Amritsar News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪਰੇਸ਼ਾਨ ਔਰਤ ਨੇ ਸੜਕ 'ਤੇ ਲਗਾਇਆ ਧਰਨਾ
Advertisement
Article Detail0/zeephh/zeephh2310842

Amritsar News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪਰੇਸ਼ਾਨ ਔਰਤ ਨੇ ਸੜਕ 'ਤੇ ਲਗਾਇਆ ਧਰਨਾ

Amritsar News: ਜਿਸ ਤੋਂ ਬਾਅਦ ਐਨਆਰਆਈ ਮਹਿਲਾ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਹੁਕਮ ਸਿੰਘ ਰੋਡ ਕੰਪਨੀ ਬਾਗ ਦੇ ਬਾਹਰ ਲਗਾਇਆ ਗਿਆ ਧਰਨਾ ਅਤੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪੁਲਿਸ ਦੇ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਕੀਤੀ।

Amritsar News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪਰੇਸ਼ਾਨ ਔਰਤ ਨੇ ਸੜਕ 'ਤੇ ਲਗਾਇਆ ਧਰਨਾ

Amritsar News (ਭਰਤ ਸ਼ਰਮਾ): ਪੰਜਾਬ ਦੇ ਵਿੱਚ ਅਕਸਰ ਹੀ ਏਜੰਟਾਂ ਦੇ ਵੱਲੋਂ ਠੱਗੀ ਕਰਨ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਅਮਰੀਕਾ ਤੋਂ ਆਈ ਐਨਆਰਆਈ ਲੇਡੀ ਦੇ ਵੱਲੋਂ ਆਪਣੇ ਕਿਸੇ ਰਿਸ਼ਤੇਦਾਰ ਦਾ ਇੱਕ ਏਜੰਟ ਵੱਲੋਂ ਅਮਰੀਕਾ ਦਾ ਵੀਜ਼ਾ ਲਗਵਾਇਆ ਗਿਆ ਸੀ। ਐਨਆਰਆਈ ਲੇਡੀ ਨੇ 7 ਲੱਖ ਰੁਪਆ ਏਜਟ ਨੂੰ ਦੇ ਦਿੱਤਾ ਸੀ, ਪਰ ਵੀਜ਼ਾ ਨਹੀਂ ਆਇਆ, ਜਿਸ ਤੋਂ ਬਾਅਦ ਐਨਆਰਆਈ ਲੇਡੀ ਨੇ ਪੁਲਿਸ ਦੇ ਕੋਲ ਸ਼ਿਕਾਇਤ ਕੀਤੀ, ਪਰ ਪੁਲਿਸ ਦੇ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਜਿਸ ਤੋਂ ਬਾਅਦ ਐਨਆਰਆਈ ਲੇਡੀ ਤੇ ਉਸਦੇ ਪਰਿਵਾਰਿਕ ਮੈਂਬਰਾਂ ਦੇ ਵੱਲੋਂ ਹੁਕਮ ਸਿੰਘ ਰੋਡ ਕੰਪਨੀ ਬਾਗ ਦੇ ਬਾਹਰ ਲਗਾਇਆ ਗਿਆ ਧਰਨਾ ਅਤੇ ਪੰਜਾਬ ਸਰਕਾਰ ਅਤੇ ਅੰਮ੍ਰਿਤਸਰ ਪੁਲਿਸ ਦੇ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਕੀਤੀ। ਐਨਆਰਆਈ ਲੇਡੀ ਨੇ ਦੱਸਿਆ ਕਿ ਪੁਲਿਸ ਦੇ ਵੱਲੋਂ ਉਸ ਦੇ ਕੋਲੋਂ ਰਿਸ਼ਵਤ ਮੰਗੀ ਜਾ ਰਹੀ ਹੈ ਅਤੇ ਧਮਕਾਇਆ ਜਾ ਰਿਹਾ ਹੈ। NRI ਲੇਡੀ ਨੇ ਕਿਹਾ ਕਿ ਪੁਲਿਸ ਦੇ ਵੱਲੋਂ ਏਜੰਟ ਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦੇ ਨਾਲ ਹੀ ਐਨਆਰਆਈ ਲੇਡੀ ਨੇ ਏਜੰਟ ਦੇ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ ਅਤੇ ਪੰਜਾਬ ਸਰਕਾਰ ਤੋਂ ਆਪਣੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।

ਮੌਕੇ 'ਤੇ ਪਹੁੰਚੇ ਐਸਐਚਓ ਅਮੋਲਕ ਪ੍ਰੀਤ ਨੇ ਕਿਹਾ ਕਿ ਸਾਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ। ਇਸ ਮੁੱਦੇ ਨੂੰ ਲੈ ਕੇ ਅਤੇ ਉਨ੍ਹਾਂ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ, ਪੁਲਿਸ ਦੇ ਉੱਪਰ ਰਿਸ਼ਵਤਖੋਰੀ ਦੇ ਲੱਗੇ ਆਰੋਪ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਆਰੋਪ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਐਨਆਰਆਈ ਲੇਡੀ ਦੇ ਵੱਲੋਂ ਧਰਨਾ ਲਗਾਇਆ ਗਿਆ ਹੈ ਜਿਸ ਕਰਕੇ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Trending news