Amritsar News: ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ; ਕਰ ਰਹੀ ਹਰ ਸੰਭਵ ਕੋਸ਼ਿਸ਼
Advertisement
Article Detail0/zeephh/zeephh1777307

Amritsar News: ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ; ਕਰ ਰਹੀ ਹਰ ਸੰਭਵ ਕੋਸ਼ਿਸ਼

Amritsar Latest News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਿਆਂ ਵਿੱਚ ਲੰਗਰ ਲਗਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। 

 

Amritsar News: ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ; ਕਰ ਰਹੀ ਹਰ ਸੰਭਵ ਕੋਸ਼ਿਸ਼

Amritsar Latest News: ਪੰਜਾਬ 'ਚ ਬਾਰਸ਼ ਕਾਰਨ ਕਈ ਇਲਾਕਿਆਂ 'ਚ ਹੜ੍ਹਾਂ ਤੋਂ ਲੋਕਾਂ (Punjab Flood news) ਨੂੰ ਬਚਾਉਣ ਲਈ ਬਚਾਅ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਪੰਜਾਬ 'ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੱਗੇ ਆਈ  ਹੈ ਅਤੇ ਉਹਨਾਂ ਵੱਲੋਂ ਵੀ ਹਰ ਤਰ੍ਹਾਂ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਚਾਇਆ ਜਾ ਸਕੇ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਿਆਂ ਵਿੱਚ ਲੰਗਰ ਲਗਾ ਕੇ ਹੜ੍ਹ ਪ੍ਰਭਾਵਿਤ ਲੋਕਾਂ  (Punjab Flood news) ਦੀ ਮਦਦ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਹ ਵੀ ਕਿਹਾ ਕਿ ਹੜ੍ਹਾਂ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਤੋਂ ਬਾਅਦ ਇੱਥੋਂ ਦੇ ਸਟੇਸ਼ਨਾਂ 'ਤੇ ਫਸੇ ਲੋਕਾਂ ਅਤੇ ਜਿਨ੍ਹਾਂ ਦੇ ਘਰ ਨੁਕਸਾਨੇ ਗਏ ਸਨ, ਉਨ੍ਹਾਂ ਨੂੰ ਲੰਗਰ ਅਤੇ ਹੋਰ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। 

ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਸਿੱਖਿਆ ਵਿਭਾਗ ਨਾਲ ਕਰਨਗੇ ਅਹਿਮ ਮੀਟਿੰਗਾਂ, ਜਾਣੋ ਕੀ ਹੋਵੇਗਾ ਅਹਿਮ ਮੁੱਦਾ 

ਸ਼੍ਰੋਮਣੀ ਕਮੇਟੀ (SGPC) ਦੇ ਸਕੱਤਰ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦੀਆਂ ਤਿੰਨ ਐਂਬੂਲੈਂਸਾਂ ਵਿੱਚ ਮੈਡੀਕਲ ਟੀਮਾਂ ਵੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਗਏ ਬਹੁਤ ਸਾਰੇ ਸ਼ਰਧਾਲੂ ਫਸੇ ਹੋਏ ਹਨ, ਜਿਨ੍ਹਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਕਰ ਰਹੀ  ਹੈ।

ਇਹ ਵੀ ਪੜ੍ਹੋ:  Supreme Court Judges: ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ, ਰਾਸ਼ਟਰਪਤੀ ਨੇ ਨਿਯੁਕਤੀਆਂ ਨੂੰ ਦਿੱਤੀ ਮਨਜ਼ੂਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ (SGPC) ਦੀਆਂ ਟੀਮਾਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਮਦਦ ਲਈ ਜੁਟੀਆਂ ਹੋਈਆਂ ਹਨ। ਮਾਛੀਵਾੜਾ ਇਲਾਕੇ 'ਚ ਇਕ ਪ੍ਰਵਾਸੀ ਗਰਭਵਤੀ ਔਰਤ ਦਰਦ ਵਿੱਚ ਸੀ ਜਦੋਂ ਇਸ ਬਾਰੇ ਐਸਜੀਪੀਸੀ ਨੂੰ ਪਤਾ ਲੱਗਾ ਤਾਂ ਉਹ ਮਦਦ ਲਈ ਅੱਗੇ ਆਏ। ਉਹਨਾਂ ਨੇ ਤੁਰੰਤ ਇੱਕ ਡਾਕਟਰ ਦੀ ਮਦਦ ਲਈ ਅਤੇ ਮੀਂਹ ਵਿੱਚ ਇੱਕ ਛੋਟੀ ਜਿਹੀ ਸੁਰੱਖਿਅਤ ਜਗ੍ਹਾ 'ਤੇ ਬੱਚੇ ਦੀ ਡਿਲੀਵਰੀ ਕਰਵਾਈ ਗਈ। ਹੁਣ ਬੱਚਾ ਅਤੇ ਮਾਂ ਦੋਵੇਂ ਹੁਣ ਸੁਰੱਖਿਅਤ ਹਨ।

ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧਣ ਕਾਰਨ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਖੇਤਰ ਵਿੱਚ ਸਥਿਤੀ ਚਿੰਤਾਜਨਕ ਬਣ ਗਈ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਤੇ ਪੀਏਸੀ ਮੈਂਬਰ  ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਪਿੰਡ ਵਾਸੀਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਹੈ।

Trending news