Amritsar News: ਅਜਨਾਲਾ ਵਿੱਚ ਵੋਟਰ ਸੂਚੀ ਨਾ ਮਿਲਣ ’ਤੇ ਭਾਜਪਾ ਤੇ ਕਾਂਗਰਸ ਨੇ ਐਸਡੀਐਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਪ੍ਰਸ਼ਾਸਨ 'ਤੇ ਜਾਅਲੀ ਵੋਟਾਂ ਬਣਾਉਣ ਦੇ ਵੀ ਦੋਸ਼ ਲਗਾਏ ਗਏ।
Trending Photos
Amritsar News (ਭਰਤ ਸ਼ਰਮਾ): ਨਗਰ ਪੰਚਾਇਤ ਅਜਨਾਲਾ ਦੀਆਂ ਦੋ ਵਾਰਡਾਂ ਵਿੱਚ ਹੋਣ ਜਾ ਰਹੀ ਜ਼ਿਮਨੀ ਚੋਣਾਂ ਦੇ ਚੱਲਦੇ ਵੋਟਰ ਸੂਚੀ ਪ੍ਰਾਪਤ ਕਰਨ ਦੇ ਲਈ ਭਾਜਪਾ ਵੱਲੋਂ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਕਾਂਗਰਸ ਪਾਰਟੀ ਵੱਲੋਂ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਦਰਜਨਾਂ ਸਮਰਥਕਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਅਜਨਾਲਾ ਅੰਮ੍ਰਿਤਸਰ ਮੁੱਖ ਰੋਡ ਬੰਦ ਕਰਕੇ ਐਸਡੀਐਮ ਅਜਨਾਲਾ ਅਤੇ ਪ੍ਰਸ਼ਾਸਨ 'ਤੇ ਜਾਅਲੀ ਵੋਟਾਂ ਬਣਾਉਣ ਦੇ ਗੰਭੀਰ ਦੋਸ਼ ਲਗਾਏ ਗਏ। ਇਸ ਤੋਂ ਬਾਅਦ ਐਸਡੀਐਮ ਅਜਨਾਲਾ ਵੱਲੋਂ ਵੋਟਰ ਲਿਸਟਾਂ ਉਨ੍ਹਾਂ ਨੂੰ ਸੌਂਪਣ ਅਤੇ ਨਿਰਪੱਖ ਚੋਣਾਂ ਕਰਵਾਉਣ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਪ੍ਰਦਰਸ਼ਨ ਖ਼ਤਮ ਕੀਤਾ ਗਿਆ।
ਇਸ ਸਬੰਧੀ ਗੱਲਬਾਤ ਕਰਦੇ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਕਰ ਰਹੇ ਹਨ ਅਤੇ ਜਾਣ ਬੁੱਝ ਕੇ ਲਿਸਟਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਲਿਸਟਾਂ ਦੁਬਾਰਾ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਵਿਚੋਂ ਵੀ ਜਾਅਲੀ ਵੋਟਾਂ ਬਣਾਈਆਂ ਗਈਆਂ ਹਨ। ਉਨ੍ਹਾਂ ਨੇ ਇਨ੍ਹਾਂ ਜਾਅਲੀ ਵੋਟਾਂ ਸਬੰਧੀ ਨਿਰਪੱਖ ਜਾਂਚ ਕਰਵਾਈ ਅਤੇ ਚੋਣਾਂ ਨੂੰ ਕਾਨੂੰਨ ਮੁਤਾਬਕ ਸਿਰੇ ਚਾੜਿਆ ਜਾਵੇ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਕਈ ਵਾਰ ਲਿਖ ਕੇ ਦਿੱਤਾ ਗਿਆ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ : Farmer Protest Update: ਦਿੱਲੀ ਕੂਚ ਨੂੰ ਲੈ ਕੇ ਫੈਸਲਾ ਅੱਜ! ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ
ਇਸ ਸਬੰਧੀ ਐਸਡੀਐਮ ਅਜਨਾਲਾ ਰਵਿੰਦਰ ਅਰੋੜਾ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਵੀ ਵੋਟਰ ਸੂਚੀ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ ਜਾਅਲੀ ਵੋਟਾਂ ਬਣਾਉਣ ਦੇ ਲਗਾਏ ਗਏ ਹਨ। ਉਹ ਇਸ ਦੀ ਜ਼ਿਲ੍ਹਾ ਉੱਚ ਅਧਿਕਾਰੀਆਂ ਤੋਂ ਜਾਂਚ ਕਰਵਾ ਸਕਦੇ ਹਨ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਨਿਰਪੱਖ ਹੋ ਕੇ ਕਰਵਾਇਆ ਜਾਵੇਗਾ ਤੇ ਕਿਸੇ ਨਾਲ ਵੀ ਕੋਈ ਨਾ ਇਨਸਾਫੀ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Sukhbir Singh Badal: ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਵੱਡੀ ਰਾਹਤ, ਚੋਣ ਲੜਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ