Punjab News: ਅੰਮ੍ਰਿਤਸਰ 'ਚ ਅੰਨ੍ਹੇਵਾਹ ਫਾਇਰਿੰਗ, ਬੇਟੇ ਨੂੰ ਬਚਾਉਣ ਲਈ ਗਏ ਪਿਤਾ ਦਾ ਗੋਲੀ ਮਾਰ ਕੇ ਕਤਲ
Advertisement
Article Detail0/zeephh/zeephh1998202

Punjab News: ਅੰਮ੍ਰਿਤਸਰ 'ਚ ਅੰਨ੍ਹੇਵਾਹ ਫਾਇਰਿੰਗ, ਬੇਟੇ ਨੂੰ ਬਚਾਉਣ ਲਈ ਗਏ ਪਿਤਾ ਦਾ ਗੋਲੀ ਮਾਰ ਕੇ ਕਤਲ

Amritsar Firing News: ਅੱਜ ਫਿਰ ਜੰਡਿਆਲਾ ਗੁਰੂ ਵਿੱਚ ਅਣਪਛਾਤੇ ਵਿਅਕਤੀਆਂ ਨੇ ਪੁਲੀਸ ਚੌਕੀ ਨੇੜੇ ਸਕੂਲ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ।

 

Punjab News: ਅੰਮ੍ਰਿਤਸਰ 'ਚ ਅੰਨ੍ਹੇਵਾਹ ਫਾਇਰਿੰਗ, ਬੇਟੇ ਨੂੰ ਬਚਾਉਣ ਲਈ ਗਏ ਪਿਤਾ ਦਾ ਗੋਲੀ ਮਾਰ ਕੇ ਕਤਲ

Amritsar Firing News: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਬਾਜ਼ਾਰ 'ਚ ਅੰਨ੍ਹੇਵਾਹ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੰਡਿਆਲਾ ਗੁਰੂ ਸ਼ਹਿਰ ਗੋਲੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਗੋਲੀਬਾਰੀ ਦੀ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪੁੱਤਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਗੋਲੀਬਾਰੀ ਦੀ ਘਟਨਾ ਦਾ ਕਾਰਨ ਆਪਸੀ ਝਗੜਾ ਦੱਸਿਆ ਜਾ ਰਿਹਾ ਹੈ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।ਮਿੀ ਜਾਣਕਾਰੀ ਦੇ ਮੁਤਾਬਿਕ ਜੰਡਿਆਲਾ ਫਾਇਰਿੰਗ ਮਾਮਲੇ ਵਿੱਚ ਇੱਕ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਅਤੇ ਤਿੰਨ ਜਾਣੇ ਹਾਲੇ ਵੀ ਫਰਾਰ ਹੈ।  ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਸਬਜ਼ੀ ਦੀ ਦੁਕਾਨ ਚਲਾਉਣ ਵਾਲਾ ਪਿਤਾ ਆਪਣੇ ਬੇਟੇ ਨੂੰ ਬਚਾਉਣ ਗਿਆ ਤਾਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਲਾਜ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਕਸ਼ਮਣ ਦਾਸ ਵਜੋਂ ਹੋਈ ਹੈ, ਜੋ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਲੁੱਟ ਦੀ ਵੱਡੀ ਵਾਰਦਾਤ! ਇੱਕ ਬਜ਼ੁਰਗ ਮਹਿਲਾ ਉੱਤੇ ਹਥੌੜੇ ਨਾਲ ਕੀਤਾ ਵਾਰ

ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੇ ਲੜਕੇ ਚਮਨ ਦੀ ਕੁਝ ਨੌਜਵਾਨਾਂ ਨਾਲ ਲੜਾਈ ਚੱਲ ਰਹੀ ਸੀ। ਇਸ ਦੌਰਾਨ ਉਸ ਦਾ ਪਿਤਾ ਲਕਸ਼ਮਣ ਦਾਸ ਝਗੜਾ ਸੁਲਝਾਉਣ ਗਿਆ ਤਾਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ Sukhdev Singh Gogamedi Murder Case: ਗੋਗਾਮੇੜੀ ਕਤਲ ਕੇਸ 'ਚ ਪੰਜਾਬ ਪੁਲਿਸ ਦਾ ਵੱਡਾ ਖੁਲਾਸਾ!

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜੰਡਿਆਲਾ ਗੁਰੂ ਸ਼ਹਿਰ ਵਿੱਚ ਗੋਲੀਬਾਰੀ ਵਿੱਚ ਚਾਰ, ਪੰਜ ਵਿਅਕਤੀਆਂ ਦੀ ਮੌਤ ਹੋ ਗਈ ਸੀ ਪਰ ਅੱਜ ਦੀ ਗੋਲੀਬਾਰੀ ਨੇ ਸ਼ਹਿਰ ਵਾਸੀਆਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਲੋਕ ਆਪਣੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਨਜ਼ਰ ਆ ਰਹੇ ਸਨ।

 

Trending news