Trending Photos
ਚੰਡੀਗੜ੍ਹ: ਜ਼ਿਲ੍ਹਾ ਸੰਗਰੂਰ ’ਚ ਏਸ਼ੀਆਂ ਦਾ ਸਭ ਤੋਂ ਵੱਡਾ ਕੰਪਰੈੱਸਡ ਬਾਇਓ-ਗੈਸ (ਸੀਬੀਜੀ) ਨੂੰ ਪੰਜਾਬ ਸਰਕਾਰ ਵਲੋਂ ਚਾਲੂ ਕਰ ਦਿੱਤਾ ਗਿਆ ਹੈ।
IOCL ਦੇ ਆਊਟਲੈੱਟ ਨੂੰ ਸ਼ੁਰੂ ਹੋਈ ਸਪਲਾਈ
ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪ੍ਰਤੀ ਦਿਨ 33.23 ਟਨ ਸਮਰੱਥਾ ਵਾਲਾ ਇਹ ਪਲਾਂਟ ਸੰਗਰੂਰ ਦੇ ਪਿੰਡ ਭੁਟਾਲ ’ਚ ਅਪ੍ਰੈਲ 2022 ’ਚ ਚਾਲੂ ਹੋ ਗਿਆ। ਪਲਾਂਟ ’ਚ ਸੀਬੀਜੀ ਦਾ ਵਪਾਰਕ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸਦੀ ਇੰਡੀਅਨ ਆਈਲ ਕਾਰਪੋਰੇਸ਼ਨ ਲਿਮਟਿਡ (IOCL) ਦੇ ਆਊਟਲੈਟ ਨੂੰ ਸਪਲਾਈ ਕੀਤੀ ਜਾ ਰਹੀ ਹੈ।
New & Renewable Energy Sources Minister @AroraAmanSunam informed that Asia's largest Compressed Biogas (CBG) plant has been commissioned in Sangrur. The Plant with a total capacity of 33.23 ton CBG per day has been operationalized at village Bhuttal Kalan (Sangrur) in April, 2022 pic.twitter.com/HwMLCEXg3i
— Government of Punjab (@PunjabGovtIndia) August 12, 2022
ਬਠਿੰਡਾ ’ਚ ਇੱਕ ਹੋਰ ਪ੍ਰਾਜੈਕਟ ਹੋਵੇਗਾ ਸਥਾਪਤ
ਮੰਤਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀ ਰਹਿੰਦ-ਖੂੰਹਦ ’ਤੇ ਆਧਾਰਿਤ ਸੀਬੀਜੀ ਪ੍ਰਾਜੈਕਟਾਂ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਤੇ ਹੋਰ ਖੇਤੀ ਰਹਿੰਦ-ਖੂੰਹਦ ਉਤੇ ਆਧਾਰਤ ਇਥਨੌਲ ਦੀ ਸਮਰੱਥਾ ਵਾਲਾ ਇੱਕ ਪ੍ਰੋਜੈਕਟ ਸਥਾਪਤ ਕੀਤਾ ਜਾ ਰਿਹਾ ਹੈ, ਜੋ ਫਰਵਰੀ 2023 ਤੱਕ ਮੁਕੰਮਲ ਹੋ ਜਾਵੇਗਾ। ਇਹ ਪ੍ਰਾਜੈਕਟ ਸਾਲਾਨਾ ਤਕਰੀਬਨ 2 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰੇਗਾ।
ਮੰਤਰੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ 300 ਹੋਰ ਪ੍ਰਾਜੈਕਟਾਂ ਨੂੰ ਮਨਜ਼ੂਰੀ ਮਿਲ ਸਕਦੀ ਹੈ।