Amritsar News: ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਗੋਲੀਬਾਰੀ, ਜਾਣੋ ਪੂਰਾ ਮਾਮਲਾ
Advertisement
Article Detail0/zeephh/zeephh1808045

Amritsar News: ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਗੋਲੀਬਾਰੀ, ਜਾਣੋ ਪੂਰਾ ਮਾਮਲਾ

Amritsar Crime News: ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਥਾਰ ਗੱਡੀ ਨੂੰ 3 ਗੋਲੀਆਂ ਲੱਗੀਆਂ ਹਨ ਤੇ ਇੱਕ ਅਪਰਾਧੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। 

Amritsar News: ਅੰਮ੍ਰਿਤਸਰ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਗੋਲੀਬਾਰੀ, ਜਾਣੋ ਪੂਰਾ ਮਾਮਲਾ

Amritsar Crime News, Police and Gangster Encounter today: ਪੰਜਾਬ 'ਚ ਜਿੱਥੇ ਬੀਤੇ ਦਿਨ ਕ੍ਰਾਈਮ ਦੀਆਂ ਕਈ ਖ਼ਬਰਾਂ ਸਾਹਮਣੇ ਆਈਆਂ, ਅੱਜ ਯਾਨੀ ਵੀਰਵਾਰ ਨੂੰ ਵੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੀ ਘਟਨਾ ਵਾਪਰੀ ਤੇ ਇਸ ਦੌਰਾਨ ਪੁਲਿਸ ਨੂੰ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ।  

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਦੇ ਮਾਨਾਵਾਲਾ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਥਾਰ ਗੱਡੀ 'ਚ ਆ ਰਹੇ ਗੈਂਗਸਟਰਾਂ ਨੂੰ ਨਾਕੇ 'ਤੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਗੈਂਗਸਟਰਾਂ ਵੱਲੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਿਸ 'ਤੇ ਫਾਇਰਿੰਗ ਵੀ ਕੀਤੀ ਜਿਸਦਾ ਪੁਲਿਸ ਵੱਲੋਂ ਵੀ ਫਾਇਰਿੰਗ ਕਰਕੇ ਜਵਾਬ ਦਿੱਤਾ ਗਿਆ।  

ਇਸ ਦੌਰਾਨ ਪੁਲਿਸ ਵੱਲੋਂ ਗੈਂਗਸਟਰਾਂ ਕੋਲੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਨਾਲ ਹੀ ਇੱਕ ਚਾਇਨਾ ਮੇਡ ਪਿਸਤੋਲ 30 ਬੋਰ ਅਤੇ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ। 

ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਗੁਰਲਾਲ ਸਿੰਘ ਨੂੰ ਕਾਬੂ ਕੀਤਾ ਗਿਆ ਜੋ ਕਿ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਸੀ। ਹਾਲਾਂਕਿ ਉਸਦੇ ਨਾਲ ਮੌਜੂਦ 2 ਹੋਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਅੰਮ੍ਰਿਤਸਰ 'ਚ ਨਾਕਾ ਲਗਾਇਆ ਹੋਇਆ ਸੀ ਤੇ ਇਨ੍ਹਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ ਪਰ ਉਨ੍ਹਾਂ ਨੇ ਅੱਗੋਂ ਤੋਂ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਪਿੱਛਾ ਕਰਕੇ ਮਾਨਾਂਵਾਲੇ ਦੇ ਕੋਲ ਗੁਰਲਾਲ ਨੂੰ ਕਾਬੂ ਕਰ ਲਿਆ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਥਾਰ ਗੱਡੀ ਨੂੰ 3 ਗੋਲੀਆਂ ਲੱਗੀਆਂ ਹਨ ਤੇ ਇੱਕ ਅਪਰਾਧੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਫਿਲਹਾਲ ਹੁਣ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਜਾਂਚ ਵੀ ਜਾਰੀ ਹੈ।  

ਇਹ ਵੀ ਪੜ੍ਹੋ: Dabur Honey Test: ਸਾਵਧਾਨ! ਡਾਬਰ ਦਾ 'ਹਨੀਟ੍ਰੈਪ', ਸ਼ਹਿਦ ਜਾਂ ਇੱਕ ਚੱਮਚ ਮਿੱਠਾ ਜ਼ਹਿਰ? ਜ਼ੀ ਮੀਡੀਆ ਦਾ ਵੱਡਾ ਖ਼ੁਲਾਸਾ 

ਇਹ ਵੀ ਪੜ੍ਹੋ: Haryana violence news: ਹਰਿਆਣਾ 'ਚ ਮਾਹੌਲ ਤਣਾਅਪੂਰਨ, ਕੇਂਦਰ ਤੋਂ ਮੰਗੀ ਗਈ ਸੁਰੱਖਿਆ ਬਲਾਂ ਦੀ ਹੋਰ 4 ਕੰਪਨੀਆਂ 

(For more news apart from Amritsar Crime News, Police and Gangster Encounter today, stay tuned to Zee PHH)

Trending news