Amritsar News: ਪੁਰਾਣੀ ਰੰਜਿਸ਼ ਨੂੰ ਲੈ ਕੇ ਪਾਕਿਸਤਾਨ ਤੋਂ ਜੇਲ੍ਹ ਕੱਟ ਕੇ ਆਏ ਨੌਜਵਾਨ 'ਤੇ ਚਲਾਈਆਂ ਗੋਲੀਆਂ
Advertisement
Article Detail0/zeephh/zeephh1850800

Amritsar News: ਪੁਰਾਣੀ ਰੰਜਿਸ਼ ਨੂੰ ਲੈ ਕੇ ਪਾਕਿਸਤਾਨ ਤੋਂ ਜੇਲ੍ਹ ਕੱਟ ਕੇ ਆਏ ਨੌਜਵਾਨ 'ਤੇ ਚਲਾਈਆਂ ਗੋਲੀਆਂ

Amritsar News: ਇਹ ਘਟਨਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜੀ ਦੂਰ ਪੈਂਦੇ ਪਿੰਡ ਬੱਲੜਵਾਲ ਆਬਾਦੀ ਬਾਬਾ ਗਮਚੁੱਕ ਵਿਖੇ ਵਾਪਰੀ ਹੈ ਜਿੱਥੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਬੀਤੀ ਦੇਰ ਰਾਤ ਇੱਕ ਧਿਰ ਨੇ ਦੂਜੀ ਧਿਰ ਦੇ ਗੋਲੀਆਂ ਮਾਰ ਦਿੱਤੀਆਂ। 

 

Amritsar News: ਪੁਰਾਣੀ ਰੰਜਿਸ਼ ਨੂੰ ਲੈ ਕੇ ਪਾਕਿਸਤਾਨ ਤੋਂ ਜੇਲ੍ਹ ਕੱਟ ਕੇ ਆਏ ਨੌਜਵਾਨ 'ਤੇ ਚਲਾਈਆਂ ਗੋਲੀਆਂ

Amritsar News: ਪੰਜਾਬ ਵਿੱਚ ਅਪਰਾਧ, ਕਤਲ ਅਤੇ ਫਾਇਰਿੰਗ ਨਾਲ ਜੁੜੀਆਂ ਘਟਨਾਵਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਦੇਰ ਰਾਤ ਇੱਕ ਧਿਰ ਨੇ ਦੂਜੀ ਧਿਰ ਦੇ ਕਾਂਗਰਸੀ ਸਰਪੰਚ ਪੁਨਣ ਸਿੰਘ ਦੇ ਭਤੀਜੇ ਬਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। 

ਇਹ ਘਟਨਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਭਾਰਤ ਪਾਕਿਸਤਾਨ ਸਰਹੱਦ ਤੋਂ ਥੋੜੀ ਦੂਰ ਪੈਂਦੇ ਪਿੰਡ ਬੱਲੜਵਾਲ ਆਬਾਦੀ ਬਾਬਾ ਗਮਚੁੱਕ ਵਿਖੇ ਵਾਪਰੀ ਹੈ ਜਿੱਥੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਤੋਂ ਬਾਅਦ ਬੀਤੀ ਦੇਰ ਰਾਤ ਇੱਕ ਧਿਰ ਨੇ ਦੂਜੀ ਧਿਰ ਦੇ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋਏ ਬਲਵਿੰਦਰ ਸਿੰਘ ਨੂੰ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ: Sunam Accident News: ਭਿਆਨਕ ਹਾਦਸੇ 'ਚ 3 ਮੋਟਰਸਾਈਕਲ ਸਵਾਰਾਂ ਦੀ ਮੌਤ, ਪਿੰਡ 'ਚ ਸੋਗ ਦੀ ਲਹਿਰ

ਉੱਥੇ ਥਾਣਾ ਅਜਨਾਲਾ ਦੇ ਐਸ ਐਚ ਓ ਮੁਖਤਾਰ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਹੈ। ਇਸ ਸਬੰਧੀ ਪੀੜਤ ਨੌਜਵਾਨ ਨੇ ਅਤੇ ਉਹਨਾਂ ਦੇ ਭਰਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਰਕੇ ਬਲਵਿੰਦਰ ਸਿੰਘ ਉੱਤੇ ਹਮਲਾ ਕੀਤਾ ਹੈ। ਪਹਿਲਾਂ ਵੀ ਸਾਡੇ ਲੋਕਾਂ ਨੂੰ ਸੱਟਾਂ ਮਾਰੀਆ ਸੀ ਅਤੇ ਵਿਰੋਧੀ ਫੋਨ ਕਰਕੇ ਪਹਿਲਾ ਵੀ ਧਮਕੀਆਂ ਦਿੰਦੇ ਸੀ ਅਤੇ ਪੁਲਿਸ ਕੋਲੋ ਮੰਗ ਹੈ ਕਿ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Ludhiana News: ਕੈਮਰੇ ਸਾਹਮਣੇ ਜਨਾਨੀ ਦੀ 'ਕਰਤੂਤ'! ਧੀ ਦੀ ਵੀ ਨਾ ਰੱਖੀ ਲਾਜ਼, ਵੇਖੋ ਵੀਡੀਓ

(ਪਰਮਬੀਰ ਸਿੰਘ ਔਲਖ ਦੀ ਰਿਪੋਰਟ)

Trending news