Bandi Singh News: ਜੇਲ੍ਹ ਵਿੱਚ ਬੰਦ ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਦੀ ਤਬੀਅਤ ਖ਼ਰਾਬ ਹੋਣ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ। ਅਕਾਲੀ ਦਲ ਦੇ ਨੇਤਾ ਵਿਰਸਾ ਸਿੰਘ ਵਲਟੋਹਾ ਖੇੜਾ ਦਾ ਹਾਲ ਜਾਨਣ ਪੁੱਜੇ।
Trending Photos
Bandi Singh News: ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਨੂੰ ਜੇਲ੍ਹ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਹਾਲ ਜਾਨਣ ਲਈ ਪੁੱਜੇ। ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਦੇਸ਼ ਦੀਆਂ ਕਈ ਜੇਲ੍ਹਾਂ ਵਿੱਚ ਸਜ਼ਾ ਕੱਟੀ ਹੈ ਅਤੇ ਇਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ।
ਇਸ ਲਈ ਗੁਰਦੀਪ ਸਿੰਘ ਖੇੜਾ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਿਨ੍ਹਾਂ ਬੰਦੀ ਸਿੰਘ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਸਰਕਾਰ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਅ ਕਰੇ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਖੈੜਾ ਨੂੰ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿਚ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੋ ਵੱਖ-ਵੱਖ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।
15 ਦਸੰਬਰ 1991 ਨੂੰ ਅਦਾਲਤ ਨੇ ਖੇੜਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਤਬਦੀਲ ਕਰ ਦਿੱਤਾ ਸੀ। ਗੁਰਦੀਪ ਸਿੰਘ ਖੇੜਾ 32 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ।
ਇਹ ਵੀ ਪੜ੍ਹੋ : Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ
2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੀ ਸਰਕਾਰ ਨੇ ਬੰਦੀ ਸਿੱਖਾਂ ਨੂੰ ਪੰਜਾਬ ਸ਼ਿਫਟ ਕਰਨ ਦਾ ਮੁੱਦਾ ਉਠਾਇਆ ਸੀ। ਕੇਂਦਰ ਦੀ ਭਾਜਪਾ ਸਰਕਾਰ ਦੀ ਹਮਾਇਤ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਦਿਆਂ ਕੁਝ ਅੱਤਵਾਦੀਆਂ ਨੂੰ ਪੰਜਾਬ ਭੇਜ ਦਿੱਤਾ ਗਿਆ। ਜਿਸ ਵਿੱਚ ਪ੍ਰੋਫੈਸਰ ਭੁੱਲਰ ਅਤੇ ਗੁਰਦੀਪ ਸਿੰਘ ਖੇੜਾ ਵੀ ਮੌਜੂਦ ਸਨ। ਦੱਸ ਦੇਈਏ ਕਿ ਫਰਵਰੀ 2022 ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ਮਿਲ ਗਈ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਆਪਣੇ ਪਿੰਡ ਜੱਲੂਪੁਰ ਖੇੜਾ ਵਿੱਚ ਹੀ ਰਹੇ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਗਰਮੀ ਦਾ ਕਹਿਰ; ਪਾਰਾ 44 ਡਿਗਰੀ ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ