Amritsar News: ਨਵਜੰਮੀਆਂ ਧੀਆਂ ਨੂੰ ਕੰਬਲ ਵੰਡ ਕੇ ਮੰਤਰੀ ਕੁਲਦੀਪ ਧਾਲੀਵਾਲ ਨੇ ਵਧਾਈ ਦਿੱਤੀ।
Trending Photos
Amritsar News: ਲੋਹੜੀ ਦੇ ਮੌਕੇ 'ਤੇ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿਖੇ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ, ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨਵਜੰਮੀਆਂ ਧੀਆਂ ਦੀ ਲੋਹੜੀ ਮੌਕੇ ਕੰਬਲ ਵੰਡੇ ਅਤੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਲੋਹੜੀ ਦੇ ਤਿਉਹਾਰ 'ਤੇ ਉਹ ਸਾਰਿਆਂ ਨੂੰ ਵਧਾਈ ਦਿੰਦੇ ਹਨ ਅਤੇ ਅੱਜ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਧੀਆਂ ਬਹੁਤ ਤਰੱਕੀ ਕਰ ਰਹੀਆਂ ਹਨ ਅਤੇ ਸਾਨੂੰ ਧੀਆਂ ਨੂੰ ਸਤਿਕਾਰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਵੀ ਇੱਕ ਧੀ ਹੈ ਅਤੇ ਇਸੇ ਤਰ੍ਹਾਂ ਹੋਰ ਧੀਆਂ ਵੀ ਵੱਡੀਆਂ ਅਫ਼ਸਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਧੀਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਸਿੱਖਿਆ ਦੇਣ ਤਾਂ ਜੋ ਉਹ ਇੱਕ ਚੰਗਾ ਅਹੁਦਾ ਪ੍ਰਾਪਤ ਕਰ ਸਕਣ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਸਕਣ।
ਇਸ ਮੌਕੇ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਹੋ ਰਹੀ ਹੈ ਕਿ ਲੋਹੜੀ ਦੇ ਤਿਉਹਾਰ ਮੌਕੇ ਹਸਪਤਾਲ ਵਿੱਚ ਨਵਜੰਮੀਆਂ ਧੀਆਂ ਦੇ ਜਨਮ ਦਾ ਜਸ਼ਨ ਮਨਾਇਆ ਗਿਆ ਹੈ ਅਤੇ ਉਹ ਨਵਜੰਮੀਆਂ ਧੀਆਂ ਦੇ ਜਨਮ ਦੇ ਮੌਕੇ 'ਤੇ ਸਾਰਿਆਂ ਨੂੰ ਵਧਾਈ ਦਿੰਦੀਆਂ ਹਨ।
ਇਹ ਵੀ ਪੜ੍ਹੋ : Jalandhar News: ਚਾਇਨਾ ਡੋਰ ਨਾਲ ਜ਼ਖ਼ਮੀ ਨੇ ਤੋੜਿਆ ਦਮ; ਜਾਨਲੇਵਾ ਧਾਗੇ ਕਾਰਨ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਇਸ ਮੌਕੇ ਸਿਵਲ ਹਸਪਤਾਲ ਅਜਨਾਲਾ ਦੀ ਐਸਐਮਓ ਸ਼ਾਲੂ ਅਗਰਵਾਲ ਨੇ ਕਿਹਾ ਉਹ ਲੋਹੜੀ ਦੇ ਤਿਉਹਾਰ ਮੌਕੇ ਸਭ ਨੂੰ ਵਧਾਈ ਦਿੰਦੇ ਹਨ।
ਦੂਜੇ ਪਾਸੇ ਪਟਿਆਲਾ ਵਿੱਚ ਪੰਜਾਬ ਸਰਕਾਰ ਵਲੋਂ ਅੱਜ ਲੋਹੜੀ ਤੇ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ ਵੱਡੀ ਗਿਣਤੀ ਵਿੱਚ ਅੱਜ ਨਵਜਨਮੀ ਬੱਚਿਆਂ ਦੀ ਖੁਸ਼ੀ ਵਿੱਚ ਲੋਹੜੀ ਮਨਾਈ ਗਈ ਜਿਸ ਵਿਚ ਸਿਹਤ ਮੰਤਰੀ ਡਾਕਟਰ ਬਲਬੀਰ ਨੇ ਸ਼ਿਰਕਤ ਕੀਤੀ। ਇਸ ਮੌਕੇ ਨਵ ਜਨਮਿਆਂ ਬੱਚੀਆਂ ਦੇ ਮਾਤਾ ਪਿਤਾ ਕਾਫੀ ਖੁਸ਼ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਲੜਕਾ ਅਤੇ ਲੜਕੀ ਵਿੱਚ ਕੋਈ ਫਰਕ ਨਹੀਂ ਰਹਿ ਗਿਆ। ਇਸ ਮੌਕੇ ਡਾਕਟਰ ਬਲਬੀਰ ਨੇ ਕਿਹਾ ਕਿ ਦਿੱਲੀ ਚੋਣਾਂ ਵਿੱਚ ਕਾਂਗਰਸ ਦਾ ਕੋਈ ਅਧਾਰ ਨਹੀਂ ਹੈ ਉਲਟਾ ਉਨ੍ਹਾਂ ਦੀ ਵੋਟ ਪ੍ਰਤੀਸ਼ਤ ਘਟੇਗੀ।
ਇਹ ਵੀ ਪੜ੍ਹੋ : Ludhiana News: ਛੱਤ ਉਤੇ ਪਤੰਗਬਾਜ਼ੀ ਦੇਖ ਰਹੀ ਬੱਚੀ ਦੇ ਸਿਰ 'ਚ ਫਸੀ ਗੋਲ਼ੀ; ਅਚਾਨਕ ਵਹਿਣ ਲੱਗਾ ਖ਼ੂਨ