Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ
Advertisement
Article Detail0/zeephh/zeephh1810684

Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ

Sadiq Firing Case:  ਸਾਦਿਕ ਦੇ ਨਜ਼ਦੀਕੀ ਪਿੰਡ ਵਿੱਚ ਇੱਕ ਨੌਜਵਾਨ ਨੂੰ ਨਸ਼ਾ ਰੋਕਣ ਦੇ ਏਵੱਜ ਵਿੱਚ ਆਪਣੀ ਜਾਨ ਤੋਂ ਹੱਥ ਧੋਣਾ ਪਿਆ। ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ ਵਿੱਚ ਚੱਲੀ ਗੋਲੀ ਦੌਰਾਨ ਨੌਜਵਾਨ ਦੀ ਮੌਤ ਹੋ ਗਈ।

Sadiq Firing Case: ਪਿੰਡ 'ਚ ਨਸ਼ਾ ਰੋਕਣ ਨੂੰ ਲੈ ਕੇ ਹੋਏ ਝਗੜੇ 'ਚ ਫਾਇਰਿੰਗ ਦੌਰਾਨ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੀ ਮੌਤ

Sadiq Firing Case: ਜ਼ਿਲ੍ਹੇ ਦੇ ਥਾਣਾ ਸਾਦਿਕ ਅਧੀਨ ਪੈਂਦੇ ਪਿੰਡ ਢਿੱਲਵਾਂ ਖੁਰਦ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਉਸ ਵੇਲੇ ਮਹਿੰਗੀ ਪਈ ਜਦੋਂ ਨਸ਼ੇ ਦੇ ਸੌਦਾਗਰਾਂ ਵੱਲੋਂ ਚਲਾਈ ਗਈ ਗੋਲੀ ਕਾਰਨ ਇੱਕ ਸਖ਼ਸ਼ ਦੀ ਮੌਤ ਹੋ ਗਈ। ਇਹ ਵਿਅਕਤੀ ਪਿੰਡ ਵਿੱਚ ਨਵੀਂ ਬਣੀ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ। ਪਿੰਡ ਢਿੱਲਵਾਂ ਖੁਰਦ 'ਚ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਵੱਲੋਂ 30 ਸਾਲਾ ਹਰਭਗਵਾਨ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕ ਹਰਭਗਵਾਨ ਸਿੰਘ ਪਿੰਡ ਵਿੱਚ ਨਵੀਂ ਬਣੀ ਨਸ਼ਾ ਵਿਰੋਧੀ ਕਮੇਟੀ ਦਾ ਮੈਂਬਰ ਸੀ ਅਤੇ ਪਿੰਡ ਦੇ ਹੀ ਨਸ਼ਾ ਤਸਕਰਾਂ ਵੱਲੋਂ ਕਮੇਟੀ ਨਾਲ ਕਥਿਤ ਤੌਰ ’ਤੇ ਤਕਰਾਰਬਾਜ਼ੀ ਕੀਤੀ ਜਾ ਰਹੀ ਸੀ। ਇਸ ਦੌਰਾਨ ਨਸ਼ਾ ਤਸਕਰ ਦੇ ਸਾਥੀ ਨੇ ਗੋਲੀਆਂ ਚਲਾ ਦਿੱਤੀਆਂ। ਹਰਭਗਵਾਨ ਦੇ ਗੋਲੀ ਲੱਗਣ ਕਾਰਨ ਉਸ ਦੀ ਮੌਕੇ ਉਪਰ ਹੀ ਮੌਤ ਹੋ ਗਈ। ਇਸ ਸਬੰਧੀ ਪਿੰਡ ਦੇ ਇੱਕ ਵਸਨੀਕ ਨੇ ਦੱਸਿਆ ਕਿ ਪਿੰਡ ਢਿੱਲਵਾਂ ਖੁਰਦ ਵਿੱਚ ਨਸ਼ੇ ਵੱਡੇ ਪੱਧਰ ਉਤੇ ਵਿਕ ਰਿਹਾ ਹੈ। ਜਿਸ ਕਾਰਨ ਉਨ੍ਹਾਂ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਗਿਆ ਕੀਤਾ ਸੀ ਅਤੇ ਇਸ ਸਬੰਧੀ ਜਿੱਥੇ ਪਿੰਡ ਦੀ ਪੰਚਾਇਤ ਉਨ੍ਹਾਂ ਦੇ ਨਾਲ ਸੀ, ਉਥੇ ਉਨ੍ਹਾਂ ਥਾਣਾ ਸਾਦਿਕ ਦੇ ਇੰਚਾਰਜ ਨੂੰ ਵੀ ਸੂਚਿਤ ਕੀਤਾ ਗਿਆ ਸੀ।

ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਪਿੰਡ ਵਿੱਚ ਨਸ਼ਾ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜਿਸ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਜਦੋਂ ਬਾਹਰਲੇ ਪਿੰਡ ਦੇ ਕੁਝ ਲੋਕ ਨਸ਼ਾ ਲੈਣ ਲਈ ਪਿੰਡ ਦੇ ਕਥਿਤ ਨਸ਼ਾ ਤਸਕਰਾਂ ਦੇ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ। ਇਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਪਿੰਡ ਦੀ ਸਾਂਝੀ ਜਗ੍ਹਾ ਉਤੇ ਲਿਆਂਦਾ ਗਿਆ। ਜਿਥੇ ਉਨ੍ਹਾਂ ਨੇ ਪਿੰਡ ਦੇ ਨਸ਼ਾ ਤਸਕਰ ਤੋਂ ਨਸ਼ਾ ਖਰੀਦਣ ਦੀ ਗੱਲ ਮੰਨੀ।

ਇਸ ਤੋਂ ਬਾਅਦ ਉਨ੍ਹਾਂ ਵੱਲੋਂ ਉਕਤ ਨਸ਼ਾ ਤਸਕਰ ਨੂੰ ਫੋਨ ਕੀਤਾ ਗਿਆ। ਇਸ ਤੋਂ ਬਾਅਦ ਉਹ ਨਸ਼ਾ ਤਸਕਰਾਂ ਅਤੇ ਸਾਥੀ ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਸਨ, ਉਹ ਉਥੇ ਆ ਗਏ ਤੇ ਉਨ੍ਹਾਂ ਦੇ ਨਾਲ ਝਗੜਾ ਕਰਨ ਲੱਗੇ। ਇਸ ਦੌਰਾਨ ਉਨ੍ਹਾਂ ਦਾ ਇੱਕ ਹੋਰ ਸਾਥੀ ਉੱਥੇ ਪਹੁੰਚ ਗਿਆ ਅਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਹਰਭਗਵਾਨ ਸਿੰਘ ਨੂੰ ਗੋਲੀ ਲੱਗ ਗਈ। ਸੂਤਰਾਂ ਅਨੁਸਾਰ ਗੋਲੀ ਚਲਾਉਣ ਵਾਲਾ ਮੁਲਜ਼ਮ ਪਹਿਲਾਂ ਅਸਲਾ ਐਕਟ ਤਹਿਤ ਜੇਲ੍ਹ ਵਿੱਚ ਬੰਦ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਬਾਹਰ ਆਇਆ ਸੀ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਹਰਜੀਤ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਸੂਚਨਾ ਹਾਸਲ ਕੀਤੀ। ਜਦਕਿ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਆਂਦਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ 2 ਦੇ ਇੰਚਾਰਜ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਫ਼ਰਾਰ ਹਨ ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਟੀਮਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ : Zoo in Punjab News: ਜਾਣੋ ਪੰਜਾਬ ਵਿੱਚ ਕਿੰਨੇ ਬਣੇ ਹਨ ਚਿੜੀਆਘਰ! ਵੇਖੋ ਇੱਕ ਰਿਪੋਰਟ ਰਾਹੀਂ ਪੂਰਾ ਡਾਟਾ

 

Trending news