ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ; 72 ਅਸਲਾ ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਿਸ਼
Advertisement
Article Detail0/zeephh/zeephh1455295

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ; 72 ਅਸਲਾ ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਿਸ਼

Amritsar Rural Police on Gun Culture: ਪੰਜਾਬ ਪੁਲਿਸ ਗੰਨ ਕਲਚਰ ਖਿਲਾਫ਼ ਬਹੁਤ ਜਿਆਦਾ ਸਖ਼ਤ ਹੋ ਗਈ ਹੈ। ਭਗਵੰਤ ਮਾਨ ਦੇ ਹੁਕਮਾਂ ਦੇ ਇਕ ਹਫਤੇ ਦੇ ਅੰਦਰ ਪੰਜਾਬ ਪੁਲਿਸ ਨੇ ਕਈ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। 

 

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ; 72 ਅਸਲਾ ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਿਸ਼

ਅਕਾਸ਼ਦੀਪ ਥਿੰਦ/ਅੰਮ੍ਰਿਤਸਰ:  ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। ਗੰਨ ਕਲਚਰ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਇਕ ਹਫਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਹੈ। ਇੰਨਾ ਹੀ ਨਹੀਂ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੀਤੇ ਦਿਨ 2 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸ ਦੀ ਸਮੀਖਿਆ ਸਬੰਧੀ ਪੁਲਿਸ ਚੌਕਸ ਹੁੰਦੀ ਨਜ਼ਰ ਆ ਰਹੀ ਹੈ। 

ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਲੋਕਾਂ ਖਿਲਾਫ ਹੁਣ ਤੱਕ 10 ਕੇਸ ਦਰਜ ਕੀਤੇ ਹਨ। ਦੱਸ ਦੇਈਏ ਕਿ ਥਾਣਾ ਮਜੀਠਾ, ਬਿਆਸ, ਤਰਸਿੱਕਾ ਅਤੇ ਅਜਨਾਲਾ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਅਤੇ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ 10 ਕੇਸ ਦਰਜ ਕੀਤੇ ਗਏ ਹਨ।

ਇਹ ਵੀ ਪੜ੍ਹੋ: HIV cases in jails: ਨੋਇਡਾ 'ਚ ਹੈਰਾਨ ਕਰ ਦੇਣ ਵਾਲੀ ਰਿਪੋਰਟ; ਜ਼ਿਲ੍ਹਾ ਜੇਲ੍ਹ 'ਚ 26 ਕੈਦੀ ਮਿਲੇ HIV

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨੂੰ ਆਪਣੇ ਇਲਾਕੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਹੈ। ਉਸ ਨੇ ਆਪਣੇ ਸਾਈਬਰ ਸੈੱਲ ਨੂੰ ਵੀ 24 ਘੰਟੇ ਲਈ ਸਰਗਰਮ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਇੱਕ ਹਫ਼ਤੇ ਦੇ ਅੰਦਰ ਇੱਕ ਪੁਲਿਸ ਕਾਂਸਟੇਬਲ 'ਤੇ ਆਪਣੇ ਹੀ ਵਿਆਹ ਸਮਾਗਮ ਵਿੱਚ ਗੋਲੀ ਚਲਾਉਣ ਦੇ ਦੋਸ਼ ਸਮੇਤ ਕੁੱਲ 12 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਦੂਜੇ ਪਾਸੇ ਪਿਛਲੇ ਦਿਨੀਂ ਰਾਜਾਸਾਂਸੀ ਦੇ ਦੋ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ ਸੀ।

ਗੌਰਤਲਬ ਹੈ ਕਿ ਅਸਲਾ ਲਾਇਸੈਂਸਾਂ ਦੀ ਜਾਂਚ ਪੜਤਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਜਿਸ ਕਾਰਨ ਰੋਜ਼ਾਨਾ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇੱਕ ਹਫ਼ਤੇ ਦੇ ਅੰਦਰ ਐਸਐਸਪੀ ਦਫ਼ਤਰ ਵੱਲੋਂ 72 ਅਸਲਾ ਲਾਇਸੈਂਸਾਂ ਦੀ ਸੂਚੀ ਤਿਆਰ ਕਰਕੇ ਡੀਸੀ ਹਰਪ੍ਰੀਤ ਸੂਦਨ ਨੂੰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਨ੍ਹਾਂ ਲਾਇਸੈਂਸਾਂ ਨੂੰ ਰੱਦ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ।

 

Trending news