Sri Muktsar Sahib News: ਮੁਕਤਸਰ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ।
Trending Photos
Sri Muktsar Sahib News (ਅਨਮੋਲ ਸਿੰਘ ਵੜਿੰਗ): ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਅਲੱਗ-ਅਲੱਗ ਟੀਮਾਂ ਵੱਲੋਂ ਸ਼ਰਾਰਤੀ ਅਨਸਰਾਂ ਤੇ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢ ਦਿੱਤੀ ਗਈ ਹੈ।
ਜਿੱਥੇ ਪੁਲਿਸ ਦੀਆਂ ਟੀਮਾਂ ਬਣਾ ਕੇ ਰਾਤ ਦਿਨ ਚੈਕਿੰਗ ਕੀਤੀ ਜਾ ਰਹੀ ਹੈ ਉੱਥੇ ਹੀ ਲੋਕਾਂ ਨਾਲ ਸਿੱਧਾ ਰਾਬਤਾ ਬਣਾ ਕੇ ਸੈਮੀਨਾਰ ਅਯੋਜਿਤ ਕਰ ਨਸ਼ਿਆਂ ਬਾਰੇ ਜਾਣਕਾਰੀ ਇਕੱਠੀ ਕਰ ਕੇ ਨਸ਼ੇ ਵੇਚਣ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤਹਿਤ ਹੀ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਸ੍ਰੀ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੈੱਡ ਕਰਾਸ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਵਾਇਆ ਗਿਆ।
ਇਸ ਮੌਕੇ ਸਤਨਾਮ ਸਿੰਘ ਡੀਐਸਪੀ ਸ :ਡ(ਸ੍ਰੀ ਮੁਕਤਸਰ ਸਾਹਿਬ), ਐਸਆਈ ਵਰੁਣ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ, ਇੰਸਪੈਕਟਰ ਗੁਰਪਿਆਰ ਸਿੰਘ ਜ਼ਿਲ੍ਹਾ ਟਰੈਫਿਕ ਇੰਚਾਰਜ, ਏਐਸਆਈ ਰਘਬੀਰ ਸਿੰਘ ਟ੍ਰੈਫਿਕ ਇੰਚਾਰਜ ਸ੍ਰੀ ਮੁਕਤਸਰ ਸਾਹਿਬ, ਵੱਖ-ਵੱਖ ਯੂਨੀਅਨਾਂ ਦੇ ਮੈਂਬਰ ਤੇ ਨਗਰ ਨਿਵਾਸੀ ਮੌਜੂਦ ਸਨ। ਇਸ ਮੌਕੇ ਏਐਸਆਈ ਹਰਿਮੰਦਰ ਸਿੰਘ ਇੰਚਾਰਜ ਅਵੇਅਰਨੈਸ ਟੀਮ ਅਤੇ ਏਐਸਆਈ ਗੁਰਜੰਟ ਸਿੰਘ ਵੱਲੋਂ ਸਟੇਜ ਸੈਕਟਰੀ ਵੱਲੋਂ ਡਿਊਟੀ ਨਿਭਾਈ ਗਈ ਤੇ ਅਵੇਰਨੈਸ ਟੀਮ ਦੇ ਏਐਸਆਈ ਹਰਮਿੰਦਰ ਸਿੰਘ ਅਤੇ ਏਐਸਆਈ ਗੁਰਜੰਟ ਸਿੰਘ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ।
ਭਾਗੀਰਥ ਸਿੰਘ ਮੀਨਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੇ ਸੰਬੋਧਨ ਕਰਦਿਆ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉ ਕਿ ਨਸ਼ੇ ਕਰਨ ਨਾਲ ਜਿੱਥੇ ਵਿਅਕਤੀ ਮਾਨਸਿਕ ਬਿਮਾਰੀ ਦਾ ਸ਼ਿਕਾਰ ਹੁੰਦੇ ਹਨ ਉੱਥੇ ਹੀ ਆਰਥਿਕ ਤੰਗੀ ਤੋਂ ਵੀ ਜੂਝਦੇ ਹਨ।
ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ੇ ਦੀ ਲੱਤ ਤੋਂ ਬਚੇ ਹਨ ਉਨ੍ਹਾਂ ਨੂੰ ਸਮਝਾਉਣਾ ਕਿਤੇ ਉਹ ਨਸ਼ਿਆਂ ਦੀ ਦਲ ਦਲ ਵਿੱਚ ਫਸ ਨਾ ਜਾਣ ਦੂਸਰਾ ਜਿਹੜੇ ਨੌਜਵਾਨ ਨਸ਼ੇ ਦੀ ਦਲ ਦਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣਾ ਅਤੇ ਜਿਹੜੇ ਨਸ਼ੇ ਵੇਚਦੇ ਹਨ ਉਨ੍ਹਾਂ ਨੂੰ ਫੜ ਕੇ ਜੇਲਾਂ ਵਿੱਚ ਸੁੱਟਣਾ ਹੈ।
ਉਨ੍ਹਾਂ ਦੱਸਿਆਂ ਪਲਿਸ ਵੱਲੋਂ ਸੈਮੀਨਾਰ ਅਯੋਜਿਤ ਕਰ ਪਿੰਡਾਂ/ਸ਼ਹਿਰਾਂ, ਸਕੂਲਾਂ/ਕਾਲਜਾਂ ਵਿੱਚ ਲੋਕਾਂ ਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆਂ ਉਨ੍ਹਾਂ ਤੋਂ ਨਸ਼ੇ ਵੇਚਣ ਵਾਲਿਆਂ ਬਾਰੇ ਜਾਣਕਾਰੀ ਲੈ ਕੇ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉੱਥੇ ਹੀ ਜੋ ਨੌਜਵਾਨ ਨਸ਼ਿਆਂ ਦੀ ਦਲ ਦਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਦਾ ਠੀਕ ਹੋਣ ਤੱਕ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਸਐਸਪੀ ਨੇ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆ ਕਿਹਾ ਕਿ ਤੁਸੀ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਜਾਣਕਾਰੀ ਦਿਓ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆਂ ਜਾਵੇਗਾ।