Anandpur Sahib News: ਸਵੇਰੇ 6 ਵਜੇ ਦੇ ਕਰੀਬ ਪਿੰਡ ਦਬਟ ਦੇ ਰਾਧੇ ਸ਼ਾਮ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਤਲਵਾਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਕਥਿਤ ਦੋਸ਼ੀ ਮੌਕੇ ਤੋਂ ਭੱਜ ਗਿਆ।
Trending Photos
Anandpur Sahib News: ਸਥਾਨਕ ਤਹਿਸੀਲ ਕੰਪਲੈਕਸ ਤੋਂ ਕੁਝ ਦੂਰੀ 'ਤੇ ਨੈਣਾ ਦੇਵੀ ਰੋਡ 'ਤੇ ਫੁੱਟਪਾਥ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣੇ ਪੜਾਅ 'ਤੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਪਿੰਡ ਦਬਟ ਦੇ ਰਾਧੇ ਸ਼ਾਮ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਤਲਵਾਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ, ਜਿਸ ਤੋਂ ਬਾਅਦ ਕਥਿਤ ਦੋਸ਼ੀ ਮੌਕੇ ਤੋਂ ਭੱਜ ਗਿਆ। ਚਸ਼ਮਦੀਦਾਂ ਅਨੁਸਾਰ ਕਤਲ ਕਰਨ ਵਾਲਾ ਨਿਹੰਗ ਸਿੰਘ ਬਾਣੇ ਦੇ ਵਿੱਚ ਸੀ।
ਐਸਐਚਓ ਸ੍ਰੀ ਆਨੰਦਪੁਰ ਸਾਹਿਬ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਜਿਸ ਵਿਅਕਤੀ ਦਾ ਕਤਲ ਹੋਇਆ ਅਤੇ ਜਿਸ ਵਿਅਕਤੀ ਵੱਲੋਂ ਕਤਲ ਕੀਤਾ ਗਿਆ ਇਹ ਦੋਵੇਂ ਅਕਸਰ ਕਾਲੇ ਘੈਂਟ ਨਾਮਕ ਵਿਅਕਤੀ ਦੇ ਪੜਾਅ ਵਿਖੇ ਰੁਕਣ ਲਈ ਆਉਂਦੇ ਰਹਿੰਦੇ ਸਨ ਅਤੇ ਕੱਲ੍ਹ ਉਹ ਉਸ ਨਾਲ ਰਹਿਣ ਲਈ ਤਹਿਸੀਲ ਕੰਪਲੈਕਸ ਨੇੜੇ ਨੈਣਾ ਦੇਵੀ ਰੋਡ 'ਤੇ ਸਥਿਤ ਉਸ ਦੇ ਪੜਾਅ 'ਤੇ ਪਹੁੰਚੇ ਸਨ।
ਇਹ ਵੀ ਪੜ੍ਹੋ : Muktsar News: ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ; 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਆਗ਼ਾਜ਼
ਸਵੇਰੇ 6 ਵਜੇ ਦੇ ਕਰੀਬ ਰਾਧੇ ਸ਼ਾਮ ਅਤੇ ਕਥਿਤ ਦੋਸ਼ੀ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਕਥਿਤ ਕਾਤਲ ਨੇ ਰਾਧੇ ਸ਼ਾਮ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਸ ਦੌਰਾਨ, ਹੁਣ ਇਸ ਮਾਮਲੇ ਵਿੱਚ, ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਜਲਦੀ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਕਥਿਤ ਦੋਸ਼ੀ ਨੂੰ ਫੜ ਲਵੇਗੀ।
ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਨੌਜਵਾਨ ਦਾ ਕਤਲ
ਹਲਕਾ ਜੰਡਿਆਲਾ ਦੇ ਨਜ਼ਦੀਕ ਪੈਂਦਾ ਪਿੰਡ ਖਲਹਿਰਾ ਵਿਖੇ ਪੁਰਾਣੀ ਰੰਜਿਸ਼ ਨੂੰ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਦੱਸਿਆ ਕਿ ਕੱਲ੍ਹ ਸਵੇਰ ਤੋਂ ਹੀ ਥੋੜ੍ਹਾ ਥੋੜ੍ਹਾ ਝਗੜਾ ਹੋ ਰਿਹਾ ਅਤੇ ਦੂਜੀ ਧਿਰ ਵੱਲੋਂ ਸਾਡੇ ਘਰ ਦੇ ਬਾਹਰ ਆ ਕੇ ਲਲਕਾਰੇ ਮਾਰੇ ਗਏ ਸੀ ਤੇ ਸਾਡੇ ਘਰ ਦੇ ਬਜ਼ੁਰਗ ਉਨ੍ਹਾਂ ਨੂੰ ਸਮਝਾਉਣ ਗਏ ਸੀ।
ਇਸ ਦੌਰਾਨ ਸ਼ਾਮ ਵੇਲੇ ਫੌਜੀ ਵੱਲੋਂ ਆਪਣੀ ਗੱਡੀ ਲਿਆ ਕੇ ਮੰਗਲ ਸਿੰਘ ਦੇ ਉੱਪਰ ਚੜ੍ਹਾ ਦਿੱਤੀ ਜਿਸ ਉਪਰੰਤ ਮੰਗਲ ਸਿੰਘ ਦੀ ਹਸਪਤਾਲ ਲਿਜਾਂਦਿਆਂ ਹੀ ਰਸਤੇ ਵਿੱਚ ਮੌਤ ਹੋ ਗਈ। ਦੋ ਨੌਜਵਾਨ ਜਿਨ੍ਹਾਂ ਦੇ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ ਸੀ ਜੋ ਕਿ ਜ਼ੇਰੇ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਪੀੜਤ ਪਰਿਵਾਰ ਨੇ ਇਨਸਾਫ ਦੀ ਪੁਲਿਸ ਦੇ ਅੱਗੇ ਗੁਹਾਰ ਲਗਾਈ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਬਾਈ ਨੇਮ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Jagjit Singh Dallewal: ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ