ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਨਿਵੇਕਲਾ ਉਪਰਾਲਾ, ਐਸ. ਜੀ. ਪੀ. ਸੀ. ਨੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ
Advertisement
Article Detail0/zeephh/zeephh1277808

ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਨਿਵੇਕਲਾ ਉਪਰਾਲਾ, ਐਸ. ਜੀ. ਪੀ. ਸੀ. ਨੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੰਜਾਬ ਭਰ ਦੇ ਹਰ ਗੁਰਦੁਆਰਾ ਸਾਹਿਬ ਵਿੱਚ ਰੁੱਖ ਲਗਾਏ ਗਏ। ਇਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਪਿੰਡ ਹੰਡਿਆਇਆ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਬੂਟੇ ਵੰਡਣ ਦਾ ਲੰਗਰ ਵੀ ਲਗਾਇਆ ਗਿਆ।

ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਨਿਵੇਕਲਾ ਉਪਰਾਲਾ, ਐਸ. ਜੀ. ਪੀ. ਸੀ. ਨੇ ਬੂਟੇ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਦਵਿੰਦਰ ਸ਼ਰਮਾ/ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਘਰ ਦੀ ਧਰਤੀ ਨੂੰ ਹਰਿਆ ਭਰਿਆ ਅਤੇ ਸ਼ੁੱਧ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਦੇ ਤਹਿਤ ਅੱਜ ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਰਨਾਲਾ ਵਿਖੇ ਬੂਟੇ ਲਗਾਏ ਗਏ। ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਤਹਿਤ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੂੰ ਹਜ਼ਾਰਾਂ ਬੂਟੇ ਵੰਡੇ ਗਏ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਅੰਮਿ੍ਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਦੇ ਗੁਰਦੁਆਰਾ ਸਾਹਿਬਾਨ 'ਚ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ ਗਈ ਹੈ ਅਤੇ ਇਸੇ ਤਰ੍ਹਾਂ ਹਰ ਗੁਰਦੁਆਰਾ ਸਾਹਿਬ 'ਚ ਬੂਟੇ ਵੰਡਣ ਲਈ ਲੰਗਰ ਵੀ ਲਗਾਇਆ ਜਾ ਰਿਹਾ ਹੈ। ਅੱਜ 5000 ਬੂਟੇ ਸ਼ਰਧਾਲੂਆਂ ਨੂੰ ਵੰਡੇ ਗਏ।

 

ਜਿੱਥੇ ਇਕ ਪਾਸੇ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਤੇਜ਼ ਕੀਤੀ ਗਈ ਹੈ, ਉੱਥੇ ਹੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੰਜਾਬ ਭਰ ਦੇ ਹਰ ਗੁਰਦੁਆਰਾ ਸਾਹਿਬ ਵਿੱਚ ਰੁੱਖ ਲਗਾਏ ਗਏ। ਇਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਪਿੰਡ ਹੰਡਿਆਇਆ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਸਾਹਿਬ ਵਿਖੇ ਬੂਟੇ ਵੰਡਣ ਦਾ ਲੰਗਰ ਵੀ ਲਗਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਔਸ਼ਧੀ ਅਤੇ ਪੱਕੇ ਬੂਟੇ ਵੰਡੇ ਗਏ, ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਗੁਰਦੁਆਰਾ ਸਾਹਿਬ ਵਿਖੇ ਰੁੱਖ ਲਗਾਉਣ ਅਤੇ ਮਿੰਨੀ ਜੰਗਲ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਵੱਡੀ ਗਿਣਤੀ ਵਿਚ ਬੂਟੇ ਵੰਡਣ ਲਈ ਲੰਗਰ ਵੀ ਲਗਾਇਆ ਜਾ ਰਿਹਾ ਹੈ ਤਾਂ ਜੋ ਸਮਾਜ ਵਿਚ ਵਿਗੜ ਰਹੇ ਵਾਤਾਵਰਨ ਨੂੰ ਬਚਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਪੰਜਾਬ ਭਰ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

 

Trending news