ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਤੋਂ ਖਰੜ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਅੰਮ੍ਰਿਤਸਰ ਪੁਲੀਸ ਮਾਨਸਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ।
Trending Photos
ਚੰਡੀਗੜ: ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਹੁਸ਼ਿਆਰਪੁਰ ਪੁਲੀਸ ਹਵਾਲੇ ਕਰ ਦਿੱਤਾ ਹੈ। ਬਿਸ਼ਨੋਈ ਨੂੰ ਖਰੜ ਤੋਂ ਅੰਮ੍ਰਿਤਸਰ ਦੇ ਸਾਂਝੇ ਪੁੱਛਗਿੱਛ ਕੇਂਦਰ ਲਿਆਂਦਾ ਗਿਆ। ਗੈਂਗਸਟਰ ਰਾਣਾ ਕੰਧੋਵਾਲੀਆ ਦੇ ਕਤਲ ਦਾ ਮਾਮਲਾ 4 ਅਗਸਤ 2021 ਨੂੰ ਅੰਮ੍ਰਿਤਸਰ ਵਿਚ ਬਿਸ਼ਨੋਈ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਅਦਾਲਤ ਨੇ 6 ਜੁਲਾਈ ਨੂੰ ਲਾਰੈਂਸ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਅੰਮ੍ਰਿਤਸਰ ਪੁਲਿਸ ਹਵਾਲੇ ਕੀਤਾ ਸੀ। ਉਸਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸਨੂੰ ਖਰੜ ਤੋਂ ਅੰਮ੍ਰਿਤਸਰ ਲਿਆਂਦਾ ਗਿਆ।
ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਤੋਂ ਖਰੜ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਅੰਮ੍ਰਿਤਸਰ ਪੁਲੀਸ ਮਾਨਸਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਰੈਂਸ ਨੇ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਕੀਤੇ ਹਨ ਪਰ ਪੁਲਸ ਮੀਡੀਆ ਨੂੰ ਇਹ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੀ ਹੈ।
ਹੁਸ਼ਿਆਰਪੁਰ ਵਿਚ ਇਰਾਦਾ ਕਤਲ ਦਾ ਮਾਮਲਾ ਦਰਜ
ਦੱਸਿਆ ਜਾ ਰਿਹਾ ਹੈ ਕਿ ਕਰੀਬ ਦੋ ਸਾਲ ਪਹਿਲਾਂ ਹੁਸ਼ਿਆਰਪੁਰ ਦੇ ਮਾਡਲ ਟਾਊਨ ਇਲਾਕੇ 'ਚ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਵਿਚ ਇਕ ਸ਼ਰਾਬ ਵਪਾਰੀ ਜ਼ਖ਼ਮੀ ਹੋ ਗਿਆ। ਉਦੋਂ ਪੁਲੀਸ ਨੇ ਧਾਰਾ 307 ਤਹਿਤ ਕੇਸ ਦਰਜ ਕੀਤਾ ਸੀ। ਹੁਣ ਜਦੋਂ ਪੰਜਾਬ ਪੁਲਿਸ ਉਸਨੂੰ ਲੈ ਕੇ ਆਈ ਹੈ ਤਾਂ ਹੁਸ਼ਿਆਰਪੁਰ ਪੁਲਿਸ ਉਕਤ ਮਾਮਲੇ ਵਿੱਚ ਵੀ ਪੁੱਛਗਿੱਛ ਕਰਨਾ ਚਾਹੁੰਦੀ ਹੈ।