Amritsar News: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ 'ਤੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਅਤੇ ਇਸ ਸਬੰਧੀ ਦਸਤਾਵੇਜ਼ ਤਿਆਰ ਕਰਨ ਦੇ ਬਦਲੇ ਦੋਸ਼ੀ ਨੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
Trending Photos
Amritsar News: ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ, ਸਬ ਡਵੀਜ਼ਨ ਦੱਖਣੀ, ਅੰਮ੍ਰਿਤਸਰ ਵਿਖੇ ਤਾਇਨਾਤ ਹੈੱਡ ਕੈਸ਼ੀਅਰ ਦਵਿੰਦਰ ਸਿੰਘ ਨੂੰ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ 50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਨਰਿੰਦਰ ਕੁਮਾਰ ਵਾਸੀ ਬਜ਼ਾਰ ਗੁੱਜਰਾਂ, ਭਗਤਾਂ ਵਾਲਾ, ਗੇਟ ਹਕੀਮਾ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਸਨੇ ਸ਼ਕਤੀ ਨਗਰ, ਅੰਮ੍ਰਿਤਸਰ ਵਿਖੇ ਆਪਣੀ ਦੁਕਾਨ 'ਤੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਲਈ ਦਰਖਾਸਤ ਦਿੱਤੀ ਸੀ ਅਤੇ ਇਸ ਸਬੰਧੀ ਦਸਤਾਵੇਜ਼ ਤਿਆਰ ਕਰਨ ਦੇ ਬਦਲੇ ਦੋਸ਼ੀ ਨੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਨੂੰ 50 ਹਜ਼ਾਰ ਰੁਪਏ ਦਾ ਭੁਗਤਾਨ ਕੀਤਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: Lawrence Bishnoi News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Mansa News: ਮਾਨਸਾ 'ਚ ਕਿਸਾਨਾਂ ਵੱਲੋਂ ਡੀਸੀ ਦਫਤਰ ਦੇ ਘਿਰਾਓ ਸਮੇਂ ਪੁਲਿਸ ਨਾਲ ਹੋਈ ਧੱਕਾਮੁੱਕੀ