Jalandhar News: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਤੇ 24 ਫਰਵਰੀ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ਉਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ।
Trending Photos
Jalandhar News: ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 23 ਤੇ 24 ਫਰਵਰੀ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ਉਪਰ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਸ਼ਹਿਰ ਵਿੱਚ ਸ਼ੋਭਾ ਯਾਤਰਾ ਵਾਲੇ ਰਸਤੇ 'ਤੇ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪੂਰਨ ਪਾਬੰਦੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗੁਰੂ ਰਵਿਦਾਸ ਜੀ ਦੇ 24 ਫਰਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।
ਜਲੰਧਰ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਜਲੰਧਰ 'ਚ ਸ਼ੋਭਾ ਯਾਤਰਾ ਦੇ ਰਸਤੇ ਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 23 ਤੇ 24 ਫਰਵਰੀ 2024 ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਰਹੇਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਵਿੱਚ 23 ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ। ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਸਬੰਧੀ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : Kisan Andolan Live: ਝੜਪ ਦੀ ਜਾਂਚ ਲਈ ਵੱਡੇ ਕਿਸਾਨ ਨੇਤਾ ਖਨੌਰੀ ਸਰਹੱਦ 'ਤੇ ਜਾਣਗੇ; ਚੜੂਨੀ ਗਰੁੱਪ ਹਰਿਆਣਾ 'ਚ ਕਰੇਗਾ ਅੱਜ ਰੋਸ ਪ੍ਰਦਰਸ਼ਨ
ਇਸ ਮਗਰੋਂ ਇਹ ਐਲਾਨ ਕੀਤਾ ਗਿਆ ਹੈ। ਐਮਪੀ ਰਿੰਕੂ ਨੇ ਡੀਸੀ ਨੂੰ ਬੇਨਤੀ ਕੀਤੀ ਸੀ ਕਿ ਸ਼ੋਭਾ ਯਾਤਰਾ 'ਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ। ਲੋਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜਲੰਧਰ ਸ਼ਹਿਰ ਦੇ ਸਮੂਹ ਵਿਦਿਅਕ ਅਦਾਰਿਆਂ 'ਚ ਪੂਰੇ ਦਿਨ ਦੀ ਛੁੱਟੀ ਰੱਖਣ ਦੀ ਮੰਗ ਕੀਤੀ ਗਈ।
ਸੰਸਦ ਮੈਂਬਰ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਭੀੜ ਦੀ ਸਹੂਲਤ, ਆਵਾਜਾਈ ਦੇ ਪੁਖ਼ਤਾ ਪ੍ਰਬੰਧ ਕਰਨ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਤੇ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ : Bathinda News: ਪਰਿਵਾਰ ਵੱਲੋਂ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ