Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸੀ.ਆਈ.ਏ ਟੀਮ ਵੱਲੋਂ ਇੱਕ ਆਰੋਪੀ ਨੂੰ 2 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
Trending Photos
Amritsar News (ਪਰਮਬੀਰ ਔਲਖ): ਲਗਾਤਾਰ ਹੀ ਪਾਕਿਸਤਾਨ ਵੱਲੋਂ ਭਾਰਤ ਵਿੱਚ ਨਸ਼ੇ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਲੇਕਿਨ ਬੀਐਸਐਫ ਤੇ ਪੰਜਾਬ ਪੁਲਿਸ ਵੱਲੋਂ ਮਿਲ ਕੇ ਸਰਚ ਆਪਰੇਸ਼ਨ ਚਲਾ ਕੇ ਇਹਨਾਂ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸੀ.ਆਈ.ਏ ਟੀਮ ਵੱਲੋਂ ਇੱਕ ਆਰੋਪੀ ਨੂੰ 2 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਬਾਰਡਰ ਦੇ ਨਜ਼ਦੀਕ ਡਿਫੈਂਸ ਨਹਿਰ ਦੇ ਕੋਲ ਜ਼ਮੀਨ ਠੇਕੇ ਤੇ ਲੈ ਕੇ ਇੱਕ ਵਿਅਕਤੀ ਖੇਤੀਬਾੜੀ ਦੀ ਆੜ ਵਿੱਚ ਪਾਕਿਸਤਾਨ ਤੋਂ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦਾ ਸੀ। ਇਸ ਸੰਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧੀਨ ਆਂਦੀ ਸੀਆਈਏ ਸਟਾਫ ਦੀ ਟੀਮ ਨੇ ਰੇਡ ਕਰਕੇ ਮੌਕੇ ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਦੇ ਕੋਲੋਂ ਦੋ ਕਿਲੋ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਲਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗੁਰਲਾਲ ਸਿੰਘ ਲਾਲਾ ਨਾਮਕ ਪਾਕਿਸਤਾਨੀ ਸਮਗਲਰ ਦੇ ਸੰਪਰਕ ਵਿੱਚ ਸੀ ਅਤੇ ਉਸ ਕੋਲੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਫਿਲਹਾਲ ਗੁਰਲਾਲ ਸਿੰਘ ਤੇ ਮਾਮਲਾ ਦਰਜ ਕਰਕੇ ਹੋਰ ਵੀ ਬਰੀਕੀ ਨਾਲ ਪੁੱਛ ਗਏ ਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਇਸੇ ਤਰੀਕੇ ਪਿਛਲੇ ਕੁਝ ਦਿਨ ਪਹਿਲਾਂ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਨਾਕਲਾ ਵਿਖੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਦੇ ਵਿੱਚ ਇੱਕ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਮਾਮਲੇ ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਆਰੋਪੀਆਂ ਨੂੰ ਇੱਕ ਖਿਡੋਣਾ ਪਿਸਤੋਲ ਸਮੇਤ ਕਾਬੂ ਕੀਤਾ ਹ ਤੇ ਉਹਨਾਂ ਦੇ ਕੋਲੋਂ 5,12500 ਦੀ ਨਗਦੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਉਹਨਾਂ ਤੇ ਵੀ ਮਾਮਲਾ ਦਰਜ ਕਰਕੇ ਹੋਰ ਵੀ ਬਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।