Amritsar News: ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਅਤੇ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਦੇ ਨਾਲ ਅਕਾਲੀ ਦਲ ਦਾ ਵਫਦ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚਿਆ। ਵਫਦ ਵਿੱਚ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋ, ਗੁਲਜਾਰ ਸਿੰਘ ਰਣੀਕੇ, ਅਰਸ਼ਦੀਪ ਸਿੰਘ ਕਲੇਰ ਇਕਬਾਲ ਸਿੰਘ ਝੂੰਦਾ ਹਨ ਮਜੂਦ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾਵੇਗੀ ।
Trending Photos
Amritsar News: ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਅਤੇ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਦੇ ਨਾਲ ਅਕਾਲੀ ਦਲ ਦਾ ਵਫਦ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਪਹੁੰਚਿਆ। ਦਰਅਸਲ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਦੇਰ ਰਾਤ ਅਕਾਲੀ ਦਲ ਦਾ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਿਆ ਜਿਸ ਵਿਚ ਸੁਖਬੀਰ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਾਉਣ ਲਈ ਰਾਹਤ ਮੰਗੀ ਗਈ।
ਵਫਦ ਵਿੱਚ ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋ, ਗੁਲਜਾਰ ਸਿੰਘ ਰਣੀਕੇ, ਅਰਸ਼ਦੀਪ ਸਿੰਘ ਕਲੇਰ ਇਕਬਾਲ ਸਿੰਘ ਝੂੰਦਾ ਮਾਜੌਦ ਸਨ। ਜਥੇਦਾਰ ਨਾਲ ਮੁਲਾਕਾਤ ਮਗਰੋਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ’ਚ ਵਫਦ ਨੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਡੀਆਂ ਸਿੱਖ ਸੰਸਥਾਵਾਂ ’ਤੇ ਵੱਡੇ ਹਮਲੇ ਹੋ ਰਹੇ ਹਨ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ: Amritsar News: ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਖ਼ਰਾਬ ਕਰਨ ਵਾਲੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਕੀਤੀ ਨਿਖੇਧੀ
ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲਿਆਂ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਅਚਾਨਕ ਜ਼ਿਮਨੀ ਚੋਣਾਂ ਦਾ ਐਲਾਨ ਹੋਇਆ ਹੈ, ਜਿਸ ਬਾਬਤ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨ ਪਹੁੰਚੇ ਹਨ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਹ ਘਰ ਵਿਚ ਬੈਠ ਗਏ ਅਤੇ ਕਿਸੇ ਵੀ ਪ੍ਰੋਗਰਾਮ ਵਿਚ ਹਿੱਸਾ ਨਹੀਂ ਲੈ ਰਹੇ ਪਰ ਪੰਜਾਬ ਵਾਸੀ ਚਾਹੁੰਦੇ ਹਨ ਕਿ ਇਸ ਸਰਕਾਰੀ ਤੰਤਰ ਖਿਲਾਫ਼ ਲੜਿਆ ਜਾਵੇ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।