Barnala Congress MLA: ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ਲਿਆ ਹਲਫ਼, ਕਿਹਾ ਸਿੱਖਿਆ ਅਤੇ ਸਿਹਤ ਸਾਡਾ ਮੁੱਖ ਮੁੱਦਾ
Advertisement
Article Detail0/zeephh/zeephh2550391

Barnala Congress MLA: ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ਲਿਆ ਹਲਫ਼, ਕਿਹਾ ਸਿੱਖਿਆ ਅਤੇ ਸਿਹਤ ਸਾਡਾ ਮੁੱਖ ਮੁੱਦਾ

Barnala Congress MLA: ਪੰਜਾਬ ਦੀ ਬਰਨਾਲਾ ਸੀਟ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅੱਜ ਮੰਗਲਵਾਰ ਨੂੰ ਸਹੁੰ ਚੁੱਕੀ ਗਈ ਹੈ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿੱਚ ਹੋਇ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਵੱਲੋਂ ਸਹੁੰ ਚੁਕਾਈ। 

Barnala Congress MLA: ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ਲਿਆ ਹਲਫ਼, ਕਿਹਾ ਸਿੱਖਿਆ ਅਤੇ ਸਿਹਤ ਸਾਡਾ ਮੁੱਖ ਮੁੱਦਾ

Barnala Congress MLA Kuldeep Singh Kala Dhillon: ਪੰਜਾਬ ਦੀ ਬਰਨਾਲਾ ਸੀਟ ਤੋਂ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ ਮੰਗਲਵਾਰ ਨੂੰ ਸਹੁੰ ਚੁੱਕੀ ਲਈ ਹੈ। ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਵਿੱਚ ਹੋਇਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ।

ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ 'ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ ਦੋ ਤਾਰੀਖਾਂ ਨੂੰ ਸਹੁੰ ਚੁੱਕੀ ਸੀ। ਹਾਲਾਂਕਿ, ਉਹ ਸਹੁੰ ਚੁੱਕ ਸਮਾਗਮ ਤੋਂ ਦੂਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਸੱਦਾ ਪੱਤਰ ਨਹੀਂ ਮਿਲਿਆ ਹੈ।

ਇਹ ਵੀ ਪੜ੍ਹੋ: Sukhbir Singh Badal: ਸੱਤਵੇਂ ਦਿਨ ਵੀ ਸੁਖਬੀਰ ਬਾਦਲ ਵੱਲੋਂ ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੇਵਾ ਜਾਰੀ, ਸੁਰੱਖਿਆ ਦੇ ਕੀਤੇ ਗਏ ਪੁਖਤਾ ਪ੍ਰਬੰਧ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ। ਇਨ੍ਹਾਂ ਵਿੱਚੋਂ ‘ਆਪ’ ਨੇ ਬਰਨਾਲਾ ਨੂੰ ਛੱਡ ਕੇ ਬਾਕੀ ਤਿੰਨੋਂ ਸੀਟਾਂ ਜਿੱਤੀਆਂ ਸਨ। ਇਨ੍ਹਾਂ ਸੀਟਾਂ 'ਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਡਾ: ਇੰਸ਼ਾਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਹੈ।

Trending news