ਰੁਪਏ ਦਾ ਸੋਨਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

 

Amritsar News: ਦੁਬਈ ਤੋਂ ਪਰਤਿਆ ਸ਼ਖਸ ਆਇਆ ਕਸਟਮ ਵਿਭਾਗ ਅੜਿੱਕੇ, ਗੁਪਤ ਅੰਗਾਂ 'ਚੋਂ ਨਿਕਲਿਆ ਲੱਖਾਂ ਦਾ ਸੋਨਾ

Amritsar News: ਪੰਜਾਬ ਵਿੱਚ ਅਕਸਰ ਸੋਨੇ ਦੀ ਤਸਕਰੀ ਦੀਆਂ ਖ਼ਬਰਾਂ ਰੋਜਾਨਾ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅੱਜ ਤਾਜਾਂ ਮਾਮਲਾ ਅੰਮ੍ਰਿਤਸਰ ਦੇ ਏਅਰਪੋਰਟ ਤੋਂ (Amritsar international airport) ਸਾਹਮਣੇ ਆਇਆ ਹੈ ਜਿਥੇ ਪੰਜਾਬ ਦੇ ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਕਸਟਮ ਵਿਭਾਗ  ਨੂੰ ਵੱਡੀ ਸਫ਼ਲਤਾ ਮਿਲੀ ਹੈ। ਦੱਸ ਦਈਏ ਕਿ ਅੰਮ੍ਰਿਤਸਰ ਦੇ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਦੁਬਈ ਆਧਾਰਿਤ ਸੋਨੇ ਦੇ ਤਸਕਰ (Gold smuggling) ਨੂੰ ਗ੍ਰਿਫ਼ਤਾਰ ਕੀਤਾ ਹੈ। ਕਸਟਮ ਨੇ ਮੁਲਜ਼ਮਾਂ ਕੋਲੋਂ 45.22 ਲੱਖ ਰੁਪਏ ਦਾ ਸੋਨਾ ਬਰਾਮਦ (Gold smuggling) ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਸਟਮ ਵਿਭਾਗ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਤਸਕਰੀ ਦੇ ਮਕਸਦ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

 

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਤਸਕਰ ਏਅਰ ਇੰਡੀਆ ਦੀ ਫਲਾਈਟ ਵਿੱਚ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ  (Amritsar Dubai Flights) ’ਤੇ ਉਤਰਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕਸਟਮ ਅਧਿਕਾਰੀ ਨੂੰ ਉਕਤ ਵਿਅਕਤੀ ਦੀ ਹਰਕਤ 'ਤੇ ਸ਼ੱਕ ਹੋਇਆ। ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਕਸਟਮ ਨੇ ਦੋਸ਼ੀ ਕੋਲੋਂ ਤਿੰਨ ਕੈਪਸੂਲ ਬਰਾਮਦ ਕੀਤੇ, ਜੋ ਕਿ ਉਹ ਆਪਣੇ ਗੁਪਤ ਅੰਗ 'ਚ ਛੁਪਾ ਕੇ ਲਿਆਇਆ ਸੀ।

ਇਹ ਵੀ ਪੜ੍ਹੋ: Bhakra Dam Alert: ਪੰਜਾਬ 'ਚ ਫਿਰ ਹੜ੍ਹ ਦੇ ਹਾਲਾਤ! ਭਾਖੜਾ 'ਚ ਵਧਿਆ ਪਾਣੀ ਦਾ ਪੱਧਰ, ਖੁੱਲ੍ਹੇ ਗਏ ਫਲੱਡ ਗੇਟ 

ਮੁਲਜ਼ਮਾਂ ਨੇ ਸੋਨੇ ਦੇ ਪੇਸਟ ਦੇ ਬਣੇ ਕੈਪਸੂਲ ਬਣਾਏ ਹੋਏ ਸਨ। ਹਵਾਈ ਅੱਡਿਆਂ 'ਤੇ ਲਗਾਏ ਗਏ ਮੈਟਲ ਡਿਟੈਕਟਰਾਂ ਤੋਂ ਬਚਣ ਲਈ ਤਸਕਰਾਂ ਨੇ ਹੁਣ ਇਸ ਤਕਨੀਕ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਜਦੋਂ ਸੋਨੇ ਦੀ ਪੇਸਟ ਨੂੰ ਤੋਲਿਆ ਗਿਆ ਤਾਂ ਇਸ ਦਾ ਕੁੱਲ ਵਜ਼ਨ ਕਰੀਬ ਇੱਕ ਕਿਲੋਗ੍ਰਾਮ ਸੀ।

ਇਸ ਤੋਂ ਬਾਅਦ ਸੋਨੇ ਨੂੰ ਸ਼ੁੱਧ 24 ਕੈਰੇਟ ਵਿੱਚ ਬਦਲ ਦਿੱਤਾ ਗਿਆ। ਜਿਸ ਦਾ ਕੁੱਲ ਵਜ਼ਨ 751 ਗ੍ਰਾਮ ਦੱਸਿਆ ਗਿਆ। ਇਸ ਸੋਨੇ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 45.22 ਲੱਖ ਰੁਪਏ ਦੱਸੀ ਗਈ ਹੈ। ਕਸਟਮ ਵਿਭਾਗ ਨੇ ਕਸਟਮ ਐਕਟ, 1962 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੌਰਤਲਬ ਹੌ ਕਿ ਇਸ ਤੋਂ ਪਹਿਲਾਂ ਵੀ ਮੁਲਜ਼ਮ ਕੋਲੋਂ 49 ਲੱਖ ਦਾ ਸੋਨਾ (Gold seize news) ਬਰਾਮਦ ਹੋਇਆ ਸੀ। ਮੁਲਜ਼ਮ ਇਹ ਸੋਨਾ ਪੇਸਟ ਦੇ ਰੂਪ ਵਿੱਚ ਆਪਣੇ ਗੁਪਤ ਅੰਗ ਵਿੱਚ ਛੁਪਾ ਕੇ ਲਿਆਇਆ ਸੀ ਤਾਂ ਜੋ ਕਸਟਮ ਦੇ ਬਾਡੀ ਸਕੈਨਰ ਵਿੱਚ ਵੀ ਇਹ ਨਾ ਫੜਿਆ ਜਾ ਸਕੇ।

ਇਹ ਵੀ ਪੜ੍ਹੋ:Amritsar News: ਦੁਬਈ ਤੋਂ ਪਰਤਿਆ ਸ਼ਖਸ ਆਇਆ ਕਸਟਮ ਵਿਭਾਗ ਅੜਿੱਕੇ, ਗੁਪਤ ਅੰਗਾਂ 'ਚੋਂ ਨਿਕਲਿਆ ਲੱਖਾਂ ਦਾ ਸੋਨਾ

 

Trending news