Ludhiana News: ਲੁਧਿਆਣਾ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
Trending Photos
Ludhiana News (ਤਰਸੇਮ ਲਾਲ ਭਾਰਦਵਾਜ) : ਲੁਧਿਆਣਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਹ ਵੀ ਪੜ੍ਹੋ : Election Commission News: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ
ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਰਿਸ਼ਵਤ ਲੈਂਦੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਭ੍ਰਿਸ਼ਟਾਚਾਰ ਨੂੰ ਜੜ੍ਹੋ ਖਤਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : Rupnagar News: ਰੋਪੜ 'ਚ ਵਾਪਰੀ ਵੱਡੀ ਘਟਨਾ; ਮੁਰੰਮਤ ਦੌਰਾਨ ਪੁਰਾਣਾ ਮਕਾਨ ਡਿੱਗਿਆ, 4 ਮਜ਼ਦੂਰ ਮਲਬੇ ਥੱਲੇ ਦੱਬੇ