Mandi Gobindgarh News: ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਸ਼ਾਸਤਰੀ ਨਗਰ ਵਿੱਚ ਪ੍ਰਾਈਵੇਟ ਸਕੂਲ ਦੇ ਕੋਲ ਮੋਟਰਸਾਈਕਲ ਸਵਾਰਾਂ ਲੁਟੇਰਿਆਂ ਨੇ ਫਿਲਮੀ ਸਟਾਈਲ ਵਿੱਚ ਦਿਨ ਦਿਹਾੜੇ ਇਕ ਬਜ਼ੁਰਗ ਦੀਆਂ ਅੱਖਾਂ ਵਿਚ ਲਾਲ ਮਿਰਚ ਪਾਊਡਰ ਪਾ ਕੇ ਲੁੱਟ ਦੀ ਕੋਸ਼ਿਸ ਕੀਤੀ।
Trending Photos
Mandi Gobindgarh News (ਜਗਮੀਤ ਸਿੰਘ): ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਸ਼ਾਸਤਰੀ ਨਗਰ ਵਿੱਚ ਪ੍ਰਾਈਵੇਟ ਸਕੂਲ ਦੇ ਕੋਲ ਮੋਟਰਸਾਈਕਲ ਸਵਾਰਾਂ ਲੁਟੇਰਿਆਂ ਨੇ ਫਿਲਮੀ ਸਟਾਈਲ ਵਿੱਚ ਦਿਨ ਦਿਹਾੜੇ ਇਕ ਬਜ਼ੁਰਗ ਦੀਆਂ ਅੱਖਾਂ ਵਿਚ ਲਾਲ ਮਿਰਚ ਪਾਊਡਰ ਪਾ ਕੇ ਲੁੱਟ ਦੀ ਕੋਸ਼ਿਸ ਕੀਤੀ।
ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਰਾਜ ਕੁਮਾਰ ਨੇ ਦੱਸਿਆ ਕਿ ਨਿਊ ਸ਼ਾਸਤਰੀ ਨਗਰ ਵਿੱਚ ਉਨ੍ਹਾਂ ਵੱਲੋਂ ਕੋਠੀ ਦੀ ਉਸਾਰੀ ਕਰਵਾਈ ਜਾ ਰਹੀ ਸੀ ਜਿਥੇ ਦੇਖਰੇਖ ਕਰਨ ਲਈ ਉਹ ਰੋਜ਼ਾਨਾ ਹੀ ਸਵੇਰੇ ਜਾਂਦੇ ਹਨ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਜਦੋਂ ਉਹ ਕੋਠੀ ਵੱਲ ਜਾ ਰਹੇ ਸਨ ਤਾਂ ਰਸਤੇ ਵਿੱਚ ਪੈਦਲ ਤੁਰੇ ਆ ਰਹੇ ਨੌਜਵਾਨ ਨੇ ਉਨ੍ਹਾਂ ਦੀਆਂ ਅੱਖਾਂ ਵਿੱਚ ਲਾਲ ਮਿਰਚ ਪਾਊਡਰ ਪਾ ਕੇ ਉਨ੍ਹਾਂ ਦੇ ਹੱਥ ਵਿਚ ਫੜਿਆ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ ਅਤੇ ਰੌਲਾ ਪਾਉਣ ਤੋਂ ਬਾਅਦ ਉਕਤ ਕਥਿਤ ਲੁਟੇਰਾ ਮੋਟਰਸਾਈਕਲ ਸਵਾਰ ਆਪਣੇ ਸਾਥੀ ਨਾਲ ਬੈਠ ਕੇ ਭੱਜਣ ਵਿਚ ਕਾਮਯਾਬ ਹੋ ਗਿਆ।
ਉਨ੍ਹਾਂ ਨੇ ਦੱਸਿਆ ਕਿ ਲੁੱਟ ਦੀ ਇਹ ਘਟਨਾ ਇਸ ਕਾਰਨ ਬਚ ਗਈ ਕਿਉਂਕਿ ਉਨ੍ਹਾਂ ਵੱਲੋਂ ਬੈਗ ਨੂੰ ਪੂਰੀ ਤਰ੍ਹਾਂ ਕਸ ਕੇ ਫੜੀ ਰੱਖਿਆ ਸੀ। ਉਸ ਦੌਰਾਨ ਕਥਿਤ ਲੁਟੇਰੇ ਨੇ ਬੈਗ ਨੂੰ ਖਿੱਚਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਅਸਫਲ ਰਿਹਾ ਅਤੇ ਇਸ ਦੌਰਾਨ ਉਨ੍ਹਾਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਇਕੱਠਾ ਹੋ ਗਏ ਅਤੇ ਕਥਿਤ ਲੁਟੇਰਾ ਮੌਕੇ ਤੋਂ ਮੋਟਰਸਾਈਕਲ ਉਤੇ ਸਵਾਰ ਹੋਕੇ ਫਰਾਰ ਹੋ ਗਏ, ਉੱਥੇ ਥਾਣਾ ਮੁਖੀ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤੇ ਜਲਦ ਹੀ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Mansa Murder News: ਦਿਲ ਦਹਿਲਾ ਦੇਣ ਵਾਲੀ ਘਟਨਾ; ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ