Amritsar News: ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਡਰੋਨ ਦੇ ਨਾਲ ਹੈਰੋਇਨ ਕੀਤੀ ਬਰਾਮਦ
Advertisement
Article Detail0/zeephh/zeephh2586026

Amritsar News: ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਡਰੋਨ ਦੇ ਨਾਲ ਹੈਰੋਇਨ ਕੀਤੀ ਬਰਾਮਦ

Amritsar News: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਆ ਰਹੇ ਡਰੋਨ ਅਤੇ ਨਸ਼ੇ ਦੀ ਖੇਪ ਦਾ ਨੈਟਵਰਕ ਤੋੜਿਆ। ਜਿਸ ਨਾਲ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ। 

 

Amritsar News: ਥਾਣਾ ਘਰਿੰਡਾ ਦੀ ਪੁਲਿਸ ਨੇ ਦੋ ਡਰੋਨ ਦੇ ਨਾਲ ਹੈਰੋਇਨ ਕੀਤੀ ਬਰਾਮਦ

Amritsar News: ਅੰਮ੍ਰਿਤਸਰ ਦਿਹਾਤੀ ਦੇ ਘਰਿੰਡਾ ਥਾਣੇ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਇੱਕ ਸਰਚ ਆਪ੍ਰੇਸ਼ਨ ਦੌਰਾਨ ਦੋ ਡਰੋਨ ਅਤੇ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ। ਇਸ ਮੌਕੇ ਘਰਿੰਡਾ ਥਾਣੇ ਦੇ ਪੁਲਿਸ ਅਧਿਕਾਰੀ ਅਮਨਦੀਪ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੀ ਪੁਲਿਸ ਪਾਰਟੀ ਨੇ ਇੱਕ ਸਰਚ ਆਪ੍ਰੇਸ਼ਨ ਦੌਰਾਨ ਬੋਰਡਰ ਨੇੜੇ ਦੋ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਬੋਰਡਰ ਪਾਰ ਤੋਂ ਮਾੜੇ ਅਨਸਰਾਂ ਅਤੇ ਦੇਸ਼ ਵਿਰੋਧੀ ਲੋਕਾਂ ਦੁਆਰਾ ਡਰੋਨ ਰਾਹੀਂ ਮੰਗਵਾਈ ਗਈ ਸੀ ਜਿਸਦਾ ਨੈੱਟਵਰਕ ਸਾਡੇ ਦੁਆਰਾ ਤੋੜ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਡਰੋਨ ਅਤੇ ਹੈਰੋਇਨ ਕਿਸਨੇ ਆਰਡਰ ਕੀਤੇ ਸਨ ਅਤੇ ਇਸਦੀ ਜਾਂਚ ਕੀਤੀ ਜਾਵੇਗੀ।

ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕੁਝ ਮਾੜੇ ਅਨਸਰ ਦੇਸ਼ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਕੇ ਦੇਸ਼ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਧੁੰਦ ਦਾ ਫਾਇਦਾ ਚੁੱਕਦੇ ਹੋਏ ਇਹ ਲੋਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਰਹੇ ਹਨ। ਸਰਹੱਦ ਪਾਰ ਤੋਂ ਡਰੋਨ ਦੇ ਰਾਹੀਂ ਹੀ ਹੈਰੋਇਨ ਮੰਗਵਾ ਕੇ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਹ ਡਰੋਨ ਅਤੇ ਹੈਰੋਇਨ ਕਿਸ ਰਾਹੀਂ ਮੰਗਵਾਈ ਗਈ ਸੀ।

ਪੰਜਾਬ ਪੁਲਿਸ ਦੀ ਵਚਨਬੱਧਤਾ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਜੜ੍ਹੋਂ ਪੁੱਟਣ ਅਤੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਆਪ੍ਰੇਸ਼ਨ ਨੇ ਦਰਸਾ ਦਿੱਤਾ ਹੈ ਕਿ ਪੁਲਿਸ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਅਤੇ ਅਪਰਾਧਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ : Punjab Breaking Live Updates: ਕਿਸਾਨੀ ਮਸਲਿਆਂ 'ਤੇ ਰੱਖੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

 

Trending news