Punjab News: ਵਿਜੀਲੈਂਸ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
Advertisement
Article Detail0/zeephh/zeephh1943592

Punjab News: ਵਿਜੀਲੈਂਸ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Punjab News: ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। 

Punjab News: ਵਿਜੀਲੈਂਸ ਵੱਲੋਂ ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ

Punjab News:  ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿੱਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਿਲ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। 

ਇਸ ਮੁਲਜ਼ਮ ਨੇ ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿੱਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿੱਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮੱਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ। 

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਦੀਆਂ 830 ਪੋਸਟਾਂ ਨੂੰ ਕੀਤਾ ਖ਼ਤਮ

ਇਸ ਮੁਕੱਦਮੇ ਵਿੱਚ ਸ਼ਾਮਲ 16 ਮੁਲਜ਼ਮਾਂ ਵਿੱਚੋਂ 11 ਮੁਲਜ਼ਮ ਜਿੰਨਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। 

ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ ਜਦੋਂਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵੱਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਚਰਚਿਤ ਕੇਸ ਵਿੱਚ ਇੱਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵੱਲੋਂ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Ludhiana News: ਲੁਧਿਆਣਾ ਦੇ ਨਾਮੀ ਰੈਸਟੋਰੈਂਟ ਦੇ ਮਾਲਕ ਤੋਂ ਵਿਦੇਸ਼ੀ ਨੰਬਰ ਰਾਹੀਂ ਮੰਗੀ ਫਰੌਤੀ! ਪੁਲਿਸ ਨੇ ਕੀਤਾ ਮਾਮਲਾ ਦਰਜ
 

Trending news