Anandpur Sahib: ਟੈਂਕੀ 'ਤੇ ਚੜ੍ਹੇ ਅਧਿਆਪਕ ਨੇ ਡੀਜ਼ਲ ਪਾ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼
Advertisement
Article Detail0/zeephh/zeephh2461968

Anandpur Sahib: ਟੈਂਕੀ 'ਤੇ ਚੜ੍ਹੇ ਅਧਿਆਪਕ ਨੇ ਡੀਜ਼ਲ ਪਾ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼

Anandpur Sahib:  ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਦੋ ਨੌਜਵਾਨ ਆਦਰਸ਼ ਅਬੋਹਰ ਤੇ ਅਨਮੋਲ ਦੂਜੇ ਦਿਨ ਵੀ ਟੈਂਕੀ ਉਤੇ ਡਟੇ ਰਹੇ।

Anandpur Sahib: ਟੈਂਕੀ 'ਤੇ ਚੜ੍ਹੇ ਅਧਿਆਪਕ ਨੇ ਡੀਜ਼ਲ ਪਾ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼

Anandpur Sahib (ਬਿਮਲ ਸ਼ਰਮਾ): ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਦੇ ਦੋ ਨੌਜਵਾਨ ਆਦਰਸ਼ ਅਬੋਹਰ ਤੇ ਅਨਮੋਲ ਦੂਜੇ ਦਿਨ ਵੀ ਟੈਂਕੀ ਉਤੇ ਡਟੇ ਰਹੇ। ਦੋਨੋਂ ਇਸ ਮੰਗ ਉਤੇ ਅੜੇ ਹੋਏ ਹਨ ਕਿ ਜਦੋਂ ਤੱਕ ਜੁਆਇਨਿੰਗ ਨਹੀ ਹੋ ਜਾਂਦੀ, ਉਦੋਂ ਤੱਕ ਉਹ ਟੈਂਕੀ ਤੋਂ ਥੱਲੇ ਨਹੀਂ ਉਤਰਨਗੇ।

ਦੂਸਰੇ ਪਾਸੇ ਰੋਸ ਪ੍ਰਦਰਸ਼ਨ ਕਰ ਰਹੇ ਈਟੀਟੀ 5994 ਯੂਨੀਅਨ ਦੇ ਇੱਕ ਨੁਮਾਇੰਦੇ ਅਜੇ ਨੇ ਮੌਕੇ 'ਤੇ ਹੀ ਡੀਜ਼ਲ ਪਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਮੌਕੇ 'ਤੇ ਹਾਜ਼ਰ ਹੋਰਨਾਂ ਸਾਥੀਆਂ ਵੱਲੋਂ ਰੋਕਿਆ ਗਿਆ ਅਤੇ ਮਾਚਿਸ ਖੋਹ ਕੇ ਅੱਗ ਲੱਗਣ ਤੋਂ ਬਚਾਇਆ ਗਿਆ। ਇਸ ਮਗਰੋਂ ਉਕਤ ਉਮੀਦਵਾਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਇਸ ਦੇ ਨਾਲ ਹੀ 29 ਸਤੰਬਰ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸ਼ੁਰੂ ਕੀਤਾ ਰੋਸ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ। ਐਤਵਾਰ ਨੂੰ ਐਸਡੀਐਮ ਸ੍ਰੀ ਅਨੰਦਪੁਰ ਸਾਹਿਬ, ਤਹਿਸੀਲਦਾਰ ਤੇ ਐਸਐਚਓ ਟੈਂਕੀ ਮੋਰਚੇ ਵਾਲੀ ਥਾਂ ਉਤੇ ਪਹੁੰਚੇ, ਜੋ ਆਗੂਆਂ ਨੂੰ ਵੱਖ-ਵੱਖ ਭਰੋਸੇ ਦਿੰਦੇ ਰਹੇ ਪਰ ਆਗੂਆਂ ਨੇ ਕਿਹਾ ਕਿ ਅਸੀਂ ਪਿਛਲੇ ਡੇਢ ਸਾਲ ਤੋਂ ਤੁਹਾਡੇ ਭਰੋਸਿਆਂ ਕਰਕੇ ਹੀ ਸਕੂਲਾਂ ਵਿੱਚ ਜੁਆਇਨ ਨਹੀਂ ਕਰ ਸਕੇ। ਟੈਂਕੀ ਵਾਲੀ ਥਾਂ ਉਤੇ ਪਹੁੰਚ ਰਹੇ ਪ੍ਰਸ਼ਾਸਨਿਕ ਅਧਿਕਾਰੀ ਸ਼ਰਤਾਂ ਰੱਖ ਰਹੇ ਹਨ, ਜੋ ਯੂਨੀਅਨ ਨੂੰ ਮਨਜ਼ੂਰ ਨਹੀਂ ਹਨ।

ਉਨ੍ਹਾਂ ਆਖਿਆ ਕਿ ਜਦੋਂ ਵੀ ਯੂਨੀਅਨ ਵੱਲੋਂ ਕੋਈ ਵੱਡਾ ਐਕਸ਼ਨ ਕੀਤਾ ਜਾਂਦਾ ਹੈ ਤਾਂ ਨਾਲ ਦੀ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੰਗਾਂ ਮੰਨੇ ਜਾਣ ਦਾ ਝੂਠਾ ਭਰੋਸਾ ਦੇ ਕੇ ਸ਼ਾਂਤ ਕਰਵਾ ਦਿੱਤਾ ਜਾਂਦਾ ਹੈ ਪਰ ਬਾਅਦ ਵਿੱਚ ਕੰਮ ਨਾ ਕਰਕੇ ਡੰਗ ਟਪਾਇਆ ਜਾਂਦਾ ਹੈ। ਬਿਲਕੁਲ ਉਸੇ ਤਰ੍ਹਾਂ ਹੁਣ ਵੀ ਪ੍ਰਸ਼ਾਸਨਿਕ ਅਧਿਕਾਰੀ ਇਹੀ ਸ਼ਰਤ ਰੱਖ ਰਹੇ ਹਨ ਕਿ ਪਹਿਲਾਂ ਟੈਂਕੀ ਉਪਰ ਚੜ੍ਹੇ ਨੌਜਵਾਨਾਂ ਨੂੰ ਥੱਲੇ ਉਤਾਰਿਆ ਜਾਵੇ ਤਾਂ ਉਸ ਤੋਂ 10 ਮਿੰਟ ਬਾਅਦ ਹੀ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸ ਮੈਨ ਕੈਟਾਗਰੀ ਦੀਆਂ ਲਿਸਟਾਂ ਜਾਰੀ ਕਰ ਦਿੱਤੀਆਂ ਜਾਣਗੀਆਂ।

ਆਗੂਆਂ ਨੇ ਆਖਿਆ ਕਿ ਹੁਣ ਸਾਨੂੰ ਇਨ੍ਹਾਂ ਅਧਿਕਾਰੀਆਂ ਦੀਆਂ ਗੱਲਾਂ ਉਤੇ ਭਰੋਸਾ ਨਹੀਂ ਰਿਹਾ। ਪਿਛਲੇ ਡੇਢ ਸਾਲ ਤੋਂ ਇਹੀ ਅਧਿਕਾਰੀ ਭਰੋਸਾ ਦਿੰਦੇ ਆ ਰਹੇ ਹਨ ਪਰ ਅਜੇ ਤੱਕ ਸਾਨੂੰ ਜੁਆਇਨ ਨਹੀਂ ਕਰਵਾਇਆ ਗਿਆ। ਟੈਂਕੀ ਉਪਰ ਡਟੇ ਹੋਏ ਸਾਥੀਆਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਸਟੇਸ਼ਨ ਚੋਣ ਦਾ ਪੋਰਟਲ ਖੋਲ੍ਹ ਕੇ ਸਟੇਸ਼ਨ ਚੋਣ ਨਾ ਕਰਵਾਈ ਅਤੇ ਸਕੂਲਾਂ ਵਿੱਚ ਜੁਆਇਨ ਨਾ ਕਰਵਾਇਆ ਤਾਂ ਉਹ ਆਪਣੇ ਆਪ ਨੂੰ ਅੱਗ ਲਗਾ ਕੇ ਆਤਮਦਾਹ ਕਰਨ ਲੈਣਗੇ।

Trending news