ਬਲਬੀਰ ਸਿੰਘ ਰਾਜੇਵਾਲ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਵਧਾਈ ਸਰਗਰਮੀ, ਸੰਯੁਕਤ ਸਮਾਜ ਮੋਰਚਾ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ
Advertisement

ਬਲਬੀਰ ਸਿੰਘ ਰਾਜੇਵਾਲ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਵਧਾਈ ਸਰਗਰਮੀ, ਸੰਯੁਕਤ ਸਮਾਜ ਮੋਰਚਾ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਸਿਆਸੀ ਸਰਗਰਮੀ ਵਧਾ ਦਿੱਤੀ ਹੈ ਅਤੇ ਸਮੀਖਿਆ ਮੀਟਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ।

ਬਲਬੀਰ ਸਿੰਘ ਰਾਜੇਵਾਲ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਵਧਾਈ ਸਰਗਰਮੀ, ਸੰਯੁਕਤ ਸਮਾਜ ਮੋਰਚਾ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਪਹਿਲਾਂ ਸਿਆਸਤ ਵਿਚ ਸਰਗਰਮੀਆਂ ਵਧ ਗਈਆਂ ਹਨ। ਕਿਸਦੀ ਸਰਕਾਰ ਬਣੇਗੀ ਇਹ ਤਾਂ ਚੋਣ ਨਤੀਜਿਆਂ ਤੋਂ ਬਾਅਦ ਹੀ ਪਤਾ ਲੱਗੇਗਾ। ਪਰ ਆਪੋ-ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਸਿਆਸੀ ਸਰਗਰਮੀ ਵਧਾ ਦਿੱਤੀ ਹੈ ਅਤੇ ਸਮੀਖਿਆ ਮੀਟਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਲਈ ਉਹਨਾਂ ਨੇ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਵੀ ਕੀਤੀ।

 

ਰਾਜੇਵਾਲ ਦਾ ਦਾਅਵਾ ਕਿਸੇ ਦੀ ਨਹੀਂ ਬਣੇਗੀ ਸਰਕਾਰ

ਰਾਜੇਵਾਲ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਤਿਹਾਸ ਰਚੇਗਾ ਕਿ ਪਹਿਲੀ ਵਾਰ ਕਿਸੇ ਵੀ ਪਾਰਟੀ ਨੂੰ ਇੰਨੀ ਵੱਡੀ ਵੋਟ ਸ਼ੇਅਰ ਹੋਵੇਗੀ ਜੋ ਕਿ ਸੰਯੁਕਤ ਸਮਾਜ ਮੋਰਚਾ ਹਾਸਿਲ ਕਰੇਗੀ। ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਕਿਸੇ ਪਾਰਟੀ ਨੂੰ ਬਹੁਮਤ ਨਹੀਂ ਮਿਲੇਗਾ, ਬਲਕਿ ਸੰਯੁਕਤ ਸਮਾਜ ਮੋਰਚਾ ਦਾ ਪੱਲੜਾ ਭਾਰੀ ਰਹੇਗਾ।

 

ਰਾਜੇਵਾਲ ਨੇ ਚੁੱਕਿਆ ਬੀ.ਬੀ.ਐਮ.ਬੀ. ਦਾ ਮੁੱਦਾ

ਰਾਜੇਵਾਲ ਨੇ ਕਿਹਾ ਕਿ ਸਿਰਫ਼ ਬੀ.ਬੀ.ਐਮ.ਬੀ. ਦਾ ਮੁੱਦਾ ਹੀ ਨਹੀਂ, ਸਗੋਂ ਹੋਰ ਵੀ ਕਈ ਮੁੱਦੇ ਹਨ, ਜਿਨ੍ਹਾਂ ’ਤੇ ਕੇਂਦਰ ਵੱਲੋਂ ਰਾਜਾਂ ਦੇ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਉਸ ਨੇ ਸਾਰੀਆਂ ਪਾਰਟੀਆਂ ਨੂੰ ਇੱਕ ਪਲੇਟਫਾਰਮ 'ਤੇ ਇਕੱਠੇ ਹੋਣ ਲਈ ਕਿਹਾ ਸੀ, ਪਰ ਬਾਅਦ ਵਿੱਚ ਕੋਈ ਵੀ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਨੂੰ ਪਤਾ ਨਹੀਂ ਸੀ ਕਿ ਦਿੱਲੀ ਦਾ ਮੋਰਚਾ ਇਸ ਤਰ੍ਹਾਂ ਦਾ ਹੋਵੇਗਾ ਅਤੇ ਜੇਕਰ ਫਿਰ ਤੋਂ ਹਾਲਾਤ ਅਜਿਹੇ ਬਣੇ ਤਾਂ ਕਿਸਾਨ ਮੁੜ ਮੋਰਚਾ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਨਗੇ। ਰਾਜੇਵਾਲ ਨੇ ਕਿਹਾ ਕਿ ਬੀ.ਬੀ.ਐਮ.ਬੀ ਵਿਚੋਂ ਪੰਜਾਬ ਦੀ ਨੁਮਾਇੰਦਗੀ ਕਰਨ ਦੇ ਰੋਸ ਵਿਚ 7 ਮਾਰਚ ਨੂੰ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਮੰਗ ਪੱਤਰ ਵੀ ਸੌਂਪੇਗਾ।

 

WATCH LIVE TV 

 

Trending news